ਰਮਦਾਸ, 23 ਮਈ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਹਲਕਾ ਇੰਚਾ: ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਆਪਣੇ ਵਰਕਰਾਂ ਨਾਲ ਵਾਰਡ ਨੰ: 4, 5, 6 'ਚ ਘਰ-ਘਰ ਜਾ ਕੇ ਵੋਟਰਾਂ ਨੂੰ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੇ ਹੱਕ 'ਚ ਵੋਟਾਂ ਪਾਉਣ ਲਈ ਲਾਮਬੰਦ ਕੀਤਾ | ਜੋਧ ਸਿੰਘ ਸਮਰਾ ਨੇ ਕਿਹਾ ਕਿ 'ਆਪ' ਸਰਕਾਰ ਤੋਂ ਪੰਜਾਬ ਦੇ ਲੋਕ ਖਹਿੜਾ ਛੁਡਵਾਉਣਾ ਚਾਹੁੰਦੇ ਹਨ ਤੇ ਨਗਰ ਕੌਂਸਲ ਚੋਣਾਂ 'ਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰਾਂ ਦੇ ਹੱਕ 'ਚ ਫਤਵਾ ਦੇ ਕੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਦਾ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣਾਉਣ ਦਾ ਮੁੱਢ ਬੰਨਣਗੇ | ਉਨ੍ਹਾਂ ਕਿਹਾ ਕਿ ਅਕਾਲੀ ਉਮੀਦਵਾਰ ਇਤਿਹਾਸਿਕ ਜਿੱਤ ਪ੍ਰਾਪਤ ਕਰਨਗੇ ਤੇ ਵਿਰੋਧੀ ਉਮੀਦਵਾਰਾਂ ਨੂੰ ਹਾਰ ਦਾ ਸਾਹਮਣਾ ਕਰਨਾ ਪਵੇਗਾ | ਇਸ ਮੌਕੇ ਪੀ. ਏ. ਗੁਰਭੇਜ ਸਿੰਘ ਭੱਟੀ, ਸੀਨੀਅਰ ਅਕਾਲੀ ਆਗੂ ਤੇਰਿੰਦਰ ਸ਼ੇਰ ਸਿੰਘ, ਨੰਬਰਦਾਰ ਕਰਨਬੀਰ ਸਿੰਘ, ਫੌਜੀ ਅਮਰਜੀਤ ਸਿੰਘ, ਮਲਵਿੰਦਰ ਸਿੰਘ ਮਿੰਟੂ, ਸਾਬਕਾ ਸਰਪੰਚ ਇਕਬਾਲ ਸਿੰਘ, ਜਗਜੀਤ ਸਿੰਘ, ਗੁਰਿੰਦਰ ਸੋਨਾ, ਜੋਗਿੰਦਰ, ਜਸਕਰਨਦੀਪ ਸਿੰਘ ਰੰਧਾਵਾ, ਫੌਜੀ ਪਰਮਜੀਤ ਸਿੰਘ, ਅਮਰਜੀਤ ਸਿੰਘ ਰੰਧਾਵਾ, ਡਾ. ਗੁਰਪ੍ਰੀਤ ਸਿੰਘ ਆਦਿ ਅਕਾਲੀ ਵਰਕਰ ਮੌਜੂਦ ਸਨ |