03-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਗੁਰਦੁਆਰਾ ਬਾਬਾ ਕਪੂਰ ਸਿੰਘ ਲੋਪੋਕੇ ਵਿਖੇ ਸ਼ਹੀਦੀ ਜੋੜ ਮੇਲਾ ਮਨਾਇਆ

Ad Position 21
repet_subhas-goyals [Copy P29]
ਅਜੀਤ ਡੈਸਕ 31-05-2026
ਚੋਗਾਵਾਂ, 30 ਮਈ (ਗੁਰਵਿੰਦਰ ਸਿੰਘ ਕਲਸੀ)- ਸ਼ਹੀਦਾਂ ਦੇ ਸਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਕਪੂਰ ਸਿੰਘ (ਸੜਕ ਵਾਲਾ) ਲੋਪੋਕੇ ਵਿਖੇ ਤਿੰਨ ਦਿਨਾਂ ਸ਼ਹੀਦੀ ਜੋੜ ਮੇਲਾ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ। ਇਸ ਮੌਕੇ ਲੜੀਵਾਰ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਖੁੱਲੇ ਪੰਡਾਲ ‘ਚ ਧਾਰਮਿਕ ਦੀਵਾਨ ਸਜੇ, ਜਿਸ ਵਿਚ ਕਵੀਸ਼ਰੀ ਜਥਾ ਭਾਈ ਗੁਰਕੀਰਤ ਸਿੰਘ ਡਬਲ ਐੱਮ.ਏ. , ਭਾਈ ਬਲਬੀਰ ਸਿੰਘ ਪਾਰਸ ਦਾ ਇੰਟਰਨੈਸ਼ਨਲ ਢਾਡੀ ਜਥਾ , ਭਾਈ ਬਲਦੇਵ ਸਿੰਘ ਹਜ਼ੂਰੀ ਰਾਗੀ ਸ੍ਰੀ ਹਰਿਮੰਦਰ ਸਾਹਿਬ , ਕਥਾ ਵਾਚਕ ਭਾਈ ਦਵਿੰਦਰ ਸਿੰਘ ਸੋਨੂ, ਭਾਈ ਸੁਖਦੇਵ ਸਿੰਘ ਬੂਹ ਦਾ ਢਾਡੀ ਜਥਾ, ਭਾਈ ਸੁਖਬੀਰ ਸਿੰਘ ਦਾ ਕਵੀਸ਼ਰੀ ਜਥਾ, ਭਾਈ ਸਤਨਾਮ ਸਿੰਘ ਲਾਲੂ ਘੁੰਮਣ ਇੰਟਰਨੈਸ਼ਨਲ ਢਾਡੀ ਜਥੇ ਨੇ ਆਈ ਹੋਈ ਸੰਗਤ ਨੂੰ ਕਥਾ, ਕੀਰਤਨ ਤੇ ਗੁਰੂ ਇਤਿਹਾਸ ਸਣਾ ਕੇ ਨਿਹਾਲ ਕੀਤਾ। ਸਟੇਜ ਸੈਕਟਰੀ ਦੀ ਜਿੰਮੇਵਾਰੀ ਪਰਮਪਾਲ ਸਿੰਘ ਨੇ ਬਾਖੂਬੀ ਨਿਭਾਈ। ਆਏ ਹੋਏ ਜਥਿਆਂ ਤੇ ਹੋਰਨਾਂ ਨੂੰ ਬਾਬਾ ਜਰਨੈਲ ਸਿੰਘ ਵਲੋਂ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾ� ਪਾ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਾਬਕਾ ਵਿਧਾਇਕ ਜਥੇਦਾਰ ਵੀਰ ਸਿੰਘ ਲੋਪੋਕੇ ਦੇ ਸਪੁੱਤਰ ਰਾਣਾ ਰਣਬੀਰ ਸਿੰਘ ਲੋਪੋਕੇ ਨੇ ਆਈ ਹੋਈ ਸੰਗਤ ਦਾ ਧੰਨਵਾਦ ਕੀਤਾ। ਇਸ ਮੌਕੇ ਠੰਡੇ ਮਿੱਠੇ ਜਲ ਦੀਆਂ ਛਬੀਲਾਂ , ਚਾਹ, ਪਕੌੜੇ, ਜਲੇਬੀਆਂ, ਕੋਲਡ ਡਰਿੰਕ, ਆਈਸਕ੍ਰੀਮ, ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤੇ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ ਹਿਮਾਚਲ ਦੇ ਚੰਬਾ 'ਚ ਡੂੰਘੀ ਖੱਡ 'ਚ ਡਿੱਗੀ ਗੱਡੀ-8 ਸੈਲਾਨੀਆਂ ਦੀ ਮੌਤ <br/> ਅਗਲੀ ਖ਼ਬਰ ਜਗਾ ਮਜੀਠੀਆ ਕਾਂਗਰਸ ਉਮੀਦਵਾਰ ਦੇ ਹੱਕ ਵਿਚ ਆਏ ਕਿਹਾ, ਸ਼ਹਿਰ ਵਾਸੀ 2027 ਵਿਚ ਆਪ ਨੂੰ ਦੇਣਗੇ ਕਰਾਰਾ ਜਵਾਬ
Ad Position 24