03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ’ਚ ਤੇਲ ਕੀਮਤਾਂ ਦੇ ਵਾਧੇ ਦੇ ਵਿਰੋਧ ’ਚ ਪ੍ਰਧਾਨ ਮੰਤਰੀ ਦਾ ਪੁਤਲਾ ਫੂਕਿਆ ਚੰਨੀ ਸਰਕਾਰ ਵਾਂਗ ਪੰਜਾਬ ਦੀ ਮਾਨ ਸਰਕਾਰ ਵੀ ਡੀਜ਼ਲ ਅਤੇ ਪੈਟਰੋਲ ਤੋਂ ਵੈਟ ਘਟਾ ਕੇ ਪੰਜਾਬੀਆਂ ਨੂੰ ਰਾਹਤ ਦੇਵੇ-ਹਰਪ੍ਰਤਾਪ ਸਿੰਘ ਅਜਨਾਲਾ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026
ਅਜਨਾਲਾ, 30 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਦੇਸ਼ ਅੰਦਰ ਲਗਾਤਾਰ ਵਧ ਰਹੀ ਮਹਿੰਗਾਈ ਅਤੇ ਡੀਜ਼ਲ, ਪੈਟਰੋਲ ਅਤੇ ਰਸੋਈ ਗੈਸ ਦੀਆਂ ਕੀਮਤਾਂ ਦੇ ਵਾਧੇ ਦੇ ਵਿਰੋਧ ਵਿਚ ਅੱਜ ਵਰ੍ਹਦੇ ਮੀਂਹ ਦੌਰਾਨ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਦੀ ਅਗਵਾਈ ‘ਚ ਸਥਾਨਕ ਸ਼ਹਿਰ ‘ਚ ਅਜਨਾਲਾ ਅੰਮ੍ਰਿਤਸਰ ਮੁੱਖ ਸੜਕ ‘ਤੇ ਕੇਂਦਰ ਸਰਕਾਰ ਵਿਰੁਧ ਜ਼ੋਰਦਾਰ ਰੋਸ ਪ੍ਰਦਰਸ਼ਨ ਕਰਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਸਾੜਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਕਿਹਾ ਕਿ ਦਿਨੋਂ-ਦਿਨ ਵਧ ਰਹੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਵਨ ਮੁਸ਼ਕਿਲ ਬਣਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਡੀਜ਼ਲ ਅਤੇ ਪੈਟਰੋਲ ਦੀਆਂ ਵਧਦੀਆਂ ਕੀਮਤਾਂ ਕਾਰਨ ਆਵਾਜਾਈ ਦਾ ਖਰਚਾ ਵਧ ਰਿਹਾ ਹੈ, ਜਿਸ ਦਾ ਸਿੱਧਾ ਅਸਰ ਰੋਜ਼ਮਰਾ ਦੀਆਂ ਵਸਤਾਂ ਦੀਆਂ ਕੀਮਤਾਂ ‘ਤੇ ਪੈ ਰਿਹਾ ਹੈ। ਸਾਬਕਾ ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਨੇ ਅੱਗੇ ਕਿਹਾ ਕਿ ਜਿਸ ਤਰ੍ਹਾਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਪੰਜਾਬ ਵਿਚ ਡੀਜ਼ਲ ਅਤੇ ਪੈਟਰੋਲ ਉੱਤੇ ਵੈਟ ਘਟਾ ਕੇ ਲੋਕਾਂ ਨੂੰ ਰਾਹਤ ਦਿੱਤੀ ਸੀ, ਉਸੇ ਤਰ੍ਹਾਂ ਮੌਜੂਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਡੀਜ਼ਲ ਅਤੇ ਪੈਟਰੋਲ ਉੱਤੇ ਵੈਟ ਘਟਾ ਕੇ ਪੰਜਾਬੀਆਂ ਨੂੰ ਤੁਰੰਤ ਰਾਹਤ ਦੇਣੀ ਚਾਹੀਦੀ ਹੈ। ਇਸ ਮੌਕੇ ਜ਼ਿਲ੍ਹਾ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਕਾਂਗਰਸ ਸ਼ਹਿਰੀ ਅਜਨਾਲਾ ਦੇ ਪ੍ਰਧਾਨ ਦਵਿੰਦਰ ਸਿੰਘ ਡੈਮ, ਬਲਾਕ ਕਾਂਗਰਸ ਅਜਨਾਲਾ 1 ਦੇ ਪ੍ਰਧਾਨ ਅਰਵਿੰਦਰਪਾਲ ਸਿੰਘ ਜੈਂਟੀ, ਬਲਾਕ 2 ਦੇ ਪ੍ਰਧਾਨ ਰਾਣਾ ਰਣਜੀਤ ਸਿੰਘ ਭੱਖਾ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਐਡਵੋਕੇਟ ਬ੍ਰਿਜ ਮੋਹਨ �ਲ, ਸਾਬਕਾ ਕੌਂਸਲਰ ਦਵਿੰਦਰ ਸਿੰਘ ਸੋਨੂੰ, ਪ੍ਰਧਾਨ ਹਰਮਨ ਢਿੱਲੋਂ ਫੁੱਲੇਚੱਕ, ਸਰਵਣ ਸਿੰਘ ਨਿਜ਼ਾਮਪੁਰਾ, ਹਰਪਾਲ ਸਿੰਘ ਹਾਸ਼ਮਪੁਰਾ, ਜਗਰੂਪ ਸਿੰਘ ਨੰਗਲ, ਸ਼ੈਲੀ ਮੱਤੇਨੰਗਲ, ਮਿਹਰ ਸਿੰਘ ਬਿਕਰਾਊਰ, ਦਲਵਿੰਦਰ ਸਿੰਘ ਬੁੱਟਰ ਕਿਆਮਪੁਰ, ਬੰਟੀ ਕੱਲੋਮਾਹਲ, ਕਾਬਲ ਸਿੰਘ ਨਿੱਝਰ, ਅਮਰਬੀਰ ਸਿੰਘ ਬੱਲ, ਅਸ਼ੋਕ ਮਸੀਹ, ਅਮਰਜੀਤ ਸਿੰਘ ਬਿੱਟੂ, ਬਿਕਰਮ ਫੱਤੇਵਾਲ, ਵੀਰੂ ਅਤੇ ਅਮਿਤ ਸ਼ਰਮਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਈਆ ਨਗਰ ਪੰਚਾਇਤਾਂ ਚੋਣਾਂ ਅਮਨ-ਅਮਾਨ ਨਾਲ ਨੇਪਰੇ ਚੜ੍ਹਣ ’ਤੇ ਪੁਲਿਸ ਅਤੇ ਪ੍ਰਸ਼ਾਸਨ ਨੇ ਲਿਆ ਸੁੱਖ ਦਾ ਸਾਹ ਲੋਕਾਂ ਵਲੋਂ... ਅਗਲੀ ਖ਼ਬਰ ਮਹਿੰਗਾਈ ਨੂੰ ਲੈ ਕੇ ਸਰਹੱਦੀ ਪਿੰਡਾਂ ਵਿਚ ਮੋਦੀ ਸਰਕਾਰ ਵਿਰੁੱਧ ਜ਼ੋਰਦਾਰ ਰੋਸ ਪ੍ਰਦਰਸ਼ਨ
Ad Position 24