ਮਜੀਠਾ ਹਲਕੇ ਵਿਚ ਮਾਨ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਜੇਤੂ-ਰਾਣਾ ਲੋਪੋਕੇ
ਅਜੀਤ ਡੈਸਕ
31-05-2026
ਓਠੀਆਂ, 30 ਮਈ ਗੁਰਵਿੰਦਰ ਸਿੰਘ ਛੀਨਾ ਮਜੀਠਾ ਹਲਕੇ ਹਾਲ ਹੀ ਵਿਚ ਹੋਈਆਂ ਹੋਈਆਂ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਉਮੀਦਵਾਰ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਉਮੀਦਵਾਰਾਂ ਦੇ ਬਰਾਬਰ ਦੀਆਂ ਸੀਟਾਂ ‘ਤੇ ਜਿੱਤ ਪ੍ਰਾਪਤ ਕਰਕੇ 2027 ਦੀਆਂ ਚੋਣਾਂ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਮੁੱਢ ਬੰਨ੍ਹ ਕੇ ਰੱਖ ਦਿੱਤਾ ਹੈ। ਇਹ ਵਿਚਾਰ ਵਿਧਾਨ ਸਭਾ ਹਲਕਾ ਰਾਜਾਸਾਂਸੀ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਵਿਧਾਇਕ ਵੀਰ ਸਿੰਘ ਲੋਪੋਕੇ ਦੇ ਬੇਟੇ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਅੱਜ �ਠੀਆਂ ਵਿਖੇ ਸ਼੍ਰੋਮਣੀ ਅਕਾਲੀ ਦਲ ਪਾਰਟੀ ਦੇ ਨੌਜਵਾਨ ਵਰਕਰਾਂ ਨਾਲ ਗੱਲਬਾਤ ਕਰਦਿਆਂ ਕਹੇ। ਉਨ੍ਹਾਂ ਕਿਹਾ ਜਿਸ ਤਰ੍ਹਾਂ ਨਗਰ ਨਿਗਮ ਅਤੇ ਪੰਚਾਇਤ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਧੱਕੇਸ਼ਾਹੀ ਕੀਤੀ ਹੈ ਪਰ ਉਸ ਦੇ ਬਾਵਜੂਦ ਵੀ ਸ਼੍ਰੋਮਣੀ ਅਕਾਲੀ ਦਲ ਦੀ ਚੜਤ ਵੇਖ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬੁਖਲਾਟ ਵਿਚ ਆ ਗਈ ਹੈ। ਉਨ੍ਹਾਂ ਕਿਹਾ ਪੰਜਾਬ ਦੀ ਜਨਤਾ ਇਸ ਪਾਰਟੀ ਦੇ ਝੂਠੇ ਵਾਅਦਿਆਂ ਤੋਂ ਅੱਕ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵਾਸੀ 2027 ਵਿਚ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਦੀ ਕੋਈ ਕਸਰ ਨਹੀਂ ਛੱਡਣਗੇ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਸਰਕਲ �ਠੀਆਂ ਦੇ ਪ੍ਰਧਾਨ ਤੇਜਇਕਬਾਲ ਸਿੰਘ ਮੁਹਾਰ, ਸਾਬਕਾ ਸਰਪੰਚ ਜਸਵਿੰਦਰ ਸਿੰਘ ਉਮਰਪੁਰਾ, ਹਰਮਨ ਸਿੰਘ ਛੀਨਾ, ਲਾਡੀ ਬੁਰਜਵਾਲਾ, ਸਾਬਕਾ ਮੈਂਬਰ ਕਾਰਜ ਸਿੰਘ, ਸਾਬਕਾ ਬਲਾਕ ਸੰਮਤੀ ਮੈਂਬਰ ਧੀਰ ਸਿੰਘ, ਗੁਲਜਾਰ ਸਿੰਘ, ਬਲਕਾਰ ਸਿੰਘ, ਕਾਰਜ ਸਿੰਘ ਬੁਰਜ ਵਾਲਾ, ਚੈਚਲ ਸਿੰਘ ਮਾਹਲਾ ਆਦਿ ਹਾਜ਼ਰ ਸਨ