18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਵਲੋਂ ਬਿਕਰਮਜੀਤ ਸਿੰਘ ਰਾਠ ਦਾ ਸਨਮਾਨ <br/>

Ad Position 21
No active advertisement
ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੁਸਾਇਟੀ ਦੇ ਸਰਪ੍ਰਸਤ ਅਮਰਜੀਤ ਸਿੰਘ ਬਾਜਵਾ ਤੇ ਹੋਰ ਅਜਨਾਲਾ ਗੈਸ ਸਰਵਿਸ ਦੇ ਮਾਲਕ ਬਿਕਰਮਜੀਤ ਸਿੰਘ ਰਾਠ ਨੂੰ ਸਨਮਾਨਿਤ ਕਰਦੇ ਹੋਏ | ਤਸਵੀਰ : ਗੁਰਪ੍ਰੀਤ ਸਿੰਘ ਢਿੱਲੋਂ <br/> 02-06-2026
ਅਜਨਾਲਾ, 1 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਸ੍ਰੀ ਹੇਮਕੁੰਟ ਸਾਹਿਬ ਲੰਗਰ ਸੇਵਾ ਸੋਸਾਇਟੀ ਅਜਨਾਲਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ੍ਰੀ ਹੇਮਕੁੰਟ ਸਾਹਿਬ ਯਾਤਰਾ ਦੌਰਾਨ 13ਵਾਂ ਸਲਾਨਾ ਲੰਗਰ ਲਗਾਇਆ ਜਾ ਰਿਹਾ ਹੈ | ਇਹ ਲੰਗਰ ਰਿਸ਼ੀਕੇਸ਼ ਤੋਂ ਕਰੀਬ 180 ਕਿਲੋਮੀਟਰ ਅੱਗੇ ਆਨੰਦ ਪ੍ਰਯਾਗ ਵਿਖੇ ਚੱਲ ਰਿਹਾ ਹੈ, ਜਿੱਥੇ ਹਜ਼ਾਰਾਂ ਸ਼ਰਧਾਲੂਆਂ ਦੀ ਸੇਵਾ ਕੀਤੀ ਜਾ ਰਹੀ ਹੈ | ਲੰਗਰ ਸੇਵਾ ਵਿਚ ਵਿਸ਼ੇਸ਼ ਯੋਗਦਾਨ ਪਾਉਣ ਲਈ ਭਾਰਤ ਗੈਸ ਏਜੰਸੀ ਅਜਨਾਲਾ ਗੈਸ ਸਰਵਿਸ ਦੇ ਮਾਲਕ ਬਿਕਰਮਜੀਤ ਸਿੰਘ ਰਾਠ ਨੂੰ ਸੋਸਾਇਟੀ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੋਸਾਇਟੀ ਦੇ ਸਰਪ੍ਰਸਤ ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਇਸ ਵਾਰ ਗੈਸ ਦੀ ਕਮੀ ਹੋਣ ਦੇ ਬਾਵਜੂਦ ਬਿਕਰਮਜੀਤ ਸਿੰਘ ਰਾਠ ਨੇ ਲੰਗਰ ਸੇਵਾ ਲਈ ਗੈਸ ਸਿਲੰਡਰਾਂ ਦਾ ਵੱਡਾ ਯੋਗਦਾਨ ਦਿੱਤਾ ਹੈ, ਜਿਸ ਲਈ ਸੋਸਾਇਟੀ ਉਨ੍ਹਾਂ ਦੀ ਧੰਨਵਾਦੀ ਹੈ | ਸਨਮਾਨ ਪ੍ਰਾਪਤ ਕਰਨ ਉਪਰੰਤ ਬਿਕਰਮਜੀਤ ਸਿੰਘ ਰਾਠ ਨੇ ਸੋਸਾਇਟੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਵੀ ਤਨ, ਮਨ ਅਤੇ ਧਨ ਨਾਲ ਇਸ ਪਵਿੱਤਰ ਸੇਵਾ ਵਿਚ ਆਪਣਾ ਯੋਗਦਾਨ ਪਾਉਂਦੇ ਰਹਿਣਗੇ | ਇਸ ਮੌਕੇ ਸੋਸਾਇਟੀ ਦੇ ਖਜ਼ਾਨਚੀ ਵਿਜੇ ਕੁਮਾਰ ਅਰੋੜਾ, ਜਸਬੀਰ ਸਿੰਘ ਢਿੱਲੋਂ, ਪਰਮਜੀਤ ਸਿੰਘ ਪੰਮਾ (ਡੀਪੂ ਵਾਲੇ), ਲਾਲੀ ਬਾਜਵਾ, ਗੈਸ ਏਜੰਸੀ ਦੇ ਮੈਨੇਜਰ ਹਰਪ੍ਰੀਤ ਸਿੰਘ ਹੈਪੀ ਤੇ ਸੁਖਤਿੰਦਰ ਸਿੰਘ ਰਾਜੂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਮੀਡੀਆ ਐਸੋਸੀਏਸ਼ਨ ਆਫ ਮੈਨੀਟੋਬਾ ਦਾ ਗਠਨ ਅਗਲੀ ਖ਼ਬਰ ਦਮਦਮੀ ਟਕਸਾਲ ਦੇ ਪ੍ਰਬੰਧ ਹੇਠ ਆਏ ਸ਼ਹੀਦ ਬਾਬਾ ਦੀਪ ਸਿੰਘ ਜੀ ਪਬਲਿਕ ਹਾਈ ਸਕੂਲ ਮਹਿਸਮਪੁਰ ਦਾ ਸੰਤ ਗਿਆਨੀ ਹਰਨਾਮ ਸਿੰਘ...
Ad Position 24