ਚੋਗਾਵਾਂ, 31 ਮਈ (ਗੁਰਵਿੰਦਰ ਸਿੰਘ ਕਲਸੀ)-ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਿਕ ਗੁਰਦੁਆਰਾ ਬਾਬੇ ਦੀ ਬੇਰ ਸਾਹਿਬ ਵੇਰੋਕੇ ਵਿਖੇ ਜੇਠ ਮਹੀਨੇ ਦੀ ਪੁੰਨਿਆਂ ਦਾ ਦਿਹਾੜਾ ਜਥੇਦਾਰ ਬਾਬਾ ਸਤਨਾਮ ਸਿੰਘ ਕਾਰ ਸੇਵਾ ਗੁਰੂ ਕਾ ਬਾਗ ਵਾਲਿਆਂ ਦੀ ਰਹਿਨੁਮਾਈ ਹੇਠ ਪਿੰਡ ਓਡਰ ਦੀ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਸਜੇ ਦੀਵਾਨ ਵਿਚ ਭਾਈ ਦਿਲਬਾਗ ਸਿੰਘ ਪੱਬਾਰਾਲੀ ਦੇ ਕਵੀਸ਼ਰੀ ਜਥੇ ਨੇ ਆਈਆਂ ਸੰਗਤਾਂ ਨੂੰ ਸੂਰਬੀਰ ਯੋਧਿਆਂ ਦਾ ਗੁਰ ਇਤਿਹਾਸ ਸੁਣਾ ਕੇ ਨਿਹਾਲ ਕੀਤਾ | ਆਏ ਹੋਏ ਜਥਿਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਚਾਹ, ਪਕੌੜੇ, ਜਲੇਬੀਆਂ ਸਮੇਤ ਗੁਰੂ ਕੇ ਲੰਗਰ ਅਤੁੱਟ ਵਰਤੇ | ਇਸ ਮੌਕੇ ਸ: ਜਸਵੰਤ ਸਿੰਘ ਸ਼ਾਹ, ਬਾਬਾ ਸੁਬੇਗ ਸਿੰਘ, ਦਲਬੀਰ ਸਿੰਘ ਬਾਬਾ, ਸੁਰਜੀਤ ਸਿੰਘ, ਦੀਦਾਰ ਸਿੰਘ, ਗੁਰਲਾਲ ਸਿੰਘ ਲਾਲੀ, ਸਾਬਕਾ ਸਰਪੰਚ ਹਰਮਿੰਦਰ ਸਿੰਘ ਕਾਲਾ, ਬਿੱਟੂ ਗਾਡੀ ਸਮੇਤ ਪਿੰਡ ਓਡਰ ਦੀਆਂ ਸੰਗਤਾਂ ਹਾਜ਼ਰ ਸਨ |