19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-05-2026

ਸ਼੍ਰੋਮਣੀ ਕਮੇਟੀ ਸਕੱਤਰ, ਮੀਤ ਸਕੱਤਰ ਤੇ ਮੈਨੇਜਰ ਮੇਜਰ ਸਿੰਘ ਨੇ ਬਾਬਾ ਬਕਾਲਾ ਸਾਹਿਬ ਵਿਖੇ 31 ਨੂੰ ਕਰਵਾਏ ਜਾ ਰਹੇ ਪੰਥਕ ਸੰਮੇਲਨ ਦੀਆਂ ਤਿਆਰੀਆਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 24-05-2026
ਬਾਬਾ ਬਕਾਲਾ ਸਾਹਿਬ, 23 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਪਿਛਲੇ ਮਹੀਨੇ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਕੁਝ ਵਿਵਾਦਤ ਮੱਦਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ 31 ਮਈ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਪੰਥਕ ਸੰਮੇਲਨ ਕੀਤਾ ਜਾ ਰਿਹਾ ਹੈ, ਜਿਸ ਦੀਆਂ ਤਿਆਰੀਆਂ ਸੰਬੰਧੀ, ਭਾਈ ਮੇਜਰ ਸਿੰਘ ਅਰਜਨਮਾਂਗਾ ਮੈਨੇਜਰ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ, ਭਾਈ ਗਰਿੰਦਰ ਸਿੰਘ ਮਥਰੇਵਾਲ ਸਕੱਤਰ ਧਰਮ ਪ੍ਰਚਾਰ ਕਮੇਟੀ ਤੇ ਭਾਈ ਗੁਰਨਾਮ ਸਿੰਘ ਮੀਤ ਸਕੱਤਰ ਸਮੇਤ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਨੇ ਅੱਜ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ 'ਪੰਥਕ ਸੰਮੇਲਨ' ਵਾਲੇ ਸਥਾਨ ਦਾ ਜਾਇਜ਼ਾ ਲਿਆ ਅਤੇ 'ਪੰਥਕ ਸੰਮੇਲਨ' ਦੀਆਂ ਤਿਆਰੀਆਂ ਸੰਬੰਧੀ ਸਥਾਨਕ ਸਟਾਫ ਨਾਲ ਅਹਿਮ ਮੀਟਿੰਗ ਕੀਤੀ | ਗੱਲਬਾਤ ਕਰਦਿਆਂ ਉਕਤ ਅਧਿਕਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਕੁਝ ਸਿੱਖ ਭਾਵਨਾਵਾਂ ਵਿਰੁੱਧ ਮਰਿਆਦਾ ਸੰਬੰਧੀ ਦਰਜ ਕੁਝ ਮੱਦਾਂ ਤੇ ਸ਼ਬਦਾਵਲੀ ਨੂੰ ਹਟਾਏ ਜਾਣ ਸੰਬੰਧੀ ਸੰਗਤਾਂ ਵਲੋਂ ਇਤਰਾਜਾਂ ਨੂੰ ਲੈ ਕੇ ਸ੍ਰੀ ਅਕਾਲ ਤਖਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਗਤਾਂ ਅਤੇ ਬਹੁਤ ਸਾਰੇ ਸਿੱਖ ਵਿਦਵਾਨਾਂ ਵਲੋਂ ਸੁਝਾਅ ਸਨ ਕਿ ਇਸ ਗੰਭੀਰ ਮਸਲੇ ਸੰਬੰਧੀ ਸਮੁੱਚੀਆਂ ਸਿੱਖ ਜਥੇਬੰਦੀਆਂ ਦਾ ਵਿਸ਼ਾਲ ਪੰਥਕ ਇਕੱਠ ਬੁਲਾਇਆ ਜਾਵੇ, ਜਿਸ ਤਹਿਤ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੇ ਨਿਰਦੇਸ਼ਾਂ ਤਹਿਤ 31 ਮਈ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਇਸ ਮੌਕੇ ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਦਵਿੰਦਰ ਸਿੰਘ ਭੱਟੀਵਾਲ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਟੈਕਨੀਕਲ ਸਰਵਿਸਜ਼ ਯੂਨੀਅਨ ਵਲੋਂ ਸਰਕਲ ਪੱਧਰੀ ਕਨਵੈਨਸ਼ਨ <br/> ਅਗਲੀ ਖ਼ਬਰ ਪਿੰਡ ਡੱਡੀਆਂ 'ਚ ਖ਼ਾਦਾਂ ਦੀ ਸੰਤੁਲਿਤ ਵਰਤੋਂ ਲਈ ਜਾਗਰੂਕਤਾ ਕੈਂਪ ਲਗਾਇਆ <br/>
Ad Position 24