ਅਟਾਰੀ, 21 ਮਈ (ਗੁਰਦੀਪ ਸਿੰਘ ਅਟਾਰੀ/ਰਾਜਿੰਦਰ ਸਿੰਘ ਰੂਬੀ)ਜ਼ਿਲ੍ਹਾ ਅੰਮਿ੍ਤਸਰ ਦਿਹਾਤੀ ਅਧੀਨ ਆਉਂਦੇ ਹਲਕਾ ਅਟਾਰੀ ਦੀ ਸਰਹੱਦੀ ਦਾਣਾ ਮੰਡੀ ਅਟਾਰੀ ਵਿਖੇ ਆੜਤੀਆ ਵਲੋਂ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਆੜਤੀਆਂ ਵਲੋਂ ਸਰਬ ਸੰਮਤੀ ਨਾਲ 6 ਮੈਂਬਰੀ ਕਮੇਟੀ ਬਣਾਈ ਗਈ | ਇਸ ਮੌਕੇ ਗੁਰਸਾਹਿਬ ਸਿੰਘ ਪੰਡੋਰੀ ਨੂੰ ਆੜਤੀਆਂ ਐਸੋਸੀਏਸ਼ਨ ਦਾਣਾ ਮੰਡੀ ਅਟਾਰੀ ਦਾ ਪ੍ਰਧਾਨ ਅਤੇ ਗੁਰਜੀਤ ਸਿੰਘ ਗਿੱਲ ਆੜਤੀ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ | ਪ੍ਰਧਾਨ ਗੁਰਸਾਹਿਬ ਸਿੰਘ ਅਤੇ ਗੁਰਜੀਤ ਸਿੰਘ ਨੇ ਗੱਲਬਾਤ ਕਰਦੇ ਦੱਸਿਆ ਕਿ ਆੜਤੀ ਵੀਰਾਂ ਨੂੰ ਕਿਸੇ ਤਰ੍ਹਾਂ ਦੀ ਵੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ | ਉਨ੍ਹਾਂ ਕਿਹਾ ਕਿ ਮੰਡੀ ਵਿਚ ਫਸਲ ਲੈ ਕੇ ਆਏ ਕਿਸਾਨਾਂ ਨਾਲ ਵੀ ਮੀਟਿੰਗ ਕਰਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ ਅਤੇ ਪੱਲੇਦਾਰ ਲੇਬਰ ਨਾਲ ਵੀ ਵਿਚਾਰ ਵਟਾਂਦਰਾ ਕੀਤਾ ਜਾਵੇਗਾ | ਆੜਤੀ ਜੈਪਾਲ ਸਿੰਘ ਹਰਦੋਰਤਨ, ਕੈਪਟਨ ਸਿੰਘ ਔਲਖ, ਹਰਜੀਤ ਸਿੰਘ ਮੋਦੇ ਅਤੇ ਹਰਪ੍ਰੀਤ ਸਿੰਘ ਹੈਪੀ ਭੁੱਲਰ ਨੂੰ ਆੜਤੀਆ ਐਸਸੀਏਸ਼ਨ ਦਾ ਮੈਂਬਰ ਬਣਾਇਆ ਗਿਆ | ਆੜਤੀਆਂ ਵਲੋਂ ਨਵੀਂ ਚੁਣੀ ਗਈ ਕਮੇਟੀ ਨੂੰ ਫੁੱਲਾਂ ਦੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ |