ਸ੍ਰੀਮਾਤਾ ਗੰਗਾ ਕੰਨਿਆ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਗਿਣਤੀ ਕੇਂਦਰ ਬਣਿਆ ਖਿੱਚ ਦਾ ਕੇਂਦਰ <br/>
ਅਜੀਤ ਡੈਸਕ
28-05-2026
29 ਮਈ ਨੂੰ ਸਵੇਰੇ 8 ਵਜੇ ਹੋਵੇਗੀ ਗਿਣਤੀ ਸ਼ੁਰੂ ਸਖਤ ਸੁਰੱਖਿਆ ਪ੍ਰਬੰਧਾਂ ਅਧੀਨ ਹੋਵੇਗੀ ਗਿਣਤੀ : ਐਸ.ਡੀ.ਐਮ.
ਇਸ ਸਬੰਧੀ ਜਾਣਕਾਰੀ ਦਿੰਦਿਆਂ ਜਸ਼ਨਜੀਤ ਸਿੰਘ ਐੱਸ.ਡੀ.ਐੱਮ. ਬਾਬਾ ਬਕਾਲਾ ਸਾਹਿਬ ਕਮ ਰਿਟਰਨਿੰਗ ਚੋਣ ਅਧਿਕਾਰੀ ਨੇ ਦੱਸਿਆ ਹੈ ਕਿ 26 ਮਈ ਦੀ ਚੋਣ ਪ੍ਰਕਿਰਿਆ ਨੂੰ ਸੁੱਚਜੇ, ਨਿਰਪੱਖ ਅਤੇ ਸ਼ਾਂਤੀਪੂਰਨ ਢੰਗ ਨਾਲ ਨੇਪਰੇ ਚਾੜਣ ਪਿੱਛੋਂ ਹੁਣ 29 ਮਈ ਨੂੰ ਸ੍ਰੀਮਾਤਾ ਗੰਗਾ ਕੰਨਿਆਂ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਵਿਖੇ ਬਣਾਏ ਗਏ ਗਿਣਤੀ ਕੇਂਦਰ ਵਿਖੇ ਸਵੇਰੇ 8 ਵਜੇ ਗਿਣਤੀ ਸ਼ੁਰੂ ਹੋਵੇਗੀ, ਜਿਸ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ | ਇਸ ਮੌਕੇ ਉਨ੍ਹਾਂ ਦੇ ਨਾਲ ਤਹਿਸੀਲਦਾਰ ਰਣਜੀਤ ਸਿੰਘ, ਨਾਇਬ ਤਹਿਸੀਲਦਾਰ ਮਣੀ ਮਹਾਜਨ, ਡੀ.ਐੱਸ.ਪੀ. ਸੁਖਪਾਲ ਸਿੰਘ, ਗੁਰਵਿੰਦਰ ਸਿੰਘ ਥਾਣਾ ਮੁਖੀ ਬਿਆਸ, ਪ੍ਰਸ਼ਾਂਤ ਰਈਆ, ਨਵਦੀਪ ਸਿੰਘ ਬਦੇਸ਼ਾ, ਦਲਜੀਤ ਸਿੰਘ ਸਠਿਆਲਾ, ਜਗਰੂਪ ਸਿੰਘ ਅਤੇ ਹੋਰ ਹਾਜ਼ਰ ਸਨ |
ਸ੍ਰੀਮਾਤਾ ਗੰਗਾ ਕੰਨਿਆ ਸੀ: ਸੈ: ਸਕੂਲ, ਬਾਬਾ ਬਕਾਲਾ ਸਾਹਿਬ ਸਟਰਾਂਗ ਰੂਮ ਦੇ ਬਾਹਰ ਸਖ਼ਤ ਸੁਰੱਖਿਆ ਪ੍ਰਬੰਧ ਦੌਰਾਨ ਖੜ੍ਹੇ ਪੁਲਿਸ ਮੁਲਾਜ਼ਮ ਤੇ ਜਾਣਕਾਰੀ ਦਿੰਦਿਆਂ ਜਸ਼ਨਜੀਤ ਸਿੰਘ ਐੱਸ.ਡੀ.ਐਮ. ਬਾਬਾ ਬਕਾਲਾ ਸਾਹਿਬ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ