ਜੇਠੂਵਾਲ, 23 ਮਈ (ਮਿੱਤਰਪਾਲ ਸਿੰਘ ਰੰਧਾਵਾ)-ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ ਦੀ ਅਗਵਾਈ 'ਚ 6 ਜੂਨ ਨੂੰ ਮਹਿਤਾ ਵਿਖੇ ਹੋਣ ਵਾਲੇ ਘੱਲੂਘਾਰੇ ਨੂੰ ਸਮਰਪਿਤ ਕਰਵਾਏ ਜਾ ਰਹੇ ਸ਼ਹੀਦੀ ਸਮਾਗਮ ਨੂੰ ਸਮਰਪਿਤ ਤਹਿਤ ਪਿੰਡ ਜੇਠੂਵਾਲ ਵਿਖੇ 26 ਮਈ ਸ਼ਾਮ ਨੂੰ ਗੁਰਦੁਆਰਾ ਕਲਗੀਧਰ ਸਾਹਿਬ ਵਿਖੇ ਸਜਾਏ ਜਾਣ ਵਾਲੇ ਦੀਵਾਨਾਂ 'ਚ ਭਾਈ ਲਵਦੀਪ ਸਿੰਘ ਦਮਦਮੀ ਟਕਸਾਲ ਦੇ ਜਥੇ ਵਲੋਂ ਇਲਾਹੀ ਗੁਰਬਾਣੀ ਦੇ ਕੀਰਤਨ ਤੋਂ ਬਾਅਦ ਦਮਦਮੀ ਟਕਸਾਲ ਦੇ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਭਿੰਡਰਾਂਵਾਲੇ ਮਹਾਂਪੁਰਸ਼ ਪੁਰਾਤਨ ਸ੍ਰੋਤ ਸ੍ਰੀ ਗੁਰ ਪ੍ਰਤਾਪ ਸੂਰਜ ਗ੍ਰੰਥ 'ਚੋਂ ਗੁਰ-ਇਤਿਹਾਸ ਦੀ ਕਥਾ ਸ੍ਰਵਣ ਕਰਵਾਉਣਗੇ, ਸਮਾਗਮ 'ਚ ਪਿੰਡ ਤੇ ਇਲਾਕੇ ਸੰਗਤਾਂ ਸ਼ਾਮਿਲ ਹੋਣਗੀਆਂ | ਇਸ ਸੰਬੰਧੀ ਦਮਦਮੀ ਟਕਸਾਲ ਦੇ ਬੁਲਾਰੇ ਭਾਈ ਸ਼ਮਸ਼ੇਰ ਸਿੰਘ ਜੇਠੂਵਾਲ ਨੇ ਦੱਸਿਆ ਕਿ 26 ਨੂੰ ਹੋਣ ਵਾਲੇ ਤੇ ਉੱਥੇ ਸ਼ਹੀਦੀ ਸਮਾਗਮ 'ਚ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਸਮੇਤ ਦਸਮੇਸ਼ ਤਰਨਾ ਦਲ ਦੇ ਮੁਖੀ ਬਾਬਾ ਮੇਜਰ ਸਿੰਘ ਸੋਢੀ, ਬਾਬਾ ਸਰਦਾਰਾ ਸਿੰਘ ਮੱਖਣ ਵਿੰਡੀ ਵਾਲੇ, ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜੈਬ ਸਿੰਘ ਅਭਿਆਸੀ, ਭਾਈ ਪਰਮਜੀਤ ਸਿੰਘ ਅਕਾਲੀ ਸਮੇਤ ਹੋਰ ਸੰਤ ਮਹਾਂਪੁਰਖ ਤੇ ਪ੍ਰਮੁੱਖ ਸ਼ਖ਼ਸੀਅਤਾਂ ਹੋਣਗੀਆਂ | ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਜੇਠੂਵਾਲ ਦੇ ਪ੍ਰਧਾਨ ਗੱਜਣ ਸਿੰਘ ਔਲਖ, ਬਾਬਾ ਅਮਰੀਕ ਸਿੰਘ ਸੁਧਾਰਪੁਰੀ, ਜਥੇਦਾਰ ਬਲਵਿੰਦਰ ਸਿੰਘ ਜੋਧਪੁਰੀ, ਭਾਈ ਹਰਪਾਲ ਸਿੰਘ ਬੁੱਟਰ, ਭਾਈ ਤਰਸੇਮ ਸਿੰਘ, ਭਾਈ ਗੁਰਦੇਵ ਸਿੰਘ ਮੈਹਣੀਆਂ, ਭਾਈ ਜਤਿੰਦਰ ਸਿੰਘ, ਕੈਪਟਨ ਸੁਖਚੈਨ ਸਿੰਘ ਆਦਿ ਹਾਜ਼ਰ ਸਨ |