ਚੌਂਕ ਮਹਿਤਾ, 31 ਮਈ (ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਵਲੋਂ ਜੂਨ 1984 (ਘੱਲੂਘਾਰਾ) ਦੇ ਸਮੂਹ ਸ਼ਹੀਦਾਂ ਦੀ 42ਵੀਂ ਸ਼ਹੀਦੀ ਵਰ੍ਹੇਗੰਢ ਨੂੰ ਸਮਰਪਿਤ ਸ਼ਬਦ ਕੀਰਤਨ ਅਤੇ ਕਥਾ ਸਮਾਗਮ ਮਾਝੇ ਇਲਾਕੇ ਦੇ ਵੱਖ-ਵੱਖ ਨਗਰਾਂ, ਕਸਬਿਆਂ ਅਤੇ ਸ਼ਹਿਰਾਂ ਦੇ ਅੰਦਰ ਬੀਤੀ 1 ਮਈ ਤੋਂ ਲਗਾਤਾਰ ਕੀਤੇ ਜਾ ਰਹੇ ਸਨ | ਅੱਜ ਇਨ੍ਹਾਂ ਲੜੀਵਾਰ ਦੀਵਾਨਾਂ ਦੀ ਸਮਾਪਤੀ ਦੇ ਆਖਰੀ ਦਿਨ ਗੁਰਦੁਆਰਾ ਹਰਗੋਬਿੰਦਗੜ ਸਾਹਿਬ ਛਾਉਣੀ ਨਿਹੰਗ ਸਿੰਘਾਂ ਤਰਨਾਦਲ ਮਹਿਤਾ ਚੌਂਕ ਵਿਖੇ 31ਵਾਂ ਦੀਵਾਨ ਸਜਾਇਆ ਗਿਆ, ਜਿਸ ਦੌਰਾਨ ਦਮਦਮੀ ਟਕਸਾਲ ਦੇ ਹਜ਼ੂਰੀ ਰਾਗੀ ਜਥੇ ਨੇ ਰਸਮਈ ਕੀਰਤਨ ਸਰਵਣ ਕਰਵਾਇਆ, ਉਪਰੰਤ ਦਮਦਮੀ ਟਕਸਾਲ ਦੇ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਭਿੰਡਰਾਂਵਾਲਿਆਂ ਨੇ ਭਾਈ ਸੰਤੋਖ ਸਿੰਘ ਜੀ ਦੁਆਰਾ ਰਚਿਤ ਸੂਰਜ ਪ੍ਰਕਾਸ਼ ਗ੍ਰੰਥ ਦੇ ਵਿਚੋਂ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਜੀਵਨ ਬਿਰਤਾਂਤ ਨਾਲ ਜੁੜਿਆ ਗੁਰ ਇਤਹਾਸ ਸਰਵਨ ਕਰਵਾ ਕੇ ਵੱਡੀ ਗਿਣਤੀ ਵਿਚ ਹਾਜਰੀ ਭਰ ਰਹੀਆਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ | ਇਸ ਸਮੇਂ ਗਿਆਨੀ ਖਾਲਸਾ ਨੇ ਆਖਿਆ ਕਿ ਦਮਦਮੀ ਟਕਸਾਲ ਦੇ ਹੈੱਡ ਕੁਆਰਟਰ ਗੁਰੁਦਆਰਾ ਗੁਰਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਘੱਲੂਘਾਰਾ ਦੇ ਸ਼ਹੀਦਾਂ ਦੀ ਯਾਦ ਵਿਚ 1 ਜੂਨ ਤੋਂ ਸ਼ਹੀਦੀ ਹਫ਼ਤੇ ਦੀ ਸ਼ੁਰੂਆਤ ਹੋਵੇਗੀ ਅਤੇ 5 ਜੂਨ ਤੱਕ ਰੋਜਾਨਾ ਸ਼ਾਮ 4 ਤੋਂ 6 ਵਜੇ ਤੱਕ ਕਥਾ ਕੀਰਤਨ ਦਾ ਨਿਰੰਤਰ ਪ੍ਰਵਾਹ ਚਲੇਗਾ | ਜਿਸ ਵਿਚ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਹਜ਼ੂਰੀ ਰਾਗੀ ਤੇ ਹੋਰ ਪੰਥ ਪ੍ਰਸਿੱਧ ਢਾਡੀ ਤੇ ਕਥਾ ਵਾਚਕ ਸੰਗਤਾਂ ਨੂੰ ਗੁਰੂ ਜੱਸ ਸਰਵਨ ਕਰਵਾਉਣਗੇ | 6 ਜੂਨ ਨੂੰ 42ਵੇਂ ਮੁੱਖ ਅਤੇ ਮਹਾਨ ਸ਼ਹੀਦੀ ਸਮਾਗਮ ਦੌਰਾਨ ਦੇਸ਼ਾਂ ਵਿਦੇਸ਼ਾਂ ਦੀਆਂ ਸੰਗਤਾਂ ਦਾ ਲਾਮਿਸਾਲ ਪੰਥਕ ਇਕੱਠ ਹੋਵੇਗਾ | ਜਿਸ ਦੌਰਾਨ ਪ੍ਰਮੁੱਖ ਧਾਰਮਿਕ ਹਸਤੀਆਂ ਤੇ ਸੰਗਤਾਂ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨਗੀਆਂ | ਗਿਆਨੀ ਖਾਲਸਾ ਨੇ ਸਮੂਹ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਵੱਧ ਚੜ ਕੇ ਹਾਜ਼ਰੀਆਂ ਭਰਨ ਦੀ ਅਪੀਲ ਕੀਤੀ | ਦੀਵਾਨ ਦੀ ਸਮਾਪਤੀ ਮੌਕੇ ਪ੍ਰਬੰਧਕਾਂ ਦੇ ਵਲੋਂ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਦੇ ਸਤਿਕਾਰ ਵਿਚ ਦੁਸ਼ਾਲਾ ਅਤੇ ਸਿਰੋਪਾਓ ਭੇਟ ਕੀਤਾ ਗਿਆ | ਇਸ ਮੌਕੇ ਦਮਦਮੀ ਟਕਸਾਲ ਦੇ ਮੁੱਖ ਬੁਲਾਰੇ ਜਥੇਦਾਰ ਸੁਖਦੇਵ ਸਿੰਘ, ਸੰਤ ਬਾਬਾ ਗੁਰਮੀਤ ਸਿੰਘ ਬਦੋਵਾਲ, ਜਥੇਦਾਰ ਬਾਬਾ ਅਜੀਤ ਸਿੰਘ ਮੁੱਖੀ ਤਰਨਾ ਦਲ ਮਹਿਤਾ, ਜਥੇਦਾਰ ਬਾਬਾ ਬੋਹੜ ਸਿੰਘ, ਹੈੱਡ ਗ੍ਰੰਥੀ ਗਿਆਨੀ ਜਸਵੰਤ ਸਿੰਘ, ਜਤਿੰਦਰ ਸਿੰਘ ਲੱਧਾਮੁੰਡਾ, ਤਜਿੰਦਰਪਾਲ ਸਿੰਘ ਲਾਡੀ, ਹਰਜਿੰਦਰ ਸਿੰਘ ਜੱਜ, ਪਿ੍ੰ. ਤੇਜਬੀਰ ਸਿੰਘ ਸੋਹਲ, ਸੁਖਨਪਾਲ ਸਿੰਘ ਬੱਲ, ਰਮਨਬੀਰ ਸਿੰਘ ਲੱਧਾਮੁੰਡਾ, ਅੰਤਰਪ੍ਰੀਤ ਸਿੰਘ ਲੱਧਾਮੁੰਡਾ, ਬਲਜਿੰਦਰ ਸਿੰਘ ਰਾਜੂ ਮਾ. ਪੁਸਤਕ ਭੰਡਾਰ, ਪ੍ਰਧਾਨ ਸੁੱਚਾ ਸਿੰਘ ਬੱਲ, ਨੰਬਰਦਾਰ ਸਤਨਾਮ ਸਿੰਘ, ਗਿਆਨੀ ਗੁਰਬਾਜ ਸਿੰਘ, ਗਿਆਨੀ ਸਾਹਿਬ ਸਿੰਘ, ਪਿ੍ੰ: ਹਰਸ਼ਦੀਪ ਸਿੰਘ ਰੰਧਾਵਾ ਤੇ ਡਾ. ਅਵਤਾਰ ਸਿੰਘ ਬੁੱਟਰ (ਦੋਵੇਂ ਮੈਂਬਰ ਚੀਫ ਖਾਲਸਾ ਦੀਵਾਨ), ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ, ਭਾਈ ਗੁਰਪ੍ਰੀਤ ਸਿੰਘ ਵੈਦ, ਪੋ੍ਰ. ਗਿਆਨੀ ਜੋਬਨਜੀਤ ਸਿੰਘ, ਭਾਈ ਨਿਰਮਲ ਸਿੰਘ, ਗਿਆਨੀ ਮੋਹਣ ਸਿੰਘ, ਭਾਈ ਗੁਰਕਿਰਪਾਲ ਸਿੰਘ, ਭਾਈ ਪ੍ਰਕਾਸ਼ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |