03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-05-2026

ਪਿੰਡ ਡੱਲਾ ਰਾਜਪੂਤਾਂ ਵਿਖੇ ਅੰਮਿ੍ਤ ਸੰਚਾਰ ਕਰਵਾਇਆ

Ad Position 21
No active advertisement
ਅਜੀਤ ਡੈਸਕ 26-05-2026
ਅਜਨਾਲਾ, 25 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਦਿਸ਼ਾ ਨਿਰਦੇਸ਼, ਸਕੱਤਰ ਧਰਮ ਪ੍ਰਚਾਰ ਕਮੇਟੀ ਦੀ ਰਹਿਨੁਮਾਈ ਹੇਠ ਸਿੱਖੀ ਦੇ ਪ੍ਰਚਾਰ ਪਸਾਰ ਲਈ ਧਰਮ ਪ੍ਰਚਾਰ ਕਮੇਟੀ ਅੰਮਿ੍ਤਸਰ ਸਾਹਿਬ ਵਲੋਂ ਫ਼ਤਿਹ ਵੈੱਲਫੇਅਰ ਸੁਸਾਇਟੀ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਪਿੰਡ ਡੱਲਾ ਰਾਜਪੂਤਾਂ ਵਿਖੇ ਅੰਮਿ੍ਤ ਸੰਚਾਰ ਕਰਵਾਇਆ ਗਿਆ | ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਪਹੁੰਚੇ ਪੰਜ ਪਿਆਰੇ ਸਾਹਿਬਾਨ ਵਲੋਂ ਖੰਡੇ ਬਾਟੇ ਦਾ ਅੰਮਿ੍ਤ ਦਾ ਬਾਟਾ ਤਿਆਰ ਕੀਤਾ ਗਿਆ | ਇਸ ਮੌਕੇ 62 ਅੰਮਿ੍ਤ ਅਭਿਲਾਸ਼ੀਆਂ ਨੇ ਪਹੁੰਚ ਕੇ ਅੰਮਿ੍ਤਪਾਨ ਕੀਤਾ | ਅੰਮਿ੍ਤ ਅਭਿਲਾਸ਼ੀਆਂ ਨੂੰ ਧਰਮ ਪ੍ਰਚਾਰ ਕਮੇਟੀ ਵਲੋਂ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਨੇ ਭੇਟਾ ਰਹਿਤ ਕਕਾਰ ਦਿੱਤੇ ਅਤੇ ਪਿੰਡ ਦੇ ਪ੍ਰਬੰਧਕਾਂ ਨੇ ਅੰਮਿ੍ਤ ਸੰਚਾਰ ਦੀ ਸਫਲਤਾ ਲਈ ਭਰਪੂਰ ਸਹਿਯੋਗ ਦਿੱਤਾ | ਇਸ ਮੌਕੇ ਪ੍ਰਚਾਰਕ ਭਾਈ ਬਲਕਾਰ ਸਿੰਘ ਅਜਨਾਲਾ ਅਤੇ ਗੁਰਦੁਆਰਾ ਪ੍ਰਬੰਧਕਾਂ ਵਲੋਂ ਪੰਜ ਪਿਆਰੇ ਸਾਹਿਬਾਨ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਬਾਬਾ ਗੁਰਵਿੰਦਰ ਸਿੰਘ ਰਾਜਾ, ਭਾਈ ਸਾਹਿਬ ਸਿੰਘ ਅਤੇ ਗ੍ਰੰਥੀ ਨਾਨਕ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਗਰੇਸ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਐੱਨ.ਸੀ.ਸੀ. 'ਚ ਸ਼ਾਨਦਾਰ ਪ੍ਰਦਰਸ਼ਨ <br/> ਅਗਲੀ ਖ਼ਬਰ ਸਤਿਕਾਰ ਕਾਨੂੰਨ ਦੇ ਮਸਲੇ 'ਤੇ ਕਰਨੈਲ ਸਿੰਘ ਪੀਰ ਮੁਹੰਮਦ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾ...
Ad Position 24