11-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-05-2026

ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ <br/>

Ad Position 21
No active advertisement
ਗੁਰਦੁਆਰਾ ਬਾਬਾ ਕਪੂਰ ਸਿੰਘ ਲੋਪੋਕੇ ਤੋਂ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਕਰਨ ਸਮੇਂ ਸਮੂਹ ਸੰਗਤਾਂ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 29-05-2026
ਚੋਗਾਵਾਂ, 28 ਮਈ (ਗੁਰਵਿੰਦਰ ਸਿੰਘ ਕਲਸੀ)-ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਕਪੂਰ ਸਿੰਘ ਸੜਕ ਵਾਲਾ ਲੋਪੋਕੇ ਵਿਖੇ ਨਗਰ ਕੀਰਤਨ ਸਜਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਹੇਠ ਨਗਰ ਕੀਰਤਨ ਦੀ ਆਰੰਭਤਾ ਬਾਬਾ ਜਰਨੈਲ ਸਿੰਘ ਵਲੋਂ ਅਰਦਾਸ ਕਰਕੇ ਕੀਤੀ ਗਈ | ਇਹ ਨਗਰ ਕੀਰਤਨ ਗੁ: ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ਼ਾਮ ਨੂੰ ਗੁਰਦੁਆਰਾ ਸਾਹਿਬ ਵਿਖੇ ਸੰਪੂਰਨ ਹੋਇਆ | ਥਾਂ-ਥਾਂ 'ਤੇ ਸੰਗਤਾਂ ਵਲੋਂ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ ਅਤੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਤੇ ਲੰਗਰ ਅਤੁੱਟ ਵਰਤੇ |

Ad Position 22
No active advertisement
ਪਿਛਲੀ ਖ਼ਬਰ ਸਟੇਟ ਐਵਾਰਡੀ ਮਾਸਟਰ ਸਤਨਾਮ ਸਿੰਘ ਸਰਪੰਚ ਪਾਖਰਪੁਰ ਦੇ ਮਾਤਾ ਕਰਮ ਕੌਰ ਦਾ ਦਿਹਾਂਤ, ਸਸਕਾਰ ਅੱਜ <br/> ਅਗਲੀ ਖ਼ਬਰ ਵਿਧਾਇਕ ਟੌਂਗ ਸਮੇਤ ਵੱਖ-ਵੱਖ ਆਗੂਆਂ ਨੇ ਮੁਖਤਾਰ ਸਿੰਘ ਰਤਨਗੜ੍ਹ ਦੀ ਮੌਤ 'ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ <br/>
Ad Position 24