14-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-05-2026

ਚੋਣਾਂ ਦੌਰਾਨ ਹਾਈਕੋਰਟ ਵਲੋਂ ਨਿਯੁਕਤ ਅਬਜ਼ਰਵਰਾਂ ਨੇ ਪੋਲਿੰਗ ਬੂਥਾਂ ਦਾ ਲਿਆ ਜਾਇਜ਼ਾ <br/>

Ad Position 21
No active advertisement
ਅਜੀਤ ਡੈਸਕ 27-05-2026
ਮਜੀਠਾ, 26 ਮਈ (ਜਗਤਾਰ ਸਿੰਘ ਸਹਿਮੀ, ਮਨਿੰਦਰ ਸਿੰਘ ਸੋਖੀ)-ਨਗਰ ਕੌਂਸਲ ਮਜੀਠਾ ਵਿਖੇ ਹੋ ਰਹੀਆਂ ਚੋਣਾਂ ਦੀ ਸੰਵੇਦਨਸ਼ੀਲਤਾ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਨਿਯੁਕਤ ਕੀਤੇ ਗਏ ਅਬਜ਼ਰਵਰ ਸੇਜਲ ਅਤੇ ਗੌਰਵ ਨੇ ਵੱਖ-ਵੱਖ ਪੋਲਿੰਗ ਬੂਥਾਂ ਦਾ ਦੌਰਾ ਕੀਤਾ ਅਤੇ ਚੋਣ ਪ੍ਰਕਿਰਿਆ ਦਾ ਜਾਇਜ਼ਾ ਲਿਆ | ਇਸ ਮੌਕੇ ਅਬਜ਼ਰਵਰਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਹਾਈਕੋਰਟ ਵਲੋਂ ਸਾਨੂੰ ਡਿਊਟੀ ਸੌਂਪੀ ਗਈ ਹੈ ਅਤੇ ਅਸੀਂ ਪੂਰੀ ਤਰ੍ਹਾਂ ਨਿਰਪੱਖ ਰੂਪ ਵਿਚ ਸਭ ਕੁਝ ਆਬਜ਼ਰਵ ਕਰ ਰਹੇ ਹਾਂ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਇੱਥੇ ਕਿਤੇ ਵੀ ਕੋਈ ਪੱਖਪਾਤ ਜਾਂ ਗੜਬੜ ਦਾ ਮਾਮਲਾ ਨਜ਼ਰ ਆਇਆ ਤਾਂ ਅਸੀਂ ਉਸ ਦੀ ਪੂਰੀ ਰਿਪੋਰਟ ਤਿਆਰ ਕਰਕੇ ਸ਼ਾਮ 5 ਵਜੇ ਤੋਂ ਬਾਅਦ ਹਾਈਕੋਰਟ ਵਿਚ ਸਬਮਿਟ ਕਰਾਂਗੇ | ਅਬਜ਼ਰਵਰਾਂ ਨੇ ਬੂਥਾਂ ਵਿਖੇ ਬੁਨਿਆਦੀ ਸਹੂਲਤਾਂ ਦੀ ਘਾਟ ਤੋਂ ਵੀ ਨਾਰਾਜ਼ਗੀ ਜ਼ਾਹਿਰ ਕੀਤੀ | ਉਨ੍ਹਾਂ ਕਿਹਾ ਕਿ ਗਰਮੀ ਦਾ ਮੌਸਮ ਹੋਣ ਕਾਰਨ ਵੋਟਰਾਂ ਲਈ ਪਾਣੀ ਦਾ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ, ਜਿਸ ਕਾਰਨ ਵੋਟਰਾਂ ਨੂੰ ਬਹੁਤ ਤਕਲੀਫ ਹੋ ਰਹੀ ਹੈ | ਇਸ ਤੋਂ ਇਲਾਵਾ ਅੰਗਹੀਣਾਂ ਅਤੇ ਬਜ਼ੁਰਗ ਵੋਟਰਾਂ ਲਈ ਵੀਲਚੇਅਰ ਦਾ ਵੀ ਕੋਈ ਪ੍ਰਬੰਧ ਨਹੀਂ ਹੈ | ਇਹ ਸਾਰੀਆਂ ਘਾਟਾਂ ਨੂੰ ਅਸੀਂ ਆਪਣੀ ਰਿਪੋਰਟ ਵਿਚ ਸ਼ਾਮਲ ਕਰਾਂਗੇ | ਉਨ੍ਹਾਂ ਇਹ ਵੀ ਕਿਹਾ ਕਿ ਚੋਣਾਂ ਨੂੰ ਨਿਰਪੱਖ ਅਤੇ ਸ਼ਾਂਤੀਪੂਰਵਕ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ | ਇਸ ਦੌਰਾਨ ਵੋਟਰਾਂ ਨੂੰ ਵੀ ਅਪੀਲ ਕੀਤੀ ਗਈ ਕਿ ਉਹ ਆਪਣੇ ਵੋਟ ਦਾ ਹੱਕ ਬਿਨਾਂ ਕਿਸੇ ਡਰ ਤੋਂ ਆਜ਼ਾਦੀ ਨਾਲ ਵਰਤੋਂ |


ਨਗਰ ਕੌਂਸਲ ਮਜੀਠਾ ਦੀਆਂ ਹੋ ਰਹੀਆਂ ਚੋਣਾਂ ਦੌਰਾਨ ਹਾਈਕੋਰਟ ਵਲੋਂ ਨਿਯੁਕਤ ਕੀਤੇ ਅਬਜ਼ਰਵਰ ਸੇਜਲ ਤੇ ਗੌਰਵ ਪੋਲਿੰਗ ਬੂਥਾਂ ਦਾ ਦੌਰਾ ਕਰਨ ਤੇ ਗੱਲਬਾਤ ਕਰਨ ਮੌਕੇ | ਤਸਵੀਰਾਂ : ਜਗਤਾਰ ਸਿੰਘ ਸਹਿਮੀ


Ad Position 22
No active advertisement
ਪਿਛਲੀ ਖ਼ਬਰ ਪੈਟਰੋਲ-ਡੀਜਲ ਦੇ ਚੌਥੀ ਵਾਰ ਰੇਟ ਵਧਾ ਕੇ ਭਾਜਪਾ ਨੇ ਦੇਸ਼ ਨੂੰ ਆਰਥਿਕ ਸੰਕਟ ਵੱਲ ਧੱਕਿਆ-ਜਥੇਦਾਰ ਜਲਾਲ ਉਸਮਾ <br/> ਅਗਲੀ ਖ਼ਬਰ ਨਗਰ ਕੌਂਸਲ ਰਮਦਾਸ ਦੀ ਚੋਣ 'ਚ ਪ੍ਰਸ਼ਾਸਨ ਨਾਲ ਇਕੱਠੇ ਭਿੜਦੇ ਨਜ਼ਰ ਆਏ ਕਾਂਗਰਸ, ਭਾਜਪਾ ਤੇ ਅਕਾਲੀ ਦਲ ਦੇ ਆਗੂ <br/>
Ad Position 24