01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਤੇ ਰੁਪਏ ਦੀ ਗਿਰਾਵਟ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ <br/>

Ad Position 21
No active advertisement
ਪਿੰਡ ਕੱਕੜ ਵਿਖੇ ਮੋਦੀ ਸਰਕਾਰ ਦਾ ਪੁਤਲਾ ਫੂਕਣ ਸਮੇਂ ਸੂਬਾ ਆਗੂ ਸਰਵਣ ਸਿੰਘ ਪੰਧੇਰ | ਨਾਲ ਕਲੇਰ ਬਾਲਾ, ਬਾਜ ਸਿੰਘ, ਪ੍ਰਧਾਨ ਗੁਰਲਾਲ ਸਿੰਘ ਕੱਕੜ, ਕੁਲਬੀਰ ਸਿੰਘ ਲੋਪੋਕੇ, ਸੁਖਜਿੰਦਰ ਸਿੰਘ ਸ਼ਾਹ, ਜਸਮੀਤ ਸਿੰਘ ਰਾਣੀਆ ਤੇ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ<br/> 26-05-2026

ਚੋਗਾਵਾਂ, 25 ਮਈ (ਗੁਰਵਿੰਦਰ ਸਿੰਘ ਕਲਸੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਵਲੋਂ ਜ਼ੋਨ ਸ਼ਹੀਦ ਭਾਈ ਮੇਵਾ ਸਿੰਘ ਲੋਪੋਕੇ ਵਿਚ ਪਿੰਡ ਪੱਧਰੀ ਚੋਣ ਪ੍ਰਕਿਰਿਆ ਪੂਰੀ ਕਰਨ ਤੋਂ ਬਾਅਦ ਅੱਜ ਸਰਹੱਦੀ ਪਿੰਡ ਕੱਕੜ ਵਿਚ ਸੂਬਾ ਆਗੂ ਸਰਵਣ ਸਿੰਘ ਪੰਧੇਰ ਅਤੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ ਕਲੇਰ ਬਾਲਾ ਦੀ ਪ੍ਰਧਾਨਗੀ ਹੇਠ ਜ਼ੋਨ ਡੈਲੀਗੇਟ ਇਜਲਾਸ ਸੱਦ ਕੇ ਜ਼ੋਨ ਕੋਰ ਕਮੇਟੀ ਦਾ ਪੁਨਰਗਠਨ ਕੀਤਾ ਗਿਆ, ਜਿਸ ਵਿਚ ਸਰਬਸੰਮਤੀ ਨਾਲ ਗੁਰਲਾਲ ਸਿੰਘ ਕੱਕੜ ਨੂੰ ਪ੍ਰਧਾਨ, ਸਾਹਿਬ ਸਿੰਘ ਕੱਕੜ ਸਕੱਤਰ, ਕੁਲਬੀਰ ਸਿੰਘ ਲੋਪੋਕੇ ਖ਼ਜ਼ਾਨਚੀ ਅਤੇ ਸੁਖਜਿੰਦਰ ਸਿੰਘ ਸ਼ਾਹ ਲੋਪੋਕੇ ਪ੍ਰੈਸ ਸਕੱਤਰ ਅਤੇ ਜਸਮੀਤ ਸਿੰਘ ਰਾਣੀਆ, ਹੁਸਨਪ੍ਰੀਤ ਸਿੰਘ ਰਾਣੀਆਂ, ਗੁਰਭੇਜ ਸਿੰਘ ਰਾਣੀਆਂ, ਸੁਖਬੀਰ ਸਿੰਘ ਕੱਕੜ, ਰਣਜੀਤ ਸਿੰਘ ਲੋਧੀਗੁੱਜਰ, ਗੁਰਪਿੰਦਰ ਸਿੰਘ ਖੁਸਪੁਰਾ ਅਤੇ ਫਤਹਿ ਸਿੰਘ ਲੋਪੋਕੇ ਸਮੇਤ 11 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ | ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਦੀਆਂ ਫੇਲ੍ਹ ਆਰਥਿਕ ਅਤੇ ਵਿਦੇਸ਼ ਨੀਤੀਆਂ ਦਾ ਸਿੱਧਾ ਬੋਝ ਆਮ ਲੋਕਾਂ, ਕਿਸਾਨਾਂ ਅਤੇ ਮਜ਼ਦੂਰਾਂ 'ਤੇ ਪਾਇਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਪਿਛਲੇ 13 ਦਿਨਾਂ ਦੌਰਾਨ ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਵਿਚ ਲਗਪਗ 8 ਤੋਂ 9 ਰੁਪਏ ਪ੍ਰਤੀ ਲੀਟਰ ਵਾਧਾ ਕੀਤਾ ਗਿਆ ਹੈ, ਜਿਸ ਨਾਲ ਖੇਤੀ ਲਾਗਤਾਂ, ਆਵਾਜਾਈ ਖਰਚੇ ਅਤੇ ਆਮ ਵਰਤੋਂ ਦੀਆਂ ਚੀਜ਼ਾਂ ਮਹਿੰਗੀਆਂ ਹੋ ਰਹੀਆਂ ਹਨ | ਇਸ ਮੌਕੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ, ਰੁਪਏ ਦੀ ਗਿਰਦੀ ਕੀਮਤ ਅਤੇ ਮਹਿੰਗਾਈ ਖ਼ਿਲਾਫ਼ ਕੇਂਦਰ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ | ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਤੁਰੰਤ ਡੀਜ਼ਲ-ਪੈਟਰੋਲ ਦੀਆਂ ਵਧੀਆਂ ਕੀਮਤਾਂ ਵਾਪਸ ਲਵੇ ਅਤੇ ਕਿਸਾਨਾਂ ਨੂੰ ਫ਼ਸਲਾਂ ਦੇ ਲਾਭਕਾਰੀ ਭਾਅ ਦਿੱਤੇ ਜਾਣ | ਇਸ ਮੌਕੇ ਜ਼ਿਲ੍ਹਾ ਆਗੂ ਲਖਵਿੰਦਰ ਸਿੰਘ ਡਾਲਾ, ਬਾਜ਼ ਸਿੰਘ ਸਾਰੰਗੜਾ, ਰਾਜਬੀਰ ਸਿੰਘ, ਜਸਬੀਰ ਸਿੰਘ, ਅਵਤਾਰ ਸਿੰਘ, ਗੁਰ ਪ੍ਰਤਾਪ ਸਿੰਘ ਕੱਕੜ, ਸ਼ਰਨਪਾਲ ਸਿੰਘ, ਕਰਮਜੀਤ ਸਿੰਘ, ਹਰਪਾਲ ਸਿੰਘ ਰਾਣੀਆਂ, ਨਿਸ਼ਾਨ ਸਿੰਘ ਤੇ ਗੁਰਭੇਜ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਿਆਲਪੁਰੀ ਦੇ ਗਾਣੇ 'ਜਹਾਜ਼' ਦਾ ਹਵਾਈ ਅੱਡਾ 'ਤੇ ਹੋਇਆ ਫ਼ਿਲਮਾਂਕਣ <br/> ਅਗਲੀ ਖ਼ਬਰ ਆਨੰਦ ਕਾਲਜ ਆਫ਼ ਨਰਸਿੰਗ ਜੇਠੂਵਾਲ 'ਚ ਫਸਟ ਏਡ ਸੰਬੰਧੀ ਜਾਗਰੂਕਤਾ ਵਰਕਸ਼ਾਪ ਲਗਾਈ <br/>
Ad Position 24