03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਪੁਲਿਸ ਲਾਇਨ ਅੰਮ੍ਰਿਤਸਰ ਦਿਹਾਤੀ ’ਚ ਵੱਖ-ਵੱਖ ਅਹੁਦਿਆਂ ਤੋਂ ਸੇਵਾ ਮੁਕਤ ਹੋਏ ਜਵਾਨਾਂ ਨੂੰ ਨਿੱਘੀ ਵਿਦਾਇਗੀ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026

ਮਾਨਾਂਵਾਲਾ, 30 ਮਈ (ਗੁਰਦੀਪ ਸਿੰਘ ਨਾਗੀ)-ਪੁਲਿਸ ਲਾਇਨ ਅੰਮ੍ਰਿਤਸਰ ਦਿਹਾਤੀ, ਦੋਬੁਰਜੀ ਵਿਖੇ ਸ੍ਰੀ ਸੁਹੇਲ ਮੀਰ ਐੱਸ. ਐੱਸ. ਪੀ ਅੰਮ੍ਰਿਤਸਰ ਦਿਹਾਤੀ ਦੇ ਦਿਸ਼ਾ ਨਿਰਦੇਸ਼ਾਂ ‘ਤੇ ਪੁਲਿਸ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਵਿਚ ਤਾਇਨਾਤ ਵੱਖ-ਵੱਖ ਅਹੁਦਿਆਂ ਤੋਂ ਸੇਵਾ ਮੁਕਤ ਹੋਏ ਜਵਾਨਾਂ ਨੂੰ ਨਿੱਘੀ ਵਿਦਾਇਗੀ ਦਿੱਤੀ ਗਈ। ਪੁਲਿਸ ਲਾਇਨ ਅੰਮ੍ਰਿਤਸਰ ਦਿਹਾਤੀ, ਦੋਬੁਰਜੀ ਦੇ ਕਮਿਊਨਿਟੀ ਹਾਲ ਵਿਚ ਡੀ.ਐੱਸ.ਪੀ. ਹੈੱਡਕੁਆਰਟਰ ਬਲਰਾਜ ਸਿੰਘ ਖਹਿਰਾ ਦੀ ਅਗਵਾਈ ਹੇਠ ਹੋਏ ਸਮਾਗਮ ਵਿਚ ਮਹਿਕਮੇ ਵਿਚੋਂ ਵੱਖ-ਵੱਖ ਅਹੁਦਿਆਂ ਤੋਂ ਸੇਵਾ ਮੁਕਤ ਹੋਏ ਏ.ਐੱਸ.ਆਈ. ਅੰਗਰੇਜ਼ ਸਿੰਘ, ਐੱਸ.ਆਈ. ਸਰਦੂਲ ਸਿੰਘ, ਏ.ਐੱਸ.ਆਈ. ਗੁਰਵੇਲ ਸਿੰਘ, ਏ.ਐੱਸ.ਆਈ. ਅਨੋਖ ਸਿੰਘ, ਏ.ਐੱਸ.ਆਈ. ਗੁਰਦੀਪ ਸਿੰਘ, ਏ.ਐੱਸ.ਆਈ. ਪੂਰਨ ਸਿੰਘ, ਏ.ਐੱਸ.ਆਈ. ਕੁਲਵੰਤ ਸਿੰਘ, ਏ.ਐੱਸ.ਆਈ. ਪਰਮਜੀਤ ਸਿੰਘ, ਏ.ਐੱਸ.ਆਈ. ਨਿਸ਼ਾਨ ਸਿੰਘ, ਏ.ਐੱਸ.ਆਈ. ਬਲਵਿੰਦਰ ਸਿੰਘ, ਏ.ਐੱਸ.ਆਈ. ਸੋਹਨ ਸਿੰਘ ਨੂੰ ਸਨਮਾਨਿਤ ਕੀਤਾ ਗਿਆ। ਡੀ.ਐੱਸ.ਪੀ. ਹੈੱਡਕੁਆਰਟਰ ਸ. ਬਲਰਾਜ ਸਿੰਘ ਖਹਿਰਾ ਨੇ ਸਾਰੇ ਜਵਾਨਾਂ ਵਲੋਂ ਮਹਿਕਮੇ ਵਿਚ ਨਿਭਾਈਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ। ਡੀ.ਐੱਸ.ਪੀ. ਹੈੱਡਕੁਆਰਟਰ ਸ. ਬਲਰਾਜ ਸਿੰਘ ਖਹਿਰਾ ਨੇ ਸਮੂਹ ਜਵਾਨਾਂ ਨੂੰ ਸਨਮਾਨ ਚਿੰਨ੍ਹ ਤੇ ਹਾਰ ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਲਾਈਨ ਅਫ਼ਸਰ ਐੱਸ. ਆਈ. ਝਿਰਮਲ ਸਿੰਘ, ਏ.ਐੱਸ.ਆਈ. ਦਵਿੰਦਰ ਕੁਮਾਰ, ਸੀ ਆਈ ਡੀ, ਸਮੇਤ ਹੋਰ ਪੁਲਿਸ ਮੁਲਾਜ਼ਮ ਅਤੇ ਵਲੰਟੀਅਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮਹਿੰਗਾਈ ਨੂੰ ਲੈ ਕੇ ਸਰਹੱਦੀ ਪਿੰਡਾਂ ਵਿਚ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਮਜੀਠਾ ਹਲਕੇ ਵਿਚ ਮਾਨ ਸਰਕਾਰ ਦੀ ਧੱਕੇਸ਼ਾਹੀ ਵਿਰੁੱਧ ਸ਼੍ਰੋਮਣੀ ਅਕਾਲੀ ਦਲ ਜੇਤੂ-ਰਾਣਾ ਲੋਪੋਕੇ
Ad Position 24