17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 31 ਨੂੰ ਕਰਵਾਏ ਜਾ ਰਹੇ ਪੰਥਕ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ <br/>

Ad Position 21
No active advertisement
ਸ਼੍ਰੋਮਣੀ ਕਮੇਟੀ ਵਲੋਂ 'ਸਤਿਕਾਰ ਸੋਧ ਐਕਟ' ਸੰਬੰਧੀ ਕਰਵਾਏ ਜਾ ਰਹੇ 'ਪੰਥਕ ਸੰਮੇਲਨ' ਸੰਬੰਧੀ ਮੀਟਿੰਗ ਮੌਕੇ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਮੈਂਬਰ, ਮੈਨੇਜਰ ਭਾਈ ਗੁਰਪ੍ਰੀਤ ਸਿੰਘ ਮੱਲੇਵਾਲ, ਹੈੱਡਗ੍ਰੰਥੀ ਭਾਈ ਹਰਦੇਵ ਸਿੰਘ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 28-05-2026
ਬਾਬਾ ਬਕਾਲਾ ਸਾਹਿਬ, 27 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਸਿੱਖ ਭਾਵਨਾਵਾਂ ਵਿਰੁੱਧ ਦਰਜ ਕੁਝ ਵਿਵਾਦਤ ਮੱਦਾਂ ਨੂੰ ਹਟਾਉਣ ਦੀ ਮੰਗ ਨੂੰ ਲੈ ਕੇ ਸ੍ਰੀ ਅਕਾਲ ਤਖ਼ਤ ਸਾਹਿਬ, ਸ਼੍ਰੋਮਣੀ ਕਮੇਟੀ ਅਤੇ ਕਈ ਸਿੱਖ ਜਥੇਬੰਦੀਆਂ ਦੇ ਸੂਬਾ ਸਰਕਾਰ ਨਾਲ ਚੱਲ ਰਹੇ ਟਕਰਾਅ ਦੌਰਾਨ ਸ਼੍ਰੋਮਣੀ ਕਮੇਟੀ ਵਲੋਂ ਇਸ ਮਾਮਲੇ 'ਤੇ ਵਿਚਾਰ ਵਟਾਂਦਰਾ ਕਰਨ ਲਈ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀਆਂ ਦਿਸ਼ਾ ਨਿਰਦੇਸ਼ਾਂ ਤਹਿਤ 31 ਮਈ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਇਕ ਵਿਸ਼ਾਲ ਪੰਥਕ ਸੰਮੇਲਨ ਕਰਵਾਇਆ ਜਾ ਰਿਹਾ ਹੈ, ਜਿਸਦੀਆਂ ਤਿਆਰੀਆਂ ਸੰਬੰਧੀ ਅੱਜ ਦੀਵਾਨ ਹਾਲ ਵਿਖੇ ਸਮੂਹ ਪਾਠੀ ਸਿੰਘਾਂ, ਗ੍ਰੰਥੀ ਸਿੰਘਾਂ ਅਤੇ ਪ੍ਰਚਾਰਕ ਸਾਹਿਬਾਨ ਦੀ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸਨੂੰੁ ਸੰਬੋਧਨ ਕਰਦਿਆਂ ਸਾਬਕਾ ਵਿਧਾਇਕ ਅਤੇ ਮੌਜੂਦਾ ਮੈਂਬਰ ਸ਼੍ਰੋਮਣੀ ਕਮੇਟੀ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਾਸ ਕੀਤੇ ਗਏ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ (ਸੋਧ) ਐਕਟ 2026' ਵਿਚ ਬੇਅਦਬੀ ਦੇ ਦੋਸ਼ੀਆਂ ਨੂੰ ਸਜ਼ਾ ਦੇਣ ਸੰਬੰਧੀ ਸਾਡਾ ਕੋਈ ਵਿਰੋਧ ਨਹੀਂ, ਬਲਕਿ ਸਿੱਖ ਭਾਵਨਾਵਾਂ ਵਿਰੁੱਧ ਮਰਿਆਦਾ ਸੰਬੰਧੀ ਦਰਜ ਕੁਝ ਮੱਦਾਂ ਅਤੇ ਸ਼ਬਦਾਵਲੀ ਨੂੰ ਹਟਾਏ ਜਾਣ ਸੰਬੰਧੀ ਸੰਗਤਾਂ ਵਲੋਂ ਇਤਰਾਜ ਜ਼ਰੂਰ ਹਨ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਸੰਗਤਾਂ ਅਤੇ ਬਹੁਤ ਸਾਰੇ ਸਿੱਖ ਵਿਦਵਾਨਾਂ ਵਲੋਂ ਸੁਝਾਅ ਸਨ ਕਿ ਇਸ ਗੰਭੀਰ ਮਸਲੇ ਸੰਬੰਧੀ ਸਮੁੱਚੀਆਂ ਸਿੱਖ ਜਥੇਬੰਦੀਆਂ ਦਾ ਵਿਸ਼ਾਲ ਪੰਥਕ ਇਕੱਠ ਬੁਲਾਇਆ ਜਾਵੇ, ਜਿਸ ਤਹਿਤ 31 ਮਈ ਨੂੰ ਇਤਿਹਾਸਕ ਨਗਰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਸੰਮੇਲਨ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ | ਉਨ੍ਹਾਂ ਸਪੱਸ਼ਟ ਕੀਤਾ ਕਿ ਇਹ ਪੰਥਕ ਸੰਮੇਲਨ ਕਿਸੇ ਟਕਰਾਓ ਲਈ ਨਹੀਂ, ਬਲਕਿ ਸਿੱਖ ਸੰਗਤਾਂ ਦੇ ਇਤਰਾਜ਼ਾਂ ਦੀ ਤਰਜ਼ਮਾਨੀ ਲਈ ਸੱਦਿਆ ਗਿਆ ਹੈ | ਉਨ੍ਹ੍ਹਾਂ ਸਮੂਹ ਸੰਗਤਾਂ, ਨਿਹੰਗ ਸਿੰਘ ਜਥੇਬੰਦੀਆਂ, ਸਿੱਖ ਸੰਪਰਦਾਵਾਂ, ਧਾਰਮਿਕ ਜਥੇਬੰਦੀਆਂ ਦੇ ਮੁਖੀ ਸਾਹਿਬਾਨ ਨੂੰ ਇਸ ਮੌਕੇ ਪੁੱਜਣ ਲਈ ਅਪੀਲ ਕੀਤੀ ਹੈ | ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਤੋਂ ਇਲਾਵਾ ਮੈਨੇਜਰ ਗੁਰਪ੍ਰੀਤ ਸਿੰਘ ਮੱਲੇਵਾਲ ਐਡੀਸ਼ਨਲ ਮੈਨੇਜਰ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਹੈੱਡਗ੍ਰੰਥੀ ਗਿਆਨੀ ਹਰਦੇਵ ਸਿੰਘ, ਗ੍ਰੰਥੀ ਭਾਈ ਰਛਪਾਲ ਸਿੰਘ, ਅਮਰਜੀਤ ਸਿੰਘ ਅਕਾਊਟੈਂਟ, ਜਗਤਾਰ ਸਿੰਗ ਬਹਾਦਰਪੁਰ, ਭਾਈ ਜੱਜ ਸਿੰਘ ਮਿਸ਼ਨਰੀ ਪ੍ਰਚਾਰਜ, ਭਾਈ ਹਰਪ੍ਰ੍ਰੀਤ ਸਿੰਘ ਜੰਡਿਆਲਾ ਗੁਰੂ ਪ੍ਰਚਾਰਕ, ਭਾਈ ਜਸਪਾਲ ਸਿੰਘ ਬਲਸਰਾਏ ਸਾ: ਪ੍ਰਚਾਰਕ, ਕਵੀਸ਼ਰ ਅਮਰਜੀਤ ਸਿੰਘ ਰਤਨਗੜ੍ਹ, ਤੇਜਿੰਦਰ ਸਿੰਘ ਬੱਲ ਸਠਿਆਲਾ, ਕਵੀਸ਼ਰ ਧੰਨਾ ਸਿੰਘ ਗੁਲਸ਼ਨ, ਜ: ਹਰਭਿੰਦਰ ਸਿੰਘ ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਦਵਿੰਦਰ ਸਿੰਘ ਭੱਟੀਵਾਲ, ਪ੍ਰਤਾਪ ਸਿੰਘ, ਜੋਗਿੰਦਰ ਸਿੰਘ ਪਾਇਲਟ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦੁਕਾਨਦਾਰਾਂ ਨੂੰ ਦੁਕਾਨਾਂ ਤੇ ਸੜੇ ਹੋਏ ਸਾਮਾਨ ਦਾ ਪ੍ਰਸ਼ਾਸਨ ਤੁਰੰਤ ਮੁਆਵਜ਼ਾ ਦੇਵੇ-ਜੋਧ ਸਿੰਘ ਸਮਰਾ <br/> ਅਗਲੀ ਖ਼ਬਰ ਭਾਕਿਯੂ ਏਕਤਾ ਸੰਘਰਸ਼ ਕਮੇਟੀ ਵਲੋਂ 29 ਨੂੰ ਮੋਦੀ ਸਰਕਾਰ ਦੇ ਪੁਤਲੇ ਸਾੜੇ ਜਾਣਗੇ-ਮਾਹਲ <br/>
Ad Position 24