ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਪਰਿਵਾਰ ਸਮੇਤ ਵੋਟ ਪਾਈ <br/>
ਅਜੀਤ ਡੈਸਕ
27-05-2026
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਨਗਰ ਕੌਂਸਲ ਚੋਣਾਂ ਅਮਨ-ਸ਼ਾਂਤੀ ਅਤੇ ਪੂਰੀ ਪਾਰਦਰਸ਼ਤਾ ਨਾਲ ਕਰਵਾਈਆਂ ਜਾ ਰਹੀਆਂ ਹਨ | ਉਨ੍ਹਾਂ ਦੱਸਿਆ ਕਿ ਪ੍ਰਸ਼ਾਸਨ ਵਲੋਂ ਵੋਟਿੰਗ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ | ਮੰਤਰੀ ਨੇ ਕਿਹਾ ਕਿ ਵੋਟ ਪਾਉਣਾ ਹਰ ਨਾਗਰਿਕ ਦਾ ਲੋਕਤੰਤਰੀ ਅਧਿਕਾਰ ਹੈ ਅਤੇ ਫਰਜ਼ ਵੀ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿਚ ਪੋਲਿੰਗ ਬੂਥਾਂ 'ਤੇ ਪਹੁੰਚ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ | ਉਨ੍ਹਾਂ ਕਿਹਾ ਕਿ ਅੱਜ ਉਨ੍ਹਾਂ ਨੇ ਵੀ ਆਪਣੇ ਪਰਿਵਾਰ ਸਮੇਤ ਵੋਟ ਪਾ ਕੇ ਲੋਕਤੰਤਰ ਨੂੰ ਮਜ਼ਬੂਤ ਕਰਨ ਵਿਚ ਆਪਣਾ ਯੋਗਦਾਨ ਪਾਇਆ ਹੈ |