28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-05-2026

ਵਾਰਡ ਨੰਬਰ-1 ਤੋਂ 'ਆਪ' ਦੇ ਐੱਸ.ਸੀ. ਵਿੰਗ ਦੇ ਕੋਆਰਡੀਨੇਟਰ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਅਜੀਤ ਡੈਸਕ 22-05-2026
ਮਜੀਠਾ, 21 ਮਈ (ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵਕਤ ਵੱਡਾ ਬਲ ਮਿਲਿਆ ਜਦ ਮਜੀਠਾ ਦੀ ਵਾਰਡ ਨੰਬਰ 1 ਤੋਂ 'ਆਪ' ਦੇ ਐੱਸ. ਸੀ. ਵਿੰਗ ਦੇ ਕੋਆਰਡੀਨੇਟਰ ਰਾਜਵੀਰ ਸਿੰਘ ਰੋੜੀ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਰਾਜਵੀਰ ਸਿੰਘ ਰੋੜੀ ਦਾ ਸ਼੍ਰੋਮਣੀ ਅਕਾਲੀ ਵਿਚ ਸ਼ਾਮਿਲ ਹੋਣ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਸਵਾਗਤ ਕੀਤਾ ਤੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਵਾਰਡ ਨੰਬਰ 1 ਵਿਚ ਵਰਕਰਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਮਜੀਠੀਆ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ 'ਚ ਆਉਣ ਤੋਂ ਪਹਿਲਾਂ ਜਿਹੜੇ ਵਾਅਦੇ ਕੀਤੇ ਸਨ ਉਨ੍ਹਾਂ ਵਿਚੋਂ ਕੋਈ ਵਾਅਦਾ ਪੂਰਾ ਨਹੀਂ ਕੀਤਾ ਗਿਆ | ਲੋਕ ਆਮ ਆਦਮੀ ਪਾਰਟੀ ਤੋਂ ਬਹੁਤ ਦੁਖੀ ਹਨ | ਇਸ ਕਰਕੇ ਲੋਕ ਆਪ ਮੁਹਾਰੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ | ਇਸ ਮੌਕੇ ਐਡਵੋਕੇਟ ਰਾਕੇਸ਼ ਪ੍ਰਾਸ਼ਰ, ਅਵਤਾਰ ਸਿੰਘ ਗਿੱਲ, ਬਿਕਰਮਜੀਤ ਸਿੰਘ ਮਜੀਠਾ ਦਿਹਾਤੀ, ਸਲਵੰਤ ਸਿੰਘ ਸੇਠ, ਤਰੁਨ ਕੁਮਾਰ ਅਬਰੋਲ, ਪਿ੍ੰਸ ਨਈਅਰ, ਅਜੈ ਕੁਮਾਰ ਚੋਪੜਾ, ਬਿੱਲਾ ਸ਼ਾਹ ਆੜ੍ਹਤੀਆ, ਭੁਪਿੰਦਰ ਸਿੰਘ ਮਜੀਠਾ ਦਿਹਾਤੀ, ਰਜੇਸ਼ ਕੁਮਾਰ ਭੱਲਾ, ਨਰੇਸ਼ ਕੁਮਾਰ, ਸੋਹਨ ਸਿੰਘ ਸੋਨੂੰ ਤੇ ਯੂਨਸ ਮਸੀਹ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲੋਕ 'ਆਪ' ਸਰਕਾਰ ਤੋਂ ਬੇਖੌਫ਼ ਹੋ ਕੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਜਿਤਾਉਣਗੇ-ਮਜੀਠੀਆ <br/> ਅਗਲੀ ਖ਼ਬਰ 'ਆਪ' ਨੇ 2 ਸੀਟਾਂ ਬਿਨਾਂ ਮੁਕਾਬਲਾ ਜਿੱਤੀਆਂ <br/>
Ad Position 24