02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-05-2026

ਬੇਅਦਬੀ ਮਾਮਲਿਆਂ ਸੰਬੰਧੀ ਬਣਾਏ ਕਾਨੂੰਨ ’ਚ ਤੁਰੰਤ ਸੋਧ ਕਰੇ ਸਰਕਾਰ-ਫੈਡਰੇਸ਼ਨ (ਮਹਿਤਾ) ਸਿੱਖ ਮਰਯਾਦਾ ਅਤੇ ਧਾਰਮਿਕ ਪ੍ਰਬੰਧ ਪੰਥਕ ਸੰਸਥਾਵਾਂ ਦੇ ਅਧੀਨ ਹੋਣੇ ਚਾਹੀਦੇ ਹਨ, ਨਾ ਕਿ ਸਰਕਾਰੀ ਕੰਟਰੋਲ ਹੇਠ-ਢੋਟ, ਸੇਖੋਂ

Ad Position 21
No active advertisement
ਅਜੀਤ ਡੈਸਕ 30-05-2026
ਅੰਮ੍ਰਿਤਸਰ, 29 ਮਈ (ਜਸਵੰਤ ਸਿੰਘ ਜੱਸ)- ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਅਤੇ ਸਕੱਤਰ ਜਨਰਲ ਲਖਬੀਰ ਸਿੰਘ ਸੇਖੋਂ ਨੇ ਆਪ ਸਰਕਾਰ ਤੋਂ ਮੰਗ ਕੀਤੀ ਹੈ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਬੇਅਦਬੀ ਮਾਮਲਿਆਂ ਸੰਬੰਧੀ ਬਣਾਏ ਸਤਿਕਾਰ ਸੋਧ ਐਕਟ ਦੀਆਂ ਕਈ ਮੱਦਾਂ ਪ੍ਰਤੀ ਸ਼੍ਰੋਮਣੀ ਕਮੇਟੀ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਪ੍ਰਗਟਾਏ ਜਾ ਰਹੇ ਖਦਸ਼ਿਆਂ ਨੂੰ ਦੂਰ ਕਰਨ ਲਈ ਤੁਰੰਤ ਸੋਧ ਕਰੇ। ਫੈਡਰੇਸ਼ਨ ਆਗੂਆਂ ਦੀ ਇਕੱਤਰਤਾ ਉਪਰੰਤ ਭਾਈ ਢੋਟ ਤੇ ਸੇਖੋਂ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬੇਅਦਬੀਆਂ ਨੂੰ ਰੋਕਣ ਲਈ ਜੋ ਕਾਨੂੰਨ ਤਿਆਰ ਕੀਤਾ ਗਿਆ ਹੈ, ਉਸ ਵਿਚ ਕਈ ਗੰਭੀਰ ਖਾਮੀਆਂ ਮੌਜੂਦ ਹਨ, ਜਿਨ੍ਹਾਂ ਕਾਰਨ ਸਿੱਖ ਕੌਮ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੁੱਖ ਤੌਰ ‘ਤੇ ਧਾਰਮਿਕ ਮਰਯਾਦਾ, ਕਾਨੂੰਨੀ ਅਸਪਸ਼ਟਤਾ ਅਤੇ ਧਾਰਮਿਕ ਮਾਮਲਿਆ ਵਿਚ ਸਰਕਾਰੀ ਦਖ਼ਲ ਅੰਦਾਜ਼ੀ ਵਰਗੀਆਂ ਗੰਭੀਰ ਖਾਮੀਆਂ ਹਨ। ਉਨ੍ਹਾਂ ਆਖਿਆ ਕਿ ਕਾਨੂੰਨ ਵਿਚ ਜ਼ਰੂਰੀ ਸੋਧਾਂ ਕਰਵਾਉਣ ਲਈ ਸ਼੍ਰੋਮਣੀ ਕਮੇਟੀ ਵਲੋਂ 31 ਮਈ ਨੂੰ ਬਾਬਾ ਬਕਾਲਾ ਸਾਹਿਬ ਵਿਖੇ ਵਿਸ਼ਾਲ ਪੰਥਕ ਇਕੱਠ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਜਥੇਬੰਦੀਆਂ ਨੂੰ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਮੌਕੇ ਸੀਨੀਅਰ ਮੀਤ ਪ੍ਰਧਾਨ ਬਲਵਿੰਦਰ ਸਿੰਘ ਰਾਜੋਕੇ, ਰਵਿੰਦਰ ਸਿੰਘ ਕੰਗ, ਦਲਜੀਤ ਸਿੰਘ ਜੌੜਾ ਮੀਤ ਪ੍ਰਧਾਨ, ਗੁਰਮੁੱਖ ਸਿੰਘ ਮੋਹਨ ਭੰਡਾਰੀ, ਰਾਗੀ ਸੁਰਿੰਦਰ ਸਿੰਘ, ਭਾਈ ਭਾਈ ਬਲਵਿੰਦਰ ਸਿੰਘ, ਸਤਨਾਮ ਸਿੰਘ ਭਾਟੀਆ, ਕੁਲਬੀਰ ਸਿੰਘ ਵਿੱਕੀ, ਰਜਿੰਦਰ ਸਿੰਘ ਰਾਜਾ, ਸਿਮਰਨਜੀਤ ਸਿੰਘ ਭੁੱਲਰ ਤੇ ਰਤਨ ਸਿੰਘ ਆਦਿ ਫੈਡਰੇਸ਼ਨ ਆਗੂ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਦੁਕਾਨਾਂ ਨੂੰ ਅੱਗ ਲਗਾਉਣ ਵਾਲਾ ਕਾਬੂ ਅਗਲੀ ਖ਼ਬਰ ਕਮਿਸ਼ਨਰੇਟ ਪੁਲਿਸ ਨੇ ਨਸ਼ੀਲੇ ਪਦਾਰਥ ਸਾੜੇ
Ad Position 24
No active advertisement