ਮਜੀਠਾ, 21 ਮਈ (ਜਗਤਾਰ ਸਿੰਘ ਸਹਿਮੀ)-ਨਗਰ ਕੌਂਸਲ ਮਜੀਠਾ ਦੀਆਂ ਚੋਣਾਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਵਾਰਡ ਨੰਬਰ-2 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਸ਼ਰਨਜੀਤ ਕੌਰ ਦੇ ਹੱਕ ਵਿਚ ਚੋਣ ਪ੍ਰਚਾਰ ਸ਼ੁਰੂ ਕਰ ਦਿੱਤਾ ਹੈ | ਇਸ ਮੌਕੇ ਬਿਕਰਮ ਸਿੰਘ ਮਜੀਠੀਆ ਨੇ ਕਿਹਾ, ਸੱਤਾਧਾਰੀ ਆਮ ਆਦਮੀ ਪਾਰਟੀ ਨਗਰ ਕੌਂਸਲ ਦੀਆਂ ਚੋਣਾਂ ਵਿਚ ਬੁਖਲਾਹਟ ਵਿਚ ਹੈ, ਕਿਉਂਕਿ ਇਹ ਆਪਣੇ ਉਮੀਦਵਾਰਾਂ ਨੂੰ ਜਿਤਾਉਣ ਲਈ ਹਰ ਤਰ੍ਹਾਂ ਦੇ ਹੱਥਕੰਡੇ ਵਰਤ ਰਹੀ ਹੈ | ਆਮ ਆਦਮੀ ਪਾਰਟੀ ਨੇ ਸ਼੍ਰੋਮਣੀ ਅਕਾਲੀ ਦਲ ਦੇ ਛੇ ਉਮੀਦਵਾਰਾਂ ਦੇ ਕਾਗਜ਼ ਰੱਦ ਕਰਕੇ ਆਪਣੀ ਹਾਰ ਨੂੰ ਕਬੂਲ ਕਰਦਿਆਂ ਲੋਕਤੰਤਰ ਦਾ ਘਾਣ ਕੀਤਾ ਹੈ | ਲੋਕ ਅਕਾਲੀ ਦਲ ਨਾਲ ਹਨ ਤੇ ਅਕਾਲੀ ਉਮੀਦਵਾਰਾਂ ਨੂੰ ਭਰਵਾਂ ਸਮਰਥਨ ਦੇਣਗੇ | ਇਸ ਮੌਕੇ ਸਾਬਕਾ ਕੌਂਸਲਰ ਸੁਰਜੀਤ ਸਿੰਘ, ਰਮੇਸ਼ ਸਿੰਘ, ਤਰਸੇਮ ਸਿੰਘ, ਰਾਜਨ, ਕਰਮਪ੍ਰੀਤ ਸਿੰਘ, ਹਰਭਜਨ ਸਿੰਘ, ਰਤਨ ਸਿੰਘ, ਰਵੀ ਸਿੰਘ, ਜਗਰੂਪ ਸਿੰਘ, ਮਲਕੀਤ ਸਿੰਘ, ਜਸਪਾਲ ਸਿੰਘ, ਜਰਨੈਲ ਸਿੰਘ, ਕਵਲਜੀਤ ਕੌਰ, ਅਮਨਦੀਪ ਕੌਰ, ਅਮਰਜੀਤ ਕੌਰ, ਸਰਬਜੀਤ ਕੌਰ, ਰਾਜ, ਹਰਪ੍ਰੀਤ ਕੌਰ ਤੇ ਹੋਰ ਹਾਜ਼ਰ ਸਨ |