16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਗੁਰਦੁਆਰਾ ਬਾਬਾ ਕਪੂਰ ਸਿੰਘ ਲੋਪੋਕੇ ਵਿਖੇ ਤਿੰਨ ਦਿਨਾ ਸ਼ਹੀਦੀ ਜੋੜ ਮੇਲਾ ਅੱਜ ਤੋਂ

Ad Position 21
repet_subhas-goyals [Copy P29]
Ad Position 21
drinking water
ਅਜੀਤ ਡੈਸਕ 28-05-2026
ਚੋਗਾਵਾਂ, 27 ਮਈ (ਗੁਰਵਿੰਦਰ ਸਿੰਘ ਕਲਸੀ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ) ਲੋਪੋਕੇ ਵਿਖੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ 28, 29 ਅਤੇ 30 ਮਈ ਨੂੰ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਜਰਨੈਲ ਸਿੰਘ ਦੱਸਿਆ ਕਿ 28 ਮਈ ਦਿਨ ਵੀਰਵਾਰ ਨੂੰ ਨਗਰ ਕੀਰਤਨ ਸਜਾਇਆ ਜਾਵੇਗਾ | ਇਹ ਨਗਰ ਕੀਰਤਨ ਗੁ: ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁ: ਸਾਹਿਬ ਵਿਖੇ ਸੰਪੂਰਨ ਹੋਵੇਗਾ | 29 ਮਈ ਨੂੰ ਦਿਨ/ਰਾਤ ਅਤੇ 30 ਮਈ ਨੂੰ ਦਿਨ ਦੇ ਦੀਵਾਨ ਸੱਜਣਗੇ | ਜਿਸ ਵਿਚ ਕਵੀਸ਼ਰੀ ਜਥਾ ਭਾਈ ਗੁਰਕੀਰਤ ਸਿੰਘ ਡਬਲ ਐਮ.ਏ. ਦਾ ਜਥਾ, ਭਾਈ ਬਲਬੀਰ ਸਿੰਘ ਪਾਰਸ ਦਾ ਇੰਟਰਨੈਸ਼ਨਲ ਜਥਾ, ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ ਜੀ, ਕਥਾ ਵਾਚਕ ਭਾਈ ਦਵਿੰਦਰ ਸਿੰਘ ਸੋਨੂ, ਭਾਈ ਸੁਖਦੇਵ ਸਿੰਘ ਬੂਹ ਦਾ ਢਾਡੀ ਜਥਾ, ਭਾਈ ਸੁਖਬੀਰ ਸਿੰਘ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਇੰਟਰਨੈਸ਼ਨਲ ਢਾਡੀ ਜਥੇ ਆਈ ਹੋਈ ਸੰਗਤ ਨੂੰ ਗੁਰੂ ਚਰਨਾਂ ਨਾਲ ਜੋੜਣਗੇ | ਸਾਬਕਾ ਵਿਧਾਇਕ ਤੇ ਹਲਕਾ ਇੰਚਾਰਜ ਜਥੇਦਾਰ ਵੀਰ ਸਿੰਘ ਲੋਪੋਕੇ ਆਈ ਹੋਈ ਸੰਗਤ ਦਾ ਧੰਨਵਾਦ ਕਰਨਗੇ | ਤਿੰਨੇ ਦਿਨ ਠੰਢੇ ਮਿੱਠੇ ਜਲ ਦੀਆਂ ਛਬੀਲਾ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ |

Ad Position 22
No active advertisement
ਪਿਛਲੀ ਖ਼ਬਰ ਕਬਾੜੀਏ ਦੀ ਦੁਕਾਨ 'ਚ ਲੱਗੀ ਭਿਆਨਕ ਅੱਗ, ਫਾਇਰ ਬਿ੍ਗੇਡ ਦੀਆਂ ਤਿੰਨ ਗੱਡੀਆਂ ਨੇ ਅੱਗ 'ਤੇ ਪਾਇਆ ਕਾਬੂ <br/> ਅਗਲੀ ਖ਼ਬਰ ਚੌਕ ਤਲਾਬ ਵਾਲਾ ਰਮਦਾਸ ਵਿਖੇ 8 ਦੁਕਾਨਾਂ ਸਾਮਾਨ ਸਮੇਤ ਸੜ ਕੇ ਸੁਆਹ <br/>
Ad Position 24