ਰਮਦਾਸ, 25 ਮਈ (ਜਸਵੰਤ ਸਿੰਘ ਵਾਹਲਾ)-ਆਮ ਆਦਮੀ ਪਾਰਟੀ ਦੇ ਮੁੱਖ ਬੁਲਾਰੇ ਤੇ ਹਲਕਾ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਨਗਰ ਕੌਂਸਲ ਰਮਦਾਸ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਤੇ ਆਪਣੀ ਪਸੰਦ ਦੇ ਉਮੀਦਵਾਰ ਨੂੰ ਵੋਟ ਪਾਉਣ | ਕੋਈ ਵੀ ਵਿਅਕਤੀ ਵੋਟ ਪਾਉਣ ਤੋਂ ਵਾਂਝਾ ਨਾ ਰਹੇ | ਜੇਕਰ ਕਿਸੇ ਮੁਲਾਜਮ ਜਾਂ ਵਿਅਕਤੀ ਜਰੂਰੀ ਕੰਮ ਜਾਣਾ ਹੋਵੇ ਤਾਂ ਉਹ ਆਪਣੀ ਵੋਟ ਪਾ ਕੇ ਜਾਵੇ | ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ-ਆਪਣੇ ਉਮੀਦਵਾਰਾਂ ਦੇ ਹੱਕ 'ਚ ਚੋਣ ਪ੍ਰਚਾਰ ਕੀਤਾ ਪਰ ਹੁਣ ਵੋਟਰਾਂ ਨੇ ਫ਼ੈਸਲਾ ਕਰਨਾ ਹੈ ਕਿ ਕਿਸ ਪਾਰਟੀ ਦੇ ਹੱਕ ਵਿਚ ਫਤਵਾ ਦੇਣਾ ਹੈ | ਉਨ੍ਹਾਂ ਕਿਹਾ ਕਿ ਜੇਕਰ ਆਪ ਦੀ ਨਗਰ ਕੌਂਸਲ ਕਮੇਟੀ ਬਣਦੀ ਹੈ ਤਾਂ ਇਤਿਹਾਸਕ ਨਗਰੀ ਰਮਦਾਸ ਦਾ ਵਿਕਾਸ ਸੁੰਦਰ ਤਰੀਕੇ ਨਾਲ ਕਰਵਾਇਆ ਜਾਵੇਗਾ |