16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-05-2026

ਜੀ.ਟੀ.ਯੂ. ਤੇ ਅਧਿਆਪਕ ਜਥੇਬੰਦੀਆਂ ਵਲੋਂ ਡੀ.ਸੀ. ਦਫ਼ਤਰਾਂ ਮੂਹਰੇ ਧਰਨੇ 29 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 28-05-2026
ਜਗਦੇਵ ਕਲਾਂ, 27 ਮਈ (ਸ਼ਰਨਜੀਤ ਸਿੰਘ ਗਿੱਲ)-ਗੌਰਮਿੰਟ ਟੀਚਰਜ਼ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਟਰਪਈ, ਪੁਰਾਣੀ ਪੈਨਸ਼ਨ ਬਹਾਲੀ ਦੇ ਕੋ-ਕਨਵੀਨਰਜ਼ ਹੀਰਾ ਸਿੰਘ ਭੱਟੀ ਅਤੇ ਹਰਵਿੰਦਰ ਸਿੰਘ ਸੁਲਤਾਨਵਿੰਡ ਵਲੋਂ ਇਥੋਂ ਪ੍ਰੈਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਅਧਿਆਪਕਾਂ ਦੇ ਸਿਰ ਕਈ ਤਰ੍ਹਾਂ ਦੀਆਂ ਗ਼ੈਰ ਵਿਦਿਅਕ ਡਿਊਟੀਆਂ ਮੜ ਕੇ ਅਧਿਆਪਕਾਂ ਨੂੰ ਤੰਗ ਪਰੇਸ਼ਾਨ ਕਰ ਰਹੀ ਹੈ | ਆਗੂਆਂ ਨੇ ਆਖਿਆ ਕਿ ਅਧਿਆਪਕਾਂ ਨੂੰ ਜਿਵੇਂ ਬੀਮਾ ਕਾਰਡ ਯੋਜਨਾ, ਡਰੱਗ ਸੈਂਸਸ, ਬੀ.ਐੱਲ.ਓ., ਇਲੈਕਸ਼ਨ ਡਿਊਟੀ, ਐੱਸ.ਆਈ. ਆਰ. ਦਾ ਕੰਮ, ਪਰਾਲੀ ਸਾੜਨ ਸਬੰਧੀ ਡਿਊਟੀ, ਸੈਂਸਸ ਅਤੇ ਸਕੂਲਾਂ ਵਿਚ ਕਈ ਤਰ੍ਹਾਂ ਦੇ ਹੋਰ ਗ਼ੈਰ ਵਿਗਿਆਨਕ ਪ੍ਰੋਜੈਕਟ ਜਿਵੇਂ ਮਿਸ਼ਨ ਸਮਰੱਥ ਚਾਨਣ, ਰਿਸ਼ਮਾਂ ਡਿਟੋਲ ਪ੍ਰੋਜੈਕਟ ਆਦਿ ਅਨੇਕਾਂ ਪ੍ਰਕਾਰ ਦੇ ਗ਼ੈਰ ਵਿੱਦਿਅਕ ਪ੍ਰੋਜੈਕਟ ਚਲਾ ਕੇ ਅਧਿਆਪਕਾਂ ਨੂੰ ਮਾਨਸਿਕ ਤੌਰ 'ਤੇ ਪਰੇਸ਼ਾਨ ਕੀਤਾ ਜਾ ਰਿਹਾ ਹੈ ਅਤੇ ਪੰਜਾਬ ਦਾ ਸਿੱਖਿਆ ਮਹਿਕਮਾ ਇਹ ਸਭ ਕੁਝ ਦੇਖ ਕੇ ਮੂਕ ਦਰਸ਼ਕ ਬਣ ਬੈਠਾ ਹੈ | ਅਧਿਆਪਕਾਂ ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਧਿਆਪਕ ਅਤੇ ਸਿੱਖਿਆ ਵਿਰੋਧੀ ਨੀਤੀਆਂ ਦੇ ਵਿਰੋਧ ਵਿਚ 29 ਮਈ ਨੂੰ ਡੀ.ਸੀ. ਦਫਤਰਾਂ ਮੂਹਰੇ ਇਸ ਅੰਨੀ ਬੋਲੀ ਸੂਬਾ ਸਰਕਾਰ ਅੱਗੇ ਬੀਨ ਵਜਾ ਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਅਤੇ 2 ਜੂਨ ਨੂੰ ਮੁਹਾਲੀ ਦੇ ਵਿਦਿਆ ਭਵਨ ਵਿਖੇ ਜ਼ਬਰਦਸਤ ਰੋਸ ਰੈਲੀ ਤੇ ਰੋਸ ਮੁਜ਼ਾਹਰਾ ਕੀਤਾ ਜਾ ਰਿਹਾ ਹੈ | ਜੀ.ਟੀ.ਯੂ. ਪੰਜਾਬ ਦੇ ਆਗੂਆਂ ਨੇ ਪੰਜਾਬ ਦੇ ਸਮੂਹ ਅਧਿਆਪਕਾਂ ਨੂੰ ਰੋਸ ਮੁਜ਼ਾਹਰਿਆਂ ਵਿਚ ਵੱਡੀ ਗਿਣਤੀ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਗੈਵੀ ਕਲੇਰ ਵਿਦਿਆਰਥੀਆਂ ਦੇ ਨਿਰੰਤਰ ਨਿਊਜ਼ੀਲੈਂਡ ਦੇ ਵੀਜ਼ੇ ਲਗਵਾ ਕੇ ਬੱਚਿਆਂ ਅਤੇ ਉਨ੍ਹਾਂ ਦੇ ਮਾਪਿਆਂ ਦਾ ਸੁਪਨਾ... ਅਗਲੀ ਖ਼ਬਰ ਵੱਧ ਰਹੀ ਮਹਿੰਗਾਈ ਕਾਰਨ ਲੋਕਾਂ ਦੀਆਂ ਮੁਸ਼ਕਿਲਾਂ ਵਧੀਆਂ-ਨਿਰਮਲ ਛੱਜਲਵੱਡੀ
Ad Position 24