11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਪਿੰਡ ਰਤਨਗੜ੍ਹ ਦੇ ਮੌਜੂਦਾ 'ਆਪ' ਦੇ ਸਰਪੰਚ ਜਸਕਰਨਦੀਪ ਸਿੰਘ ਸਮੁੱਚੀ ਪੰਚਾਇਤ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ <br/>

Ad Position 21
No active advertisement
ਪਿੰਡ ਰਤਨਗੜ੍ਹ ਦੇ ਮੌਜੂਦਾ ਆਪ ਦੇ ਸਰਪੰਚ ਜਸਕਰਨਦੀਪ ਸਿੰਘ ਅਤੇ ਸਮੁੱਚੀ ਪੰਚਾਇਤ ਨੂੰ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ 'ਤੇ ਸਨਮਾਨਿਤ ਕਰਦਿਆਂ ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ, ਨਾਲ ਹਨ ਸਰਕਲ ਪ੍ਰਧਾਨ ਜਥੇਦਾਰ ਪੂਰਨ ਸਿੰਘ ਖਿਲਚੀਆਂ ਤੇ ਹੋਰ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 29-05-2026
ਬਾਬਾ ਬਕਾਲਾ ਸਾਹਿਬ, 28 ਮਈ (ਸ਼ੇਲਿੰਦਰਜੀਤ ਸਿੰਘ ਰਾਜਨ)-ਹਲਕਾ ਬਾਬਾ ਬਕਾਲਾ ਸਾਹਿਬ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੂੰ ਉਦੋਂ ਭਾਰੀ ਬਲ ਮਿਲਿਆ, ਜਦੋਂ ਪਿੰਡ ਰਤਨਗੜ੍ਹ ਤੋਂ ਆਮ ਆਦਮੀ ਪਾਰਟੀ ਨਾਲ ਸੰਬੰਧਿਤ ਮੌਜੂਦਾ ਸਰਪੰਚ ਜਸਕਰਨਦੀਪ ਸਿੰਘ ਆਪਣੀ ਸਮੁੱਚੀ ਪੰਚਾਇਤ ਅਤੇ ਹੋਰ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ, ਪਰਿਵਾਰਾਂ ਸਮੇਤ ਆਪ ਨੂੰ ਅਲਵਿਦਾ ਕਹਿੰਦਿਆਂ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ | ਇਸ ਮੌਕੇ ਸ਼ਾਮਿਲ ਹੋਣ ਵਾਲਿਆਂ ਵਿਚ ਸਰਪੰਚ ਜਸਕਰਨਦੀਪ ਸਿੰਘ ਦੇ ਨਾਲ ਮੈਂਬਰ ਪੰਚਾਇਤ ਹਰਜਿੰਦਰ ਸਿੰਘ, ਸੁਖਜਿੰਦਰ ਸਿੰਘ, ਬਾਬਾ ਗੁਰਦੀਪ ਸਿੰਘ, ਮੁਖਤਾਰ ਸਿੰਘ, ਗੁਰਇਕਬਾਲ ਸਿੰਘ (ਸਾਰੇ ਮੈਂਬਰ) ਤੋਂ ਇਲਾਵਾ ਪੱਪੂ ਸਿੰਘ, ਪਾਲ ਸਿੰਘ, ਸਰਬਜੀਤ ਸਿੰਘ, ਗੁਰਮੀਤ ਸਿੰਘ, ਮੇਜਰ ਸਿੰਘ, ਸੁੱਖਾ ਸਿੰਘ, ਜੋਬਨਜੀਤ ਸਿੰਘ, ਜਗਤਾਰ ਸਿੰਘ, ਸਰਬਜੀਤ ਸਿੰਘ, ਨਿਸ਼ਾਨ ਸਿੰਘ, ਸ਼ਰਨਜੀਤ ਸਿੰਘ ਦੇ ਨਾਂ ਵਰਨਣਯੋਗ ਹਨ, ਜਿਨ੍ਹਾਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਇੰਚਾਰਜ, ਸਾਬਕਾ ਵਿਧਾਇਕ ਜਥੇਦਾਰ ਬਲਜੀਤ ਸਿੰਘ ਜਲਾਲ ਉਸਮਾ ਨੇ ਸਿਰੋਪਾਓ ਦੇਕੇ ਸਨਮਾਨਿਤ ਕੀਤਾ | ਇਸ ਮੌਕੇ ਜਥੇਦਾਰ ਜਲਾਲ ਉਸਮਾ ਨੇ ਕਿਹਾ ਕਿ ਅੱਜ ਪੰਜਾਬ ਵਿਚ ਆਮ ਆਦਮੀ ਪਾਰਟੀ ਦੀ ਧੱਕੇਸ਼ਾਹੀਆਂ, ਗਲਤ ਨੀਤੀਆਂ ਤੋਂ ਤੰਗ ਹੋਕੇ ਲੋਕ ਧੜਾ ਧੜ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਦਾ ਕਿ ਪਾਰਟੀ ਵਿਚ ਸਮਾਂ ਆਉਣ 'ਤੇ ਬਣਦਾ ਮਾਣ-ਸਤਿਕਾਰ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਹਲਕਾ ਬਾਬਾ ਬਕਾਲਾ ਸਾਹਿਬ ਵਿਚ 60-70 ਪੰਚਾਇਤਾਂ ਵੀ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋਣ ਲਈ ਤਿਆਰ ਬੈਠੀਆਂ ਹਨ ਅਤੇ 2027 ਦੀਆਂ ਚੋਣਾਂ ਵਿਚ ਆਪ ਦਾ ਮੁਕੰਮਲ ਬਿਸਤਰਾ ਗੋਲ ਹੋ ਜਾਵੇਗਾ | ਇਸ ਮੌਕੇ ਸੰਬੋਧਨ ਕਰਦਿਆਂ ਮੌਜੂਦਾ ਸਰਪੰਚ ਸ: ਜਸਕਰਨਦੀਪ ਸਿੰਘ ਨੇ ਕਿਹਾ ਉਹ ਜੋ ਬਦਲਾਅ ਚਾਹੁੰਦੇ ਸਨ, ਉਹ ਆਇਆ ਨਹੀਂ ਪਰ ਅਸੀਂ ਸ਼੍ਰੋਮਣੀ ਅਕਾਲੀ ਦਲ ਦੀਆਂ ਪਹਿਲੀਆਂ ਨੀਤੀਆਂ ਅਤੇ ਪ੍ਰਾਪਤੀਆਂ ਤੋਂ ਪ੍ਰਭਾਵਿਤ ਹੋਕੇ ਸਾਬਕਾ ਵਿਧਾਇਕ ਜਥੇ. ਬਲਜੀਤ ਸਿੰਘ ਜਲਾਲ ਉਸਮਾ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ ਵਿਚ ਸ਼ਾਮਿਲ ਹੋ ਰਹੇ ਹਾਂ | ਇਸ ਮੌਕੇ ਸਰਕਲ ਪ੍ਰਧਾਨ ਜਥੇ. ਪੂਰਨ ਸਿੰਘ ਖਿਲਚੀਆਂ, ਸਰਕਲ ਪ੍ਰਧਾਨ ਅਜਮਿੰਦਰ ਸਿੰਘ ਸਾਹਬਾ, ਗੁਰਪ੍ਰੀਤ ਸਿੰਘ ਉੱਪਲ, ਡਾ: ਕੁਲਵਿੰਦਰ ਸਿੰਘ ਬਾਣੀਆਂ, ਗੁਰਦੇਵ ਸਿੰਘ ਬਾਬਾ ਸਾਵਣ ਸਿੰਘ ਨਗਰ, ਪ੍ਰਤਾਪ ਸਿੰਘ ਬਾਬਾ ਬਕਾਲਾ, ਗੁਰਵਿੰਦਰ ਸਿੰਘ ਕਾਲੇਕੇ ਅਤੇ ਹੋਰ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਦਮਦਮੀ ਟਕਸਾਲ ਨੇ ਜੇਠੂਵਾਲ ਵਿਖੇ ਘੱਲੂਘਾਰੇ ਨੂੰ ਸਮਰਪਿਤ ਸ਼ਹੀਦੀ ਸਮਾਗਮ ਕਰਵਾਇਆ <br/> ਅਗਲੀ ਖ਼ਬਰ ਹੋਲੀ ਹਾਰਟ ਪ੍ਰੈਜੀਡੈਂਸੀ ਸਕੂਲ ਦੇ ਵਿਦਿਆਰਥੀਆਂ ਨੇ ਮਾਰੀ ਬਾਜ਼ੀ <br/>
Ad Position 24