16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਮਜੀਠਾ ਨਗਰ ਕੌਂਸਲ ਚੋਣਾਂ 'ਚ ਸਰਕਾਰੀ ਦਬਾਅ ਨਾਲ ਹੋਈ ਧੱਕੇਸ਼ਾਹੀ-ਸੱਚਰ <br/>

Ad Position 21
repet_subhas-goyals [Copy P29]
ਚੋਣ ਪ੍ਰਕਿਰਿਆ ਖ਼ਤਮ ਹੋਣ ਉਪਰੰਤ ਗੱਲਬਾਤ ਕਰਦਿਆਂ ਕਾਂਗਰਸੀ ਉਮੀਦਵਾਰਾਂ ਨਾਲ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਤੇ ਨਵਦੀਪ ਸਿੰਘ ਸੋਨਾ | ਤਸਵੀਰ : ਮਨਿੰਦਰ ਸਿੰਘ ਸੋਖੀ <br/> 28-05-2026
ਮਜੀਠਾ, 27 ਮਈ (ਮਨਿੰਦਰ ਸਿੰਘ ਸੋਖੀ)-ਮਜੀਠਾ ਵਿਚ ਨਗਰ ਕੌਂਸਲ ਦੀਆਂ 11 ਵਾਰਡਾਂ ਵਿਚ ਹੋਈਆਂ ਚੋਣਾਂ 'ਚ ਸੱਤਾਧਾਰੀ ਪਾਰਟੀ ਨੇ ਲੋਕਤੰਤਰ ਦਾ ਰੱਜਕੇ ਗਲਾ ਘੁੱਟਿਆ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਜੀਠਾ ਹਲਕੇ ਦੇ ਕਾਂਗਰਸ ਦੇ ਹਲਕਾ ਇੰਚਾਰਜ ਭਗਵੰਤ ਪਾਲ ਸਿੰਘ ਸੱਚਰ ਨੇ ਕੀਤਾ | ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਵਲੋਂ ਲੋਕਾਂ ਨੂੰ ਡਰਾਇਆ ਤੇ ਧਮਕਾਇਆ ਗਿਆ, ਲੋਕਾਂ ਦੇ ਸਿਰ ਪਾੜੇ ਗਏ, ਇਕ ਵਾਰਡ ਵਿਚ ਸੱਤਾਧਾਰੀ ਪਾਰਟੀ ਦੇ ਉਮੀਦਵਾਰ ਨੇ ਇਕ ਔਰਤ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ ਅਤੇ 9 ਨੰਬਰ ਵਾਰਡ ਦੇ ਕਾਂਗਰਸ ਪਾਰਟੀ ਦੇ ਉਮੀਦਵਾਰ ਦੇ ਪਤੀ ਜੋ ਇਲੈਕਸ਼ਨ ਏਜੰਟ ਸੀ ਉਸ ਨੂੰ ਬਾਹਰ ਕੱਢ ਦਿੱਤਾ ਗਿਆ, ਸੱਚਰ ਨੇ ਚੋਣ ਪ੍ਰਕਿਰਿਆ ਖਤਮ ਹੋਣ ਉਪਰੰਤ ਮਜੀਠਾ ਸ਼ਹਿਰੀ ਕਾਂਗਰਸ ਦੇ ਪ੍ਰਧਾਨ ਨਵਦੀਪ ਸਿੰਘ ਸੋਨਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਮਜੀਠਾ ਕਸਬੇ ਦੇ ਸਮੂਹ ਵੋਟਰਾਂ ਦਾ ਧੰਨਵਾਦ ਕਰਦੇ ਹਾਂ ਜਿਨ੍ਹਾਂ ਨੇ ਇੰਨੀ ਗਰਮੀ ਦੇ ਬਾਵਜੂਦ ਸਰਕਾਰ ਦੇ ਮਾੜੇ ਪ੍ਰਬੰਧਾਂ ਦੇ ਬਾਵਜੂਦ ਵੀ ਧੁੱਪ ਵਿਚ ਖੜ ਕੇ ਆਪਣੀ ਵੋਟ ਦਾ ਇਸਤੇਮਾਲ ਕੀਤਾ ਸੱਚਰ ਨੇ ਖਦਸ਼ਾ ਜਾਹਿਰ ਕਰਦਿਆਂ ਕਿਹਾ ਕਿ ਭਾਵੇਂ ਸੱਤਾਧਾਰੀ ਪਾਰਟੀ ਵਲੋਂ ਨਾਮਜ਼ਦਗੀਆਂ ਤੋਂ ਲੈ ਕੇ ਪੜਤਾਲ ਉਪਰੰਤ ਵਾਪਸੀ ਤੇ ਅੱਜ ਪੋਲਿੰਗ ਵਾਲੇ ਦਿਨ ਵੀ ਰੱਜ ਕੇ ਲੋਕਤੰਤਰ ਦਾ ਗਲਾ ਘੁੱਟਿਆ ਤੇ ਹੁਣ ਸਰਕਾਰ 29 ਤਰੀਕ ਗਿਣਤੀ ਵਾਲੇ ਦਿਨ ਤੋਂ ਪਹਿਲਾਂ ਬਕਸਿਆਂ ਵਿਚ ਬੰਦ ਪਈਆਂ ਵੋਟਾਂ ਨਾਲ ਵੀ ਛੇੜਖਾਨੀ ਕਰ ਸਕਦੀ ਹੈ ਤੇ ਆਪਣੇ ਉਮੀਦਵਾਰਾਂ ਨੂੰ ਜਿਤਾ ਸਕਦੀ ਹੈ | ਇਸ ਮੌਕੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਵਦੀਪ ਸਿੰਘ ਸੋਨਾ, ਜਤਿੰਦਰ ਸਿੰਘ, ਵਿਜੇ ਕੁਮਾਰ, ਗੁਰਦੀਪ ਸਿੰਘ, ਗੁਰਪਾਲ ਸਿੰਘ, ਦਵਿੰਦਰ ਸਿੰਘ ਭੁੱਲਰ, ਜਗਦੀਸ਼ ਸਿੰਘ, ਸੁਖਵਿੰਦਰ ਸਿੰਘ ਸੋਨੂ, ਅਰਸ਼ਦੀਪ ਸਿੰਘ ਤੇ ਸਰਪੰਚ ਮਨੋਹਰ ਲਾਲ, ਤਰਸੇਮ ਸਿੰਘ ਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ-ਨਿਰਮਲ ਛੱਜਲਵੱਡੀ ਅਗਲੀ ਖ਼ਬਰ ਸ੍ਰੀਮਾਤਾ ਗੰਗਾ ਕੰਨਿਆ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਗਿਣਤੀ ਕੇਂਦਰ ਬਣਿਆ ਖਿੱਚ ਦਾ ਕੇਂਦਰ <br/>
Ad Position 24