ਸੀ.ਕੇ.ਡੀ. ਦੇ ਪ੍ਰਧਾਨ ਡਾ: ਨਿੱਜਰ ਵਲੋਂ ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਜੀ. ਟੀ. ਰੋਡ ਦੇ
ਅਜੀਤ ਡੈਸਕ
30-05-2026
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)- ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚੱਲ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਕਰਵਾਏ ਗਏ ਇਨਾਮ ਵੰਡ ਸਾਮਗਮ ਦੌਰਾਨ ਸਾਲ 2025-26 ਦੇ ਸੀ.ਬੀ.ਐੱਸ.ਈ. ਬੋਰਡ ਦੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿਚ ਮੈਰਿਟ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਦੀਵਾਨ ਦੇ ਪ੍ਰਧਾਨ ਅਤੇ ਵਿਧਾਇਕ ਡਾ: ਇੰਦਰਬੀਰ ਸਿੰਘ ਨਿੱਜਰ ਸਮੇਤ ਹੋਰ ਦੀਵਾਨ ਅਹੁਦੇਦਾਰਾਂ ਵਲੋਂ ਮੈਡਲ ਅਤੇ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸ਼ਬਦ ਗਾਇਣ ਉਪ੍ਰੰਤ ਵਿਦਿਆਰਥੀਆਂ ਵਲੋਂ ਸਵਾਗਤੀ ਗੀਤ ਅਤੇ ਪੰਜਾਬ ਦਾ ਲੋਕ ਨਾਚ ਭੰਗੜਾ ਪੇਸ਼ ਕੀਤਾ ਗਿਆ। ਇਸ ਦੌਰਾਨ ਜਾਰੀ ਵੇਰਵਿਆਂ ਅਨੁਸਾਰ ਸਕੂਲ ਦੇ 372 ਵਿਦਿਆਰਥੀਆਂ ਨੇ +2 ਦੀ ਪ੍ਰੀਖਿਆ ਦਿੱਤੀ, ਜਿਨ੍ਹਾਂ ਵਿੱਚੋਂ ਜਪਜੀਤ ਕੌਰ ਮੈਡੀਕਲ ਗਰੁੱਪ ਵਿਚ 99.2% ਅੰਕ ਪ੍ਰਾਪਤ ਕਰਕੇ ਸਟੇਟ ਟਾਪਰ ਰਹੀ। ਦਸਵੀਂ ਜਮਾਤ ਵਿਚ ਹਰਸਿਮਰਪ੍ਰੀਤ ਕੌਰ, ਏਕਮਪ੍ਰੀਤ ਸਿੰਘ ਅਤੇ ਨਵਰੀਤ ਕੌਰ 97.6% ਅੰਕ ਹਾਸਲ ਕਰਕੇ ਪਹਿਲੇ ਸਥਾਨ ‘ਤੇ ਰਹੇ। ਡਾ: ਨਿੱਜਰ ਨੇ ਅਧਿਆਪਕਾਂ, ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੰਦਿਆਂ ਪੜ੍ਹਾਈ ਦੇ ਨਾਲ-ਨਾਲ ਨੈਤਿਕ ਮੁੱਲਾਂ ਅਤੇ ਕਦਰਾਂ ਕੀਮਤਾਂ ਦਾ ਧਾਰਨੀ ਬਨਣ ਦੀ ਪ੍ਰੇਰਨਾ ਦਿੱਤੀ । ਉਨ੍ਹਾਂ ਵਿਦਿਆਰਥੀਆਂ ਨੂੰ ਖੇਡਾਂ ਵਿਚ ਭਾਗ ਲੈਣ, ਪੁਸਤਕਾਂ ਪੜ੍ਹਨ ਅਤੇ ਸਿੱਖੀ ਨਾਲ ਜੁੜੇ ਰਹਿਣ ਦੀ ਵੀ ਤਾਕੀਦ ਕੀਤੀ। ਇਸ ਦੌਰਾਨ ਸਕੂਲ ਦੇ ਮੈਂਬਰ ਇੰਚਾਰਜ ਰਬਿੰਦਰਬੀਰ ਸਿੰਘ ਭੱਲਾ ਅਤੇ ਪ੍ਰਿੰਸੀਪਲ ਕਵਲਪ੍ਰੀਤ ਕੌਰ ਨੇ ਡਾ: ਨਿੱਜਰ ਅਤੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ। ਇਸ ਮੌਕੇ ਦੀਵਾਨ ਦੇ ਮੀਤ ਪ੍ਰਧਾਨ ਸੰਤੋਖ ਸਿੰਘ ਸੇਠੀ, ਸਥਾਨਕ ਪ੍ਰਧਾਨ ਕੁਲਜੀਤ ਸਿੰਘ ਸਾਹਨੀ, ਆਨਰੇਰੀ ਸੱਕਤਰ ਸਵਿੰਦਰ ਸਿੰਘ ਕੱਥੂਨੰਗਲ ਅਤੇ ਰਮਣੀਕ ਸਿੰਘ ਫ੍ਰੀਡਮ, ਵਧੀਕ ਆਨਰੇਰੀ ਸੱਕਤਰ ਜਸਪਾਲ ਸਿੰਘ ਢਿੱਲੋਂ ਅਤੇ ਹਰਵਿੰਦਰਪਾਲ ਸਿੰਘ ਚੁੱਘ, ਆਦਰਸ਼ਪਿੰਦਰ ਸਿੰਘ ਮਾਨ, ਸਰਜੋਤ ਸਿੰਘ ਸਾਹਨੀ, ਭੁਪਿੰਦਰ ਸਿੰਘ, ਮੋਹਨਜੀਤ ਸਿੰਘ ਭੱਲਾ, ਡਾ: ਆਤਮਜੀਤ ਸਿੰਘ ਬਸਰਾ, ਡਾਇਰੈਕਟਰ ਡਾ: ਏ.ਪੀ.ਐੱਸ. ਚਾਵਲਾ, ਡਿਪਟੀ ਡਾਇਰੈਕਟਰ ਉਰਮਿੰਦਰ ਕੌਰ, ਮੁੱਖ ਅਧਿਆਪਕਾ ਨਸ਼ਚਿੰਤ ਕੌਰ, ਅਧਿਆਪਕ ਸਾਹਿਬਾਨ, ਵਿਦਿਆਰਥੀ ਅਤੇ ਉਨ੍ਹਾਂ ਦੇ ਮਾਪੇ ਵੀ ਹਾਜਰ ਸਨ।