18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਦਮਦਮੀ ਟਕਸਾਲ ਦੇ ਪ੍ਰਬੰਧ ਹੇਠ ਆਏ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਦਾ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਵਲੋਂ ਉਦਘਾਟਨ <br/>

Ad Position 21
No active advertisement
ਦਮਦਮੀ ਟਕਸਾਲ ਮੁਖੀ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲੇ ਪਿੰਡ ਮਹਿਸਮਪੁਰ ਵਿਖੇ ਨਵੇਂ ਸਕੂਲ ਦਾ ਉਦਘਾਟਨ ਕਰਨ ਸਮੇਂ | ਤਸਵੀਰ-ਜਗਦੀਸ਼ ਸਿੰਘ ਬਮਰਾਹ <br/> 02-06-2026
ਚੌਕ ਮਹਿਤਾ, 1 ਜੂਨ (ਜਗਦੀਸ਼ ਸਿੰਘ ਬਮਰਾਹ, ਧਰਮਿੰਦਰ ਸਿੰਘ ਭੰਮਰਾ)-ਦਮਦਮੀ ਟਕਸਾਲ ਦੇ ਮੌਜੂਦਾ ਮੁਖੀ ਅਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖ਼ਾਲਸਾ ਭਿੰਡਰਾਂ ਵਾਲਿਆਂ ਵਲੋਂ, ਦਮਦਮੀ ਟਕਸਾਲ ਦੇ ਪ੍ਰਬੰਧ ਹੇਠ ਆਏ ਸਕੂਲ 'ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ' ਮਹਿਸਮਪੁਰ ਖੁਰਦ, ਜ਼ਿਲ੍ਹਾ ਅੰਮਿ੍ਤਸਰ ਦਾ ਉਦਘਾਟਨ ਕੀਤਾ ਗਿਆ | ਇਸ ਮੌਕੇ ਇਲਾਕੇ ਦੀਆਂ ਸੰਗਤਾਂ ਵਿਚ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਤੇ ਵੱਡੀ ਗਿਣਤੀ ਵਿਚ ਸੰਗਤਾਂ ਨੇ ਸਮਾਗਮ ਵਿਚ ਸ਼ਿਰਕਤ ਕੀਤੀ | ਉਦਘਾਟਨ ਉਪਰੰਤ ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਨੇ ਗੁਰਬਾਣੀ ਦੀ ਕਥਾ ਅਤੇ ਟਕਸਾਲ ਦੇ ਸਿੰਘਾਂ ਅਤੇ ਸਕੂਲ ਦੇ ਬੱਚਿਆਂ ਨੇ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਉਨ੍ਹਾਂ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਅੱਜ ਦੇ ਸਮੇਂ ਵਿੱਚ ਬੱਚਿਆਂ ਨੂੰ ਆਧੁਨਿਕ ਅਤੇ ਮਿਆਰੀ ਸਿੱਖਿਆ ਦੇ ਨਾਲ-ਨਾਲ ਗੁਰਬਾਣੀ ਅਤੇ ਸਿੱਖੀ ਦੇ ਸਿਧਾਂਤਾਂ ਨਾਲ ਜੋੜਨਾ ਬਹੁਤ ਜ਼ਰੂਰੀ ਹੈ | ਉਨ੍ਹਾਂ ਦੱਸਿਆ ਕਿ ਇਸ ਅਦਾਰੇ ਵਿਚ ਵਿਦਿਆਰਥੀਆਂ ਨੂੰ ਉੱਚ ਪੱਧਰੀ ਦੁਨਿਆਵੀ ਸਿੱਖਿਆ ਦੇ ਨਾਲ-ਨਾਲ ਧਾਰਮਿਕ ਅਤੇ ਨੈਤਿਕ ਸਿੱਖਿਆ ਵੀ ਦਿੱਤੀ ਜਾਵੇਗੀ, ਤਾਂ ਜੋ ਬੱਚਿਆਂ ਦਾ ਸਰਵਪੱਖੀ ਵਿਕਾਸ ਹੋ ਸਕੇ ਅਤੇ ਉਹ ਆਪਣੀ ਵਿਰਾਸਤ, ਧਰਮ ਅਤੇ ਸੱਭਿਆਚਾਰ ਨਾਲ ਜੁੜੇ ਰਹਿਣ | ਇਸ ਸਮਾਗਮ ਵਿਚ ਇਲਾਕੇ ਦੀਆਂ ਬਹੁਤ ਸਾਰੀਆਂ ਉੱਘੀਆਂ ਸ਼ਖ਼ਸੀਅਤਾਂ, ਪਤਵੰਤੇ ਸੱਜਣਾਂ ਅਤੇ ਲਾਗਲੇ ਪਿੰਡਾਂ ਦੀਆਂ ਸੰਗਤਾਂ ਨੇ ਸ਼ਿਰਕਤ ਕਰਕੇ ਕਥਾ-ਕੀਰਤਨ ਦਾ ਭਰਪੂਰ ਆਨੰਦ ਮਾਣਿਆ ਅਤੇ ਨਵੇਂ ਵਿਦਿਅਕ ਅਦਾਰੇ ਦੀ ਸ਼ੁਰੂਆਤ ਉੱਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ | ਇਸ ਮੌਕੇ ਪਿ੍ੰਸੀਪਲ ਹਰਸ਼ਦੀਪ ਸਿੰਘ ਰੰਧਾਵਾ, ਪਿ੍ੰਸੀਪਲ ਹਰਜੋਤ ਸਿੰਘ, ਪਿ੍ੰਸੀਪਲ ਗੁਰਦੀਪ ਸਿੰਘ ਜਲਾਲ ਉਸਮਾ, ਪਿ੍ੰਸੀਪਲ ਜਤਿੰਦਰ ਕੁਮਾਰ ਸ਼ਰਮਾ, ਬਾਬਾ ਨਵਤੇਜ ਸਿੰਘ ਚੇਲੇਆਣਾ ਸਾਹਿਬ, ਮਾਸਟਰ ਸੁਖਦੇਵ ਸਿੰਘ ਜਲਾਲ, ਸਰਪੰਚ ਸਲਵਿੰਦਰ ਸਿੰਘ ਟੋਨਾ, ਜਥੇਦਾਰ ਸੁਖਦੇਵ ਸਿੰਘ, ਜਥੇਦਾਰ ਬਾਬਾ ਅਜੀਤ ਸਿੰਘ ਮੁਖੀ ਤਰਨਾ ਦਲ ਮਹਿਤਾ, ਜਥੇਦਾਰ ਬਾਬਾ ਬੋਹੜ ਸਿੰਘ, ਰਣਜੀਤ ਸਿੰਘ ਰਾਣਾ, ਪ੍ਰਭਜੀਤ ਸਿੰਘ ਪੰਚ, ਹਰਦੇਵ ਸਿੰਘ, ਰਣਜੀਤ ਸਿੰਘ ਫੌਜੀ, ਬਚਿੱਤਰ ਸਿੰਘ ਟਰਾਂਸਪੋਰਟਰ, ਇਕਬਾਲ ਸਿੰਘ ਮਾਨ, ਸਿਕੰਦਰ ਸਿੰਘ, ਨੰਬਰਦਾਰ ਜਗਤਾਰ ਸਿੰਘ, ਗੁਰਮੀਤ ਸਿੰਘ ਭਲਾਈਪੁਰ, ਬਲਕਾਰ ਸਿੰਘ ਪੀ. ਬੀ. ਐੱਸ., ਅਵਤਾਰ ਸਿੰਘ, ਗਿਆਨੀ ਸਾਹਿਬ ਸਿੰਘ, ਡਾ. ਅਵਤਾਰ ਸਿੰਘ ਬੁੱਟਰ (ਮੈਂਬਰ ਚੀਫ਼ ਖ਼ਾਲਸਾ ਦੀਵਾਨ), ਭਾਈ ਪ੍ਰਭਜੀਤ ਸਿੰਘ, ਭਾਈ ਸਤਨਾਮ ਸਿੰਘ ਅਤੇ ਭਾਈ ਪ੍ਰਕਾਸ਼ ਸਿੰਘ ਹਾਕੀ ਕੋਚ ਬਲਜਿੰਦਰ ਸਿੰਘ, ਦਲਜੀਤ ਸਿੰਘ, ਮਾਸਟਰ ਸਤਪਾਲ ਸਿੰਘ, ਮਨਦੀਪ ਕੌਰ ਮੈਡਮ, ਕਿਰਨਪ੍ਰੀਤ ਕੌਰ ਮੈਡਮ, ਗੁਰਪਿੰਦਰ ਸਿੰਘ, ਸੁਖਵੰਤ ਕੌਰ ਤੋਂ ਇਲਾਵਾ ਹੋਰ ਉੱਘੀਆਂ ਧਾਰਮਿਕ, ਸਮਾਜਿਕ ਅਤੇ ਸਿੱਖਿਆ ਖੇਤਰ ਨਾਲ ਸਬੰਧਤ ਸ਼ਖਸੀਅਤਾਂ, ਪਤਵੰਤੇ ਸੱਜਣ, ਲਾਗਲੇ ਪਿੰਡਾਂ ਦੀਆਂ ਸੰਗਤਾਂ ਅਤੇ ਸਮੂਹ ਸਕੂਲ ਸਟਾਫ ਵੱਡੀ ਗਿਣਤੀ ਵਿਚ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਵਲੋਂ ਬਿਕਰਮਜੀਤ ਸਿੰਘ ਰਾਠ ਦਾ ਸਨਮਾਨ <br/> ਅਗਲੀ ਖ਼ਬਰ ਸਰਹੱਦੀ ਖੇਤਰ ਅੰਦਰ ਏ.ਟੀ.ਐੱਮ. ਮਸ਼ੀਨਾਂ ਦੇ ਬੰਦ ਹੋਣ ਅਤੇ ਬੈਂਕਾਂ ਤੋਂ ਨਕਦੀ ਨਾ ਮਿਲਣ ਕਾਰਨ ਖੇਤਰ ਦੇ ਲੋਕ ਪ੍ਰੇਸ਼ਾਨ...
Ad Position 24