12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-05-2026

ਤੀਸਰੇ ਘੱਲੂਘਾਰੇ ਦੇ ਸ਼ਹੀਦਾਂ ਦੀ ਯਾਦ 'ਚ ਪਿੰਡ ਵੀਲਾ-ਮੀਕੇ ਵਿਖੇ ਸਜੇ ਧਾਰਮਿਕ ਦੀਵਾਨ <br/>

Ad Position 21
No active advertisement
ਪਿੰਡ ਵੀਲਾ-ਮੀਕੇ ਦੇ ਗੁਰਦੁਆਰਾ ਸਾਹਿਬ ਵਿਖੇ ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਨੂੰ ਸਨਮਾਨਿਤ ਕਰਦੇ ਨਗਰ ਨਿਵਾਸੀ | ਤਸਵੀਰ-ਜਗਦੀਸ਼ ਸਿੰਘ ਬਮਰਾਹ <br/> 23-05-2026
ਚੌਕ ਮਹਿਤਾ, 22 ਮਈ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)- ਜੂਨ '84 ਤੀਸਰਾ ਘੱਲੂਘਾਰਾ 'ਚ ਸ਼ਹੀਦ ਹੋਏ ਕੌਮੀ ਯੋਧਿਆਂ, ਸਮੂਹ ਸਿੰਘਾਂ-ਸਿੰਘਣੀਆਂ ਤੇ ਭੁਝੰਗੀਆਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਧਾਰਮਿਕ ਦੀਵਾਨ ਮਾਝਾ ਇਲਾਕੇ ਦੇ ਵੱਖ-ਵੱਖ ਨਗਰਾਂ ਵਿਚ ਸਜਾਏ ਜਾ ਰਹੇ ਹਨ, ਜਿਸ ਦੇ ਚਲਦਿਆਂ ਅੱਜ ਸ਼ਾਮ ਵੇਲੇ ਦੇ ਦੀਵਾਨ ਪਿੰਡ ਵੀਲਾ- ਮੀਕੇ ਦੇ ਗੁਰਦੁਆਰਾ ਸਾਹਿਬ ਵਿਖੇ ਸ਼ਰਧਾਪੂਰਵਕ ਸਜਾਏ ਗਏ | ਇਸ ਦੌਰਾਨ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂਵਾਲਿਆਂ ਨੇ ਸ੍ਰੀ ਸੂਰਜ ਪ੍ਰਕਾਸ਼ ਗ੍ਰੰਥ 'ਚੋਂ ਗੁਰ-ਇਤਿਹਾਸ ਦੀ ਕਥਾ ਸਰਵਣ ਕਰਵਾ ਕੇ ਦੀਵਾਨ ਵਿਚ ਜੁੜੀਆਂ ਬੇਅੰਤ ਸੰਗਤਾਂ ਨੂੰ ਨਿਹਾਲ ਕੀਤਾ | ਟਕਸਾਲ ਮੁਖੀ ਨੇ ਸੰਗਤ ਨੂੰ ਸ਼ਬਦ ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਨਾਲ ਜੁੜਨ, ਖੰਡੇ-ਬਾਟੇ ਦਾ ਅੰਮਿ੍ਤ ਛੱਕ ਕੇ ਸਿੰਘ ਸਜਣ ਦੀ ਪ੍ਰੇਰਨਾ ਦਿੱਤੀ | ਉਨ੍ਹਾਂ ਆਖਿਆ ਕਿ ਆਓ ਨਿਤਨੇਮ ਦੇ ਧਾਰਨੀ ਬਣ ਕੇ ਆਪਣਾ ਜੀਵਨ ਸਫ਼ਲਾ ਕਰੀਏ | ਇਸ ਦੌਰਾਨ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਸਰਵਣ ਕਰਵਾਇਆ ਅਤੇ ਪੋਥੀ ਦੇ ਪਾਠ ਦੀ ਸੇਵਾ ਭਾਈ ਸਤਨਾਮ ਸਿੰਘ ਖ਼ਾਲਸਾ ਨੇ ਨਿਭਾਈ | ਸਮਾਗਮ ਦੇ ਅਖ਼ੀਰ ਵਿਚ ਪ੍ਰਬੰਧਕਾਂ ਵਲੋਂ ਸੰਤ ਬਾਬਾ ਹਰਨਾਮ ਸਿੰਘ ਖ਼ਾਲਸਾ ਨੂੰ ਦੁਸ਼ਾਲਾ ਭੇਟ ਕਰ ਕੇ ਉਨ੍ਹਾਂ ਦਾ ਸਤਿਕਾਰ ਕੀਤਾ | ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ, ਹੈੱਡ ਗ੍ਰੰਥੀ ਗਿਆਨੀ ਗੁਰਦੀਪ ਸਿੰਘ, ਜਥੇਦਾਰ ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਮਹਿਤਾ, ਜਥੇਦਾਰ ਬਾਬਾ ਬੋਹੜ ਸਿੰਘ, ਗਿਆਨੀ ਗੁਰਬਾਜ ਸਿੰਘ, ਗਿਆਨੀ ਸਾਹਿਬ ਸਿੰਘ, ਪਿ੍ੰਸੀਪਲ ਹਰਸ਼ਦੀਪ ਡਾਕਟਰ ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ਼ ਖ਼ਾਲਸਾ ਦੀਵਾਨ), ਭਾਈ ਜੁਝਾਰ ਸਿੰਘ, ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਗੁਰਬਿੰਦਰ ਸਿੰਘ ਪੱਡਾ, ਭਾਈ ਗੁਰਪ੍ਰੀਤ ਸਿੰਘ ਵੈਦ, ਪ੍ਰੋਫੈਸਰ ਗਿਆਨੀ ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣ ਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਪ੍ਰਕਾਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੁਲਿਸ ਵਲੋਂ ਹੈਰੋਇਨ ਸਮੇਤ ਇਕ ਕਾਬੂ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਪ੍ਰਬੰਧਕ ਕਮੇਟੀ ਦੀ ਚੋਣ ਹੋਈ <br/>
Ad Position 24