17-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਮਿਸਲ ਸ਼ਹੀਦਾਂ ਤਰਨਾ ਦਲ ਵਲੋਂ ਬਾਬਾ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਮੌਕੇ ਧਾਰਮਿਕ ਸਮਾਗਮ <br/>

Ad Position 21
No active advertisement
ਤਰਨਾ ਦਲ ਦੇ ਅਨਿੰਨ ਸੇਵਕ ਬਾਬਾ ਹਰਜਿੰਦਰ ਸਿੰਘ ਜਿੰਦਾ ਦੀ ਬਰਸੀ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ | ਬਾਬਾ ਸੁੱਖਾ ਸਿੰਘ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਸਰਬਜੀਤ ਸਿੰਘ ਤੇ ਹੋਰ ਸੰਗਤਾਂ | ਤਸਵੀਰ : ਸ਼ੇਲਿੰਦਰਜੀਤ ਸਿੰਘ ਰਾਜਨ <br/> 02-06-2026
ਬਾਬਾ ਬਕਾਲਾ ਸਾਹਿਬ, 1 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਇੱਥੇ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਵਲੋਂ ਕਥਾ ਘਰ, ਸਰੋਵਰ ਬਾਬਾ ਗੁਰਮੁੱਖ ਸਿੰਘ ਜੀ, ਬਾਬਾ ਬਕਾਲਾ ਸਾਹਿਬ ਵਿਖੇ ਮਿਸਲ ਸ਼ਹੀਦਾਂ ਤਰਨਾ ਦਲ ਦੇ 16ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਦੀ ਅਗਵਾਈ ਹੇਠ, ਤਰਨਾ ਦਲ ਦੇ ਅਨਿੰਨ ਸੇਵਕ ਬਾਬਾ ਹਰਜਿੰਦਰ ਸਿੰਘ ਜਿੰਦਾ (ਕਾਰ ਸੇਵਾ ਵਾਲਿਆਂ) ਦੀ ਸਾਲਾਨਾ ਬਰਸੀ ਮੌਕੇ, ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ ਧਾਰਮਿਕ ਸਮਾਗਮ ਕਰਵਾਏ ਗਏ | ਇਸ ਮੌਕੇ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਉਪਰੰਤ ਹਜ਼ੂਰੀ ਰਾਗੀ ਜਥੇ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਰਬੱਤ ਦੇ ਭਲੇ ਲਈ ਅਰਦਾਸ ਕੀਤੀ | ਉਪਰੰਤ ਠੰਡੇ-ਮਿੱਠੇ ਜਲ ਦੀ ਛਬੀਲ, ਕੜਾਹ-ਛੋਲਿਆਂ ਦਾ ਪ੍ਰਸ਼ਾਦਿ ਤੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਸ ਮੌਕੇ ਮਿਸਲ ਸ਼ਹੀਦਾਂ ਤਰਨਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਜੋਗਾ ਸਿੰਘ ਨੇ ਪੁੱਜੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਓ ਦੀ ਬਖ਼ਸ਼ਿਸ਼ ਕੀਤੀ | ਇਸ ਮੌਕੇ ਬਾਬਾ ਸੁੱਖਾ ਸਿੰਘ ਬਾਬਾ ਬਕਾਲਾ ਸਾਹਿਬ, ਬਾਬਾ ਭਗਵਾਨ ਸਿੰਘ, ਪਿ੍ੰਸੀਪਲ ਦਿਲਬਾਗ ਸਿੰਘ ਭੁੱਲਰ, ਹੈੱਡਗ੍ਰੰਥੀ ਬਾਬਾ ਅਰਸ਼ਦੀਪ ਸਿੰਘ, ਇੰਦਰਜੀਤ ਸਿੰਘ, ਸੁਖਵਿੰਦਰ ਸਿੰਘ, ਜਸਵਿੰਦਰ ਸਿੰਘ (ਨੀਡਜ਼ ਹੋਲਸੇਲ), ਜ: ਜਰਨੈਲ ਸਿੰਘ ਚੀਮਾਂਬਾਠ, ਅੰਮਿ੍ਤਪਾਲ ਸਿੰਘ ਚੀਮਾਂਬਾਠ, ਬਾਬਾ ਸਤਨਾਮ ਸਿੰਘ ਭੁੱਲਰ, ਸਰਪੰਚ ਦਲਜੀਤ ਸਿੰਘ ਭੱਪੀ, ਪਿ੍ੰ: ਕੁਲਬੀਰ ਸਿੰਘ ਮਾਨ, ਸਰਬਜੀਤ ਸਿੰਘ ਸੰਧੂ ਸਾ: ਸਰਪੰਚ, ਅਤਰ ਸਿੰਘ, ਸੁਖਵਿੰਦਰ ਸਿੰਘ ਬਮਰਾਹ, ਜਗਜੀਤ ਸਿੰਘ ਸੋਨੂੰ ਬਮਰਾਹ, ਠੇਕੇਦਾਰ ਰਾਮ ਲੁਭਾਇਆ, ਚਰਨ ਸਿੰਘ ਚੰਨਾ ਪਹਿਲਵਾਨ, ਮਾਤਾ ਮਨਜੀਤ ਕੌਰ, ਸੂਬੇਦਾਰ ਮੇਜਰ ਸਰਬਜੀਤ ਸਿੰਘ, ਕੁਲਵਿੰਦਰ ਕੌਰ, ਰਮਨਜੀਤ ਕੌਰ, ਸੋਹਲਪ੍ਰੀਤ ਕੌਰ, ਪ੍ਰਗਟ ਸਿੰਘ ਰਈਆ, ਅਮਰਜੀਤ ਸਿੰਘ ਤਖਤੂ ਚੱਕ ਤੇ ਬਲਦੇਵ ਸਿੰਘ ਬੁੱਟਰ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸਰਹੱਦੀ ਖੇਤਰ ਅੰਦਰ ਏ.ਟੀ.ਐੱਮ. ਮਸ਼ੀਨਾਂ ਦੇ ਬੰਦ ਹੋਣ ਅਤੇ ਬੈਂਕਾਂ ਤੋਂ ਨਕਦੀ ਨਾ ਮਿਲਣ ਕਾਰਨ ਖੇਤਰ ਦੇ ਲੋਕ ਪ੍ਰੇਸ਼ਾਨ... ਅਗਲੀ ਖ਼ਬਰ ਗੁਰਦੁਆਰਾ ਸ੍ਰੀ ਸੰਗਰਾਣਾ ਸਾਹਿਬ ਚੱਬਾ ਵਿਖੇ 13 ਸ਼ਹੀਦ ਸਿੱਖਾਂ ਦੀ ਯਾਦ 'ਚ ਸਾਲਾਨਾ ਜੋੜ ਮੇਲਾ ਮਨਾਇਆ <br/>
Ad Position 24