14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਨਗਰ ਕੌਂਸਲ ਰਮਦਾਸ ਦੀ ਚੋਣ 'ਚ ਪ੍ਰਸ਼ਾਸਨ ਨਾਲ ਇਕੱਠੇ ਭਿੜਦੇ ਨਜ਼ਰ ਆਏ ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ <br/>

Ad Position 21
No active advertisement
ਰਮਦਾਸ ਚੋਣਾਂ ਦੌਰਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਸਾਬਕਾ ਵਿਧਾਇਕ ਬੋਨੀ ਅਮਰਪਾਲ ਸਿੰਘ ਅਜਨਾਲਾ ਅਤੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਪੁਲਿਸ ਅਧਿਕਾਰੀਆਂ ਨਾਲ ਕਿਸੇ ਮਸਲੇ ਨੂੰ ਲੈ ਕੇ ਬਹਿਸਬਾਜ਼ੀ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 27-05-2026
ਅਜਨਾਲਾ/ਰਮਦਾਸ/ ਗੱਗੋਮਾਹਲ, 26 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਜਸਵੰਤ ਸਿੰਘ ਵਾਹਲਾ, ਬਲਵਿੰਦਰ ਸਿੰਘ ਸੰਧੂ)-ਨਗਰ ਕੌਂਸਲ ਰਮਦਾਸ ਦੀ ਚੋਣ ਦੌਰਾਨ ਹਾਕਮ ਧਿਰ ਉੱਪਰ ਕਥਿਤ ਤੌਰ 'ਤੇ ਧੱਕੇਸ਼ਾਹੀ ਕਰਨ ਦੇ ਦੋਸ਼ ਲਗਾਉਂਦੇ ਹੋਏ ਵੱਖ-ਵੱਖ ਥਾਵਾਂ 'ਤੇ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ, ਭਾਜਪਾ ਆਗੂ ਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਤੇ ਹਲਕਾ ਅਜਨਾਲਾ ਤੋਂ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਆਪੋ ਆਪਣੇ ਸਮਰਥਕਾਂ ਸਮੇਤ ਇਕ ਸੁਰ 'ਚ ਪੁਲਿਸ ਪ੍ਰਸ਼ਾਸਨ ਨਾਲ ਇਕੱਠੇ ਭਿੜਦੇ ਨਜ਼ਰ ਆਏ | ਜ਼ਿਕਰਯੋਗ ਹੈ ਕਿ ਉਕਤ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਆਗੂਆਂ ਵਲੋਂ ਨਗਰ ਕੌਂਸਲ ਰਮਦਾਸ ਦੀ ਚੋਣ ਦੌਰਾਨ ਆਪੋ ਆਪਣੇ ਉਮੀਦਵਾਰਾਂ ਦੇ ਹੱਕ ਵਿਚ ਪੂਰੀ ਤਰ੍ਹਾਂ ਡਟ ਕੇ ਵੱਖੋ-ਵੱਖਰੇ ਤੌਰ 'ਤੇ ਪ੍ਰਚਾਰ ਕੀਤਾ ਗਿਆ ਸੀ ਪਰ ਅੱਜ ਰਮਦਾਸ ਨਗਰ ਕੌਂਸਲ ਦੀ ਹੋ ਰਹੀ ਚੋਣ ਵਿਚ ਵੱਖ-ਵੱਖ ਚੋਣ ਬੂਥਾਂ 'ਤੇ ਧੱਕੇਸ਼ਾਹੀ ਦੇ ਮਾਮਲਿਆਂ ਨੂੰ ਲੈ ਕੇ ਇਕੱਠੇ ਤੌਰ 'ਤੇ ਪ੍ਰਸ਼ਾਸਨ ਨਾਲ ਟੱਕਰ ਲੈਂਦਿਆਂ ਨਜ਼ਰ ਆਉਣ 'ਤੇ ਸਿਆਸੀ ਗਲਿਆਰਿਆਂ ਵਿਚ ਚਰਚਾ ਵੇਖਣ ਨੂੰ ਮਿਲੀ | ਇਸ ਸੰਬੰਧੀ ਗੱਲਬਾਤ ਕਰਦਿਆਂ ਕਾਂਗਰਸ ਪਾਰਟੀ ਨਾਲ ਸੰਬੰਧਿਤ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਹਾਕਮ ਧਿਰ ਵਲੋਂ ਇਸ ਚੋਣ ਵਿਚ ਸ਼ਰੇਆਮ ਗੁੰਡਾਗਰਦੀ ਕਰਦਿਆਂ ਧੱਕੇਸ਼ਾਹੀ ਕੀਤੀ ਗਈ ਹੈ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਵਲੋਂ ਕਈ ਥਾਈਾ ਪ੍ਰਸ਼ਾਸਨ ਦੀਆਂ ਹਦਾਇਤਾਂ ਤੋਂ ਉਲਟ ਆਪਣੇ ਬੂਥ 200 ਮੀਟਰ ਦੇ ਘੇਰੇ ਅੰਦਰ ਹੀ ਲਗਾਏ ਗਏ ਅਤੇ ਲੋਕਾਂ ਨੂੰ ਵੋਟਾਂ ਪਾਉਂਦੇ ਸਮੇਂ ਡਰਾ ਧਮਕਾ ਕੇ ਲੋਕਤੰਤਰ ਦਾ ਸ਼ਰੇਆਮ ਘਾਣ ਕੀਤਾ ਗਿਆ | ਇਸੇ ਦੌਰਾਨ ਭਾਜਪਾ ਆਗੂ ਅਤੇ ਸਾਬਕਾ ਵਿਧਾਇਕ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਕਥਿਤ ਤੌਰ 'ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਇੱਥੇ ਚੋਣ ਦੌਰਾਨ ਮੌਜੂਦਾ ਹਲਕਾ ਵਿਧਾਇਕ ਅਤੇ ਉਸਦੇ ਪੁੱਤਰ ਵਲੋਂ ਅਮਨ ਕਾਨੂੰਨ ਦੀ ਵਿਵਸਥਾ ਦਾ ਬੁਰਾ ਹਾਲ ਕੀਤਾ ਗਿਆ ਹੈ, ਇਨ•ਾਂ ਦੇ ਗੁੰਡੇ ਚੋਣ ਨਿਯਮਾਂ ਦੀਆਂ ਧੱਜੀਆਂ ਉਡਾਉਂਦੇ ਹੋਏ ਹਥਿਆਰ ਲੈ ਕੇ ਘੁੰਮ ਰਹੇ ਹਨ ਅਤੇ ਚੋਣਾਂ ਵਿਚ ਦਹਿਸ਼ਤ ਦਾ ਮਾਹੌਲ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਸ ਨੂੰ ਕਦਾਚਿਤ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ•ਾਂ ਕਿਹਾ ਕਿ ਜੇਕਰ ਬਿਲਕੁਲ ਸਹੀ ਤਰੀਕੇ ਅਤੇ ਅਮਾਨ ਨਾਲ ਚੋਣ ਹੋਵੇ ਤਾਂ ਹਾਕਮ ਧਿਰ ਨੂੰ ਪਤਾ ਲੱਗ ਜਾਵੇਗਾ ਕਿ ਉਨ•ਾਂ ਦੀ ਹਲਕੇ ਵਿਚ ਸਥਿਤੀ ਕੀ ਹੈ | ਇਸੇ ਤਰ•ਾਂ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਜੋਧ ਸਿੰਘ ਸਮਰਾ ਨੇ ਕਿਹਾ ਹੈ ਕਿ ਇਸ ਚੋਣ ਦੌਰਾਨ ਮੌਜੂਦਾ ਵਿਧਾਇਕ ਵਲੋਂ ਬਾਹਰੋਂ ਬੰਦੇ ਸੱਦ ਕੇ ਸ਼ਰੇਆਮ ਗੁੰਡਾਗਰਦੀ ਕੀਤੀ ਗਈ ਅਤੇ ਚੋਣ ਨਿਯਮਾਂ ਦੀਆਂ ਧੱਜੀਆਂ ਉਡਾਈਆਂ ਗਈਆਂ ਦੋ ਇਨ੍ਹਾਂ ਦੀ ਹਾਰ ਦਾ ਸਭ ਵੱਡਾ ਸਬੂਤ ਹੈ |

Ad Position 22
No active advertisement
ਪਿਛਲੀ ਖ਼ਬਰ ਚੋਣਾਂ ਦੌਰਾਨ ਹਾਈਕੋਰਟ ਵਲੋਂ ਨਿਯੁਕਤ ਅਬਜ਼ਰਵਰਾਂ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀ ਚੋਣ ਲੜਨ ਵਾਲੇ 44 ਉਮੀਦਵਾਰਾਂ ਦੀ ਕਿਸਮਤ ਚੋਣ ਬਕਸਿਆਂ 'ਚ ਬੰਦ <br/>
Ad Position 24