27-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-06-2026

ਜਸਰਾਊਰ ਦੀ ਮਹਿਲਾ ਮੈਂਬਰ ਪੰਚਾਇਤ ਸਮੇਤ 2 ਦਰਜਨ ਤੋਂ ਵਧੇਰੇ ਪਰਿਵਾਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਹੋਏ ਸ਼ਾਮਿਲ

Ad Position 21
No active advertisement
ਅਜੀਤ ਡੈਸਕ 01-06-2026
ਅਜਨਾਲਾ, 31 ਮਈ (ਗੁਰਪ੍ਰੀਤ ਸਿੰਘ ਢਿੱਲੋਂ)-ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਸਰਹੱਦੀ ਪਿੰਡ ਜਸਰਾਊਰ ਵਿਖੇ ਮੌਜੂਦਾ ਮੈਂਬਰ ਪੰਚਾਇਤ ਸਮੇਤ 2 ਦਰਜਨ ਤੋਂ ਵਧੇਰੇ ਪਰਿਵਾਰ ਆਮ ਆਦਮੀ ਪਾਰਟੀ ਸਮੇਤ ਹੋਰਨਾਂ ਰਵਾਇਤੀ ਪਾਰਟੀਆਂ ਨੂੰ ਛੱਡ ਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਵਿਚ ਸ਼ਾਮਿਲ ਹੋ ਗਏ | ਇਸ ਦੌਰਾਨ ਕਰਵਾਏ ਵਿਸ਼ੇਸ਼ ਸਮਾਗਮ 'ਚ ਉਚੇਚੇ ਤੌਰ ਤੇ ਪਹੁੰਚੇ ਅਕਾਲੀ ਦਲ ਵਾਰਿਸ ਪੰਜਾਬ ਦੇ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਵੱਲੋਂ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਿੰਡ ਜਸਰਾਊਰ ਤੋ ਆਮ ਆਦਮੀ ਪਾਰਟੀ ਦੇ ਮੌਜੂਦਾ ਮੈਂਬਰ ਹਰਵਿੰਦਰ ਕੌਰ ਤੋਂ ਇਲਾਵਾ ਸੰਤੋਖ ਸਿੰਘ, ਕਰਨੈਲ ਸਿੰਘ, ਅਨੋਖ ਸਿੰਘ, ਮੁਖਤਾਰ ਸਿੰਘ, ਜਗਤਾਰ ਸਿੰਘ, ਜਗਦੀਸ਼ ਸਿੰਘ, ਬਲਵਿੰਦਰ ਸਿੰਘ, ਗੁਰਪਾਲ ਸਿੰਘ, ਗੁਰਮੀਤ ਸਿੰਘ, ਦਿਲਬਾਗ ਸਿੰਘ, ਹੈਪੀ ਸਿੰਘ, ਭੁਪਿੰਦਰ ਸਿੰਘ, ਦੀਪ ਸਿੰਘ, ਸਕੱਤਰ ਸਿੰਘ, ਸਤਨਾਮ ਸਿੰਘ, ਸਤਵਿੰਦਰ ਸਿੰਘ,ਹਰਵਿੰਦਰ ਸਿੰਘ, ਨਵਜੋਤ ਕੌਰ, ਰਜਵੰਤ ਕੌਰ, ਕੰਵਲਜੀਤ ਕੌਰ ਆਦਿ ਨੂੰ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਅਤੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਪੂਰਾ ਮਾਣ ਸਤਿਕਾਰ ਦਿੱਤਾ ਜਾਵੇਗਾ |ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਲਕਾ ਇੰਚਾਰਜ ਦਲਜੀਤ ਸਿੰਘ ਮਿਆਦੀਆਂ ਨੇ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਅਤੇ ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮਿ੍ਤਪਾਲ ਸਿੰਘ ਦੀ ਸੋਚ ਨੇ ਪੰਜਾਬ ਦੇ ਲੋਕਾਂ ਵਿਚ ਨਵਾਂ ਜਜ਼ਬਾ ਪੈਦਾ ਕੀਤਾ ਹੈ ਇਸ ਜਜ਼ਬੇ ਨੂੰ ਹਕੀਕਤ ਵਿਚ ਬਦਲਣ ਲਈ ਪੰਜਾਬ ਦੇ ਲੋਕ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਅਕਾਲੀ ਦਲ ਵਾਰਸ ਪੰਜਾਬ ਦੀ ਸਰਕਾਰ ਬਣਾਉਣ ਲਈ ਉਤਾਵਲੇ ਹਨ | ਉਨ੍ਹਾਂ ਅੱਗੇ ਕਿਹਾ ਕਿ ਜੋ ਅਕਾਲੀ ਦਲ ਵਾਰਿਸ ਪੰਜਾਬ ਪੰਜਾਬ ਨੂੰ ਇੱਕ ਖੁਸ਼ਹਾਲ ਸੂਬਾ ਬਣਾਉਣ ਦੀ ਸੋਚ ਰੱਖੀ ਹੈ ਉਸ ਸੋਚ ਨੂੰ ਪੂਰਾ ਕਰਨ ਲਈ ਭਾਈ ਅੰਮਿ੍ਤਪਾਲ ਸਿੰਘ ਵਰਗੇ ਯੋਧਿਆਂ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਾ ਜ਼ਰੂਰੀ ਹੈ ਤਾਂ ਜੋ ਪੰਜਾਬ ਨੂੰ ਪਿਛਲੇ ਲੰਬੇ ਸਮੇਂ ਤੋਂ ਲੁੱਟ ਪਈਆਂ ਇਹਨਾਂ ਪਾਰਟੀਆਂ ਤੋਂ ਛੁਟਕਾਰਾ ਦਿਵਾਇਆ ਜਾ ਸਕੇ |ਇਸ ਮੌਕੇ ਅਕਾਲੀ ਦਲ ਵਾਰਿਸ ਪੰਜਾਬ ਦੇ ਜ਼ਿਲ੍ਹਾ ਖ਼ਜ਼ਾਨਚੀ ਜਸਪਾਲ ਸਿੰਘ ਸੈਂਸਰੀਆਂ ਸਮੇਤ ਹੋਰ ਪਾਰਟੀ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਅਰਜਨ ਐਵਾਰਡੀ ਰਾਜਾ ਰਣਧੀਰ ਸਿੰਘ ਦੇ ਅਕਾਲ ਚਲਾਣੇ ਕਾਰਨ ਖੇਡ ਜਗਤ ਨੂੰ ਪਿਆ ਵੱਡਾ ਘਾਟਾ : ਕੰਗ <br/> ਅਗਲੀ ਖ਼ਬਰ ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਭੰਗਵਾਂ 'ਚ ਪੰਥਕ ਇਕੱਤਰਤਾ
Ad Position 24