17-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਦੁਕਾਨਦਾਰਾਂ ਨੂੰ ਦੁਕਾਨਾਂ ਤੇ ਸੜੇ ਹੋਏ ਸਾਮਾਨ ਦਾ ਪ੍ਰਸ਼ਾਸਨ ਤੁਰੰਤ ਮੁਆਵਜ਼ਾ ਦੇਵੇ-ਜੋਧ ਸਿੰਘ ਸਮਰਾ <br/>

Ad Position 21
No active advertisement
ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾ. ਜੋਧ ਸਿੰਘ ਸਮਰਾ ਦੁਕਾਨਦਾਰਾਂ ਨਾਲ ਸੜੀਆਂ ਦੁਕਾਨਾਂ ਤੇ ਸਾਮਾਨ ਦਾ ਜਾਇਜ਼ਾ ਲੈਂਦੇ ਹੋਏ, ਉਨ੍ਹਾਂ ਨਾਲ ਹੋਰ | ਤਸਵੀਰ : ਜਸਵੰਤ ਸਿੰਘ ਵਾਹਲਾ <br/> 28-05-2026
ਰਮਦਾਸ, 27 ਮਈ (ਜਸਵੰਤ ਸਿੰਘ ਵਾਹਲਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਿਧਾਨ ਸਭਾ ਹਲਕਾ ਅਜਨਾਲਾ ਦੇ ਇੰਚਾਰਜ ਤੇ ਸ਼੍ਰੋਮਣੀ ਕਮੇਟੀ ਮੈਂਬਰ ਜੋਧ ਸਿੰਘ ਸਮਰਾ ਨੇ ਅੱਡਾ ਤਲਾਬ ਵਾਲਾ ਰਮਦਾਸ ਵਿਖੇ ਪਹੁੰਚ ਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਰਮਦਾਸ ਦੀ ਵਾਰਡ ਨੰ: 2 ਤੋਂ ਚਰਨਜੀਤ ਸਿੰਘ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਟਿਕਟ 'ਤੇ ਚੋਣ ਲੜਿਆ ਸੀ ਤੇ ਚੌਕ ਤਲਾਬ ਵਾਲਾ ਰਮਦਾਸ ਵਿਖੇ ਚਰਨਜੀਤ ਸਿੰਘ ਫਰੂਟ ਦੀ ਦੁਕਾਨ ਲਗਾਉਂਦਾ ਸੀ | ਬੀਤੀ ਰਾਤ ਕੁਝ ਅਣਪਛਾਤੇ ਵਿਅਕਤੀਆਂ ਵਲੋਂ ਦੁਕਾਨ ਨੂੰ ਰਾਤ ਸਮੇਂ ਅੱਗ ਲਗਾ ਦਿੱਤੀ ਗਈ | ਅੱਗ ਇੰਨੀ ਭਿਆਨਕ ਸੀ ਕਿ ਇਸਦੇ ਨਾਲ ਲਗਦੀਆਂ 7 ਹੋਰ ਦੁਕਾਨਾਂ ਵੀ ਬੁਰੀ ਤਰ੍ਹਾਂ ਸੜ ਗਈਆਂ ਸਨ | ਉਨ੍ਹਾਂ ਇਸ ਘਟਨਾ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਤੇ ਦੁਕਾਨਦਾਰਾਂ ਤਰਸੇਮ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਅਜੀਤ ਸਿੰਘ, ਲਵਪ੍ਰੀਤ ਸਿੰਘ, ਸਾਜਨ, ਚਰਨਜੀਤ ਸਿੰਘ, ਰਣਜੀਤ ਸਿੰਘ ਨਾਲ ਦੁੱਖ ਸਾਂਝਾ ਕੀਤਾ ਤੇ ਉਨ੍ਹਾਂ ਦੁਕਾਨਦਾਰਾਂ ਨੂੰ ਭਰੋਸਾ ਦਿੱਤਾ ਕਿ ਮੈਂ ਉਨ੍ਹਾਂ ਦੀ ਹਰ ਸੰਭਵ ਮਦਦ ਕਰਾਂਗਾ | ਜੋਧ ਸਿੰਘ ਸਮਰਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਮਾੜੀਆਂ ਨੀਤੀਆਂ ਤੇ ਖ਼ਰਾਬ ਕਾਨੂੰਨ ਵਿਵਸਥਾ ਕਾਰਨ ਹੀ ਇਹ ਦੁਕਾਨਦਾਰਾਂ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ | ਉਨ੍ਹਾਂ ਪੁਲਿਸ 'ਤੇ ਦੋਸ਼ ਲਗਾਇਆ ਕਿ ਮੌਕੇ 'ਤੇ ਪੁਲਿਸ ਵੀ ਨਹੀਂ ਪੁੱਜੀ ਤੇ ਨਾ ਹੀ ਕੋਈ ਸਰਕਾਰ ਦਾ ਨੁਮਾਇੰਦਾ ਮੌਕੇ 'ਤੇ ਪੁੱਜਾ ਜਿਸ ਕਾਰਨ ਦੁਕਾਨਦਾਰਾਂ ਵਿਚ ਭਾਰੀ ਰੋਸ ਹੈ | ਉਨ੍ਹਾਂ ਐੱਸ. ਡੀ. ਐੱਮ. ਅਜਨਾਲਾ, ਡਿਪਟੀ ਕਮਿਸ਼ਨਰ ਅੰਮਿ੍ਤਸਰ ਤੋਂ ਪੁਰਜੋਰ ਮੰਗ ਕੀਤੀ ਕਿ ਇਨ੍ਹਾਂ ਦੁਕਾਨਦਾਰਾਂ ਦੀਆਂ ਦੁਕਾਨਾਂ ਤੇ ਸੜੇ ਸਾਮਾਨ ਦਾ ਤੁਰੰਤ ਮੁਆਵਜਾ ਦਿੱਤਾ ਜਾਵੇ | ਇਸ ਮੌਕੇ ਸੀਨੀਅਰ ਅਕਾਲੀ ਆਗੂ ਤੇਰਿੰਦਰ ਸ਼ੇਰ ਸਿੰਘ, ਜਸਕਰਨਜੀਤ ਸਿੰਘ ਰੰਧਾਵਾ, ਨੰਬਰਦਾਰ ਕਰਨਬੀਰ ਸਿੰਘ, ਅਮਰਜੀਤ ਸਿੰਘ ਰੰਧਾਵਾ, ਜਗਜੀਤ ਸਿੰਘ, ਫੌਜੀ ਅਮਰਜੀਤ ਸਿੰਘ, ਸਾਬਕਾ ਸਰਪੰਚ ਜਸਪਾਲ ਸਿੰਘ, ਸਾਬਕਾ ਸਰਪੰਚ ਇੰਦਰਜੀਤ ਸਿੰਘ ਨਿੱਸੋਕੇ, ਸਾਬਕਾ ਸਰਪੰਚ ਇਕਬਾਲ ਸਿੰਘ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਚੌਕ ਤਲਾਬ ਵਾਲਾ ਰਮਦਾਸ ਵਿਖੇ 8 ਦੁਕਾਨਾਂ ਸਾਮਾਨ ਸਮੇਤ ਸੜ ਕੇ ਸੁਆਹ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਵਲੋਂ ਬਾਬਾ ਬਕਾਲਾ ਸਾਹਿਬ ਵਿਖੇ 31 ਨੂੰ ਕਰਵਾਏ ਜਾ ਰਹੇ ਪੰਥਕ ਸੰਮੇਲਨ ਦੀਆਂ ਤਿਆਰੀਆਂ ਜ਼ੋਰਾਂ 'ਤੇ...
Ad Position 24