15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਪੁਲਿਸ ਨੇ ਜੇਕਰ ਵਕੀਲ ਭਰਾਵਾਂ ਦੇ ਪਿਤਾ ਦੇ ਕਾਤਲਾਂ ਨੂੰ ਕੱਲ੍ਹ ਤੱਕ ਗਿ੍ਫ਼ਤਾਰ ਨਾ ਕੀਤਾ ਤਾਂ ਸੂਬਾ ਪੱਧਰੀ ਸੰਘਰਸ਼ ਵਿੱਢਾਂਗੇ-ਪ੍ਰਧਾਨ ਨਿੱਝਰ <br/>

Ad Position 21
No active advertisement
ਅਜੀਤ ਡੈਸਕ 24-05-2026
ਅਜਨਾਲਾ, 23 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਅਜਨਾਲਾ ਬਾਰ ਐਸੋਸੀਏਸ਼ਨ ਦੇ ਮੈਂਬਰ ਐਡਵੋਕੇਟ ਸੁਖਨੀਪ ਸਿੰਘ ਤੇ ਐਡਵੋਕੇਟ ਸੁਖਮਨਪ੍ਰੀਤ ਸਿੰਘ ਦੇ ਪਿਤਾ ਆੜ੍ਹਤੀ ਦਲਬੀਰ ਸਿੰਘ ਦੇ ਹੋਏ ਕਤਲ ਮਾਮਲੇ ਵਿਚ ਪੁਲਿਸ ਵਲੋਂ ਕੀਤੀ ਜਾ ਰਹੀ ਢਿੱਲੀ ਕਾਰਵਾਈ ਦੇ ਸੰਬੰਧ ਵਿਚ ਅੱਜ ਬਾਰ ਐਸੋਸੀਏਸ਼ਨ ਅਜਨਾਲਾ ਦੇ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਦੀ ਅਗਵਾਈ 'ਚ ਮੀਟਿੰਗ ਕੀਤੀ ਗਈ ਅਤੇ ਫ਼ੈਸਲਾ ਕੀਤਾ ਕਿ ਜੇਕਰ ਦਲਬੀਰ ਸਿੰਘ ਦੇ ਕਾਤਲਾਂ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਨਾ ਕੀਤਾ ਗਿਆ ਵਕੀਲਾਂ ਵਲੋਂ ਸੂਬਾ ਪੱਧਰ ਤੇ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਧਾਨ ਐਡਵੋਕੇਟ ਹਰਪਾਲ ਸਿੰਘ ਨਿੱਝਰ ਨੇ ਦੱਸਿਆ ਕਿ ਐਡਵੋਕੇਟ ਸੁਖਨੀਪ ਸਿੰਘ ਅਤੇ ਸੁਖਮਨਪ੍ਰੀਤ ਸਿੰਘ ਦੇ ਪਿਤਾ ਦਲਬੀਰ ਸਿੰਘ ਦਾ 16 ਅਪ੍ਰੈਲ ਨੂੰ ਦਿਨ ਦਿਹਾੜੇ ਉਕਤ ਮੰਡੀ ਦੇ ਕੁਝ ਆੜ੍ਹਤੀਆਂ ਵਲੋਂ ਕਤਲ ਕਰ ਦਿੱਤਾ ਗਿਆ ਸੀ ਪਰ ਦੁੱਖ ਦੀ ਗੱਲ ਹੈ ਕਿ ਇਕ ਮਹੀਨੇ ਤੋਂ ਵੱਧ ਸਮਾਂ ਬੀਤ ਜਾਣ ਦੇ ਬਾਵਜੂਦ ਰਮਦਾਸ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ ਗਿਆ | ਉਨ੍ਹਾਂ ਐਲਾਨ ਕਰਦਿਆਂ ਦੱਸਿਆ ਕਿ ਜੇਕਰ 24 ਮਈ ਤੱਕ ਵਕੀਲ ਭਰਾਵਾਂ ਦੇ ਪਿਤਾ ਦੇ ਕਾਤਲਾਂ ਨੂੰ ਗਿ੍ਫ਼ਤਾਰ ਨਾ ਕੀਤਾ ਗਿਆ ਤਾਂ ਬਾਰ ਐਸੋਸੀਏਸ਼ਨ ਅਜਨਾਲਾ ਵਲੋਂ ਪੰਜਾਬ ਭਰ ਦੀਆਂ ਬਾਰ ਐਸੋਸੀਏਸ਼ਨਾਂ ਨੂੰ ਨਾਲ ਲੈ ਕੇ ਪੁਲਿਸ ਪ੍ਰਸ਼ਾਸਨ ਖ਼ਿਲਾਫ਼ ਜ਼ੋਰਦਾਰ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਸੁਖਚਰਨਜੀਤ ਸਿੰਘ ਵਿੱਕੀ ਸਕੱਤਰ ਬਾਰ ਐਸੋਸੀਏਸ਼ਨ ਅਜਨਾਲਾ, ਐਡਵੋਕੇਟ ਸੁਖਨੀਪ ਸਿੰਘ, ਅਰਵਿੰਦਰ ਸਿੰਘ ਮਾਨ, ਨਵਦੀਪ ਸਿੰਘ ਗਿੱਲ, ਗੁਰਪ੍ਰੀਤ ਸਿੰਘ ਜੌਹਲ, ਰਮਨਦੀਪ ਸ਼ਰਮਾ, ਰੁਪਿੰਦਰ ਸਿੰਘ ਸੰਧੂ ਤੇ ਸਨਦੀਪ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਜੇਠੂਵਾਲ 'ਚ 26 ਨੂੰ ਕਾਰਵਾਏ ਜਾਣ ਵਾਲੇ ਘੱਲੂਘਾਰੇ ਨੂੰ ਸਮਰਪਿਤ ਸਮਾਗਮਾਂ 'ਚ ਸੰਗਤਾਂ ਵੱਡੀ ਗਿਣਤੀ 'ਚ ਹੋਣਗੀਆਂ ਸ਼ਾ... ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਵਲੋਂ ਵਿਧਾਇਕ ਧਾਲੀਵਾਲ ਦੇ ਦਫ਼ਤਰ ਅੱਗੇ ਧਰਨਾ <br/>
Ad Position 24