17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਭਾਕਿਯੂ ਏਕਤਾ ਸੰਘਰਸ਼ ਕਮੇਟੀ ਵਲੋਂ 29 ਨੂੰ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ-ਮਾਹਲ <br/>

Ad Position 21
No active advertisement
ਅਜੀਤ ਡੈਸਕ 28-05-2026
ਅਜਨਾਲਾ, 27 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਕਮੇਟੀ ਪੰਜਾਬ ਵਲੋਂ ਵਧ ਰਹੀ ਮਹਿੰਗਾਈ ਦੇ ਵਿਰੋਧ ਵਿਚ 29 ਮਈ ਨੂੰ ਪੰਜਾਬ ਭਰ ਵਿਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਹੈ¢ ਜਥੇਬੰਦੀ ਦੇ ਸੂਬਾ ਪ੍ਰਧਾਨ ਪਲਵਿੰਦਰ ਸਿੰਘ ਮਾਹਲ ਨੇ ਸਾਰੇ ਜ਼ਿਲ੍ਹਾ ਪ੍ਰਧਾਨਾਂ, ਜਨਰਲ ਸਕੱਤਰਾਂ ਤੇ ਬਲਾਕ ਪੱਧਰ ਦੀਆਂ ਟੀਮਾਂ ਨੂੰ ਇਸ ਸੰਬੰਧੀ ਦਿਸ਼ਾ-ਨਿਰਦੇਸ਼ ਜਾਰੀ ਕਰ ਦਿੱਤੇ ਹਨ¢ ਸ੍ਰੀ ਮਾਹਲ ਨੇ ਦੱਸਿਆ ਕਿ 29 ਮਈ ਨੂੰ ਦੁਪਹਿਰ 12 ਵਜੇ ਪੰਜਾਬ ਦੇ ਸਮੂਹ ਜ਼ਿਲ੍ਹਾ ਹੈੱਡਕੁਆਰਟਰਾਂ 'ਤੇ ਕੇਂਦਰ ਦੀ ਮੋਦੀ ਸਰਕਾਰ ਦੇ ਪੁਤਲੇ ਸਾੜ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ¢ ਉਨ੍ਹਾਂ ਅੱਗੇ ਦੱਸਿਆ ਕਿ ਭਾਰਤੀ ਕਿਸਾਨ ਯੂਨੀਅਨ ਏਕਤਾ ਸੰਘਰਸ਼ ਕਮੇਟੀ ਪੰਜਾਬ ਵਲੋਂ ਸਾਰੇ ਜ਼ਿਲਿ੍ਹਆਂ ਅਤੇ ਬਲਾਕਾਂ ਦੇ ਆਗੂਆਂ ਤੇ ਵਰਕਰਾਂ ਨੂੰ ਅਪੀਲ ਕੀਤੀ ਗਈ ਹੈ ਕਿ 29 ਮਈ ਦੇ ਰੋਸ ਪ੍ਰਦਰਸ਼ਨਾਂ ਨੂੰ ਕਾਮਯਾਬ ਬਣਾਇਆ ਜਾਵੇ ਤੇ ਕੇਂਦਰ ਸਰਕਾਰ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕੀਤੀ ਜਾਵੇ¢ ਇਸ ਮÏਕੇ ਜ਼ਿਲ੍ਹਾ ਪ੍ਰਧਾਨ ਰਣਜੀਤ ਸਿੰਘ, ਜਗਤਾਰ ਸਿੰਘ ਝੰਜੋਟੀ, ਜਸਵਿੰਦਰ ਸਿੰਘ, ਰਾਣਾ ਸਿੰਘ, ਗੁਲਾਮ ਹੁਸੈਨ, ਦਿਲਬਾਗ ਸਿੰਘ ਦਰਾਜਕੇ, ਬਲਵੰਤ ਸਿੰਘ, ਕੁਲਵੰਤ ਸਿੰਘ, ਸਰੂਪ ਸਿੰਘ, ਸਿਮਰਨਜੀਤ ਸਿੰਘ, ਮਨਿੰਦਰ ਸਿੰਘ, ਹਰਸ਼ਪ੍ਰੀਤ ਸਿੰਘ, ਸਤਪ੍ਰੀਤ ਸਿੰਘ, ਜਤਿੰਦਰ ਸਿੰਘ ਤੇ ਜਰਨੈਲ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 31 ਨੂੰ ਕਰਵਾਏ ਜਾ ਰਹੇ ਪੰਥਕ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ... ਅਗਲੀ ਖ਼ਬਰ ਸੈਣੀ ਸਮਾਜ ਦੀ ਸੂਬਾ ਪੱਧਰੀ ਇਕੱਤਰਤਾ ਸੰਬੰਧੀ ਅਹਿਮ ਵਿਚਾਰਾਂ <br/>
Ad Position 24