27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਸੇਂਟ ਸੋਲਜਰ ਇਲੀਟ ਕਨਵੈਂਟ ਸਕੂਲ ਦੇ ਵਿਦਿਆਰਥੀਆਂ ਵਲੋਂ ਮੈਥੇਮੈਟਿਕਸ ਤੇ ਸਾਇੰਸ ਓਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ

Ad Position 21
No active advertisement
ਅਜੀਤ ਡੈਸਕ 01-06-2026
ਜੰਡਿਆਲਾ ਗੁਰੂ, 31 ਮਈ (ਹਰਜਿੰਦਰ ਸਿੰਘ ਕਲੇਰ)-ਸੇਂਟ ਸੋਲਜਰ ਇਲੀਟ ਕਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਸਾਇੰਸ ਓਲੰਪੀਆਡ ਫਾਊਾਡੇਸ਼ਨ ਵਲੋਂ ਕਰਵਾਈਆਂ ਗਈਆਂ ਇੰਟਰਨੈਸ਼ਨਲ ਮੈਥੇਮੈਟਿਕਸ ਓਲੰਪੀਆਡ ਅਤੇ ਇੰਟਰਨੈਸ਼ਨਲ ਕੰਪਿਊਟਰ ਸਾਇੰਸ ਓਲੰਪੀਆਡ ਪ੍ਰੀਖਿਆਵਾਂ ਵਿਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ | ਮੈਥੇਮੈਟਿਕਸ ਓਲੰਪੀਆਡ ਵਿਚ ਸਕੂਲ ਦੇ 50 ਵਿਦਿਆਰਥੀਆਂ ਨੇ ਭਾਗ ਲਿਆ ਅਤੇ ਸਾਰੇ ਹੀ ਵਿਦਿਆਰਥੀਆਂ ਨੇ ਗੋਲਡ ਮੈਡਲ ਆਫ ਐਕਸੀਲੈਂਸ ਪ੍ਰਾਪਤ ਕੀਤਾ | ਇਸੇ ਤਰ੍ਹਾਂ ਕੰਪਿਊਟਰ ਸਾਇੰਸ ਓਲੰਪੀਆਡ ਵਿਚ 9 ਵਿਦਿਆਰਥੀਆਂ ਨੇ ਗੋਲਡ ਮੈਡਲ ਆਫ਼ ਐਕਸੀਲੈਂਸ ਹਾਸਿਲ ਕੀਤਾ | ਸਕੂਲ ਲਈ ਮਾਣ ਵਾਲੀ ਗੱਲ ਇਹ ਰਹੀ ਕਿ ਤੀਜੀ ਕਲਾਸ ਦੀ ਵਿਦਿਆਰਥਣ ਪੂਰਵੀ ਨੇ ਜ਼ੋਨਲ ਰੈਂਕ ਵਿਚ 15ਵਾਂ ਅਤੇ ਅੰਤਰਰਾਸ਼ਟਰੀ ਪੱਧਰ 'ਤੇ 133ਵਾਂ ਸਥਾਨ ਹਾਸਿਲ ਕਰਕੇ ਗੋਲਡ ਮੈਡਲ ਆਫ ਡਿਸਟਿੰਕਸ਼ਨ ਆਪਣੇ ਨਾਮ ਕੀਤਾ | ਇਸ ਮੌਕੇ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਡਾ. ਮੰਗਲ ਸਿੰਘ ਕਿਸ਼ਨਪੁਰੀ ਨੇ ਕਿਹਾ ਕਿ ਇਹ ਸਫ਼ਲਤਾ ਵਿਦਿਆਰਥੀਆਂ ਦੀ ਮਿਹਨਤ, ਅਧਿਆਪਕਾਂ ਦੇ ਮਾਰਗਦਰਸ਼ਨ ਅਤੇ ਮਾਪਿਆਂ ਦੇ ਸਹਿਯੋਗ ਦਾ ਨਤੀਜਾ ਹੈ | ਡਾਇਰੈਕਟਰ ਪਿ੍ੰਸੀਪਲ ਡਾ. ਅਮਰਪ੍ਰੀਤ ਕੌਰ ਨੇ ਜੇਤੂ ਵਿਦਿਆਰਥੀਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਭਵਿੱਖ ਵਿਚ ਹੋਰ ਉੱਚੀਆਂ ਉਡਾਣਾਂ ਭਰਨ ਲਈ ਪ੍ਰੇਰਿਤ ਕੀਤਾ | ਇਸ ਮੌਕੇ ਪਿ੍ੰ: ਸੰਦੀਪ ਸ਼ਰਮਾ, ਵਾਈਸ ਪਿ੍ੰ: ਸ਼ਿਲਪਾ ਸ਼ਰਮਾ, ਕੋਆਰਡੀਨੇਟਰ ਨੀਲਾਕਸ਼ੀ ਸ਼ਰਮਾ, ਸਮੂਹ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਦਮਦਮੀ ਟਕਸਾਲ ਨੇ ਗੁਰਦੁਆਰਾ ਹਰਗੋਬਿੰਦਗੜ੍ਹ ਸਾਹਿਬ ਮਹਿਤਾ ਚੌਂਕ ਵਿਖੇ ਦੀਵਾਨ ਸਜਾਇਆ ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭੰਗਵਾਂ 'ਚ ਪੰਥਕ ਇਕੱਤਰਤਾ
Ad Position 24