18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਨਾਬਾਲਗ ਲੜਕੀ ਨੂੰ ਅਗਵਾ ਕਰਨ ਵਾਲੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਾ ਕੀਤਾ ਤਾਂ ਥਾਣੇ ਦਾ ਘਿਰਾਓ ਕੀਤਾ ਜਾਵੇਗਾ-ਸ਼ਾਮ ਸਿੰਘ ਭੰਗਵਾਂ <br/>

Ad Position 21
No active advertisement
ਥਾਣਾ ਲੋਪੋਕੇ ਵਿਖੇ ਘਟਨਾ ਸੰਬੰਧੀ ਜਾਣਕਾਰੀ ਦੇਣ ਸਮੇਂ ਪੀੜਤ ਪਰਿਵਾਰ ਨਾਲ ਸ਼ਾਮ ਸਿੰਘ ਭੰਗਵਾਂ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 02-06-2026
ਚੋਗਾਵਾਂ, 1 ਜੂਨ (ਗੁਰਵਿੰਦਰ ਸਿੰਘ ਕੁਲਸੀ)-ਥਾਣਾ ਲੋਪੋਕੇ ਅਧੀਨ ਪਿੰਡ ਮੌੜੇ ਖੁਰਦ ਵਿਖੇ ਗ਼ਰੀਬ ਪਰਿਵਾਰ ਨਾਲ ਸੰਬੰਧਿਤ ਨਾਬਾਲਗ ਲੜਕੀ ਨੂੰ ਅਗਵਾ ਕਰਨ ਦਾ ਪਰਚਾ ਹੋਣ ਦੇ ਬਾਵਜੂਦ ਵੀ ਪੁਲਿਸ ਵਲੋਂ ਦੋਸ਼ੀਆਂ ਨੂੰ ਗਿ੍ਫਤਾਰ ਨਾ ਕਰਨ ਤੇ ਐੱਸ.ਐੱਚ. ਓ. ਵਲੋਂ ਅੱਪਸ਼ਬਦ ਬੋਲਣ ਦਾ ਮਾਮਲਾ ਦਿਨੋਂ ਦਿਨ ਭੱਖਦਾ ਜਾ ਰਿਹਾ ਹੈ | ਇਸ ਸੰਬੰਧੀ ਪੀੜਤਾ ਦੀ ਮਾਤਾ ਨੇ ਦੱਸਿਆ ਕਿ ਉਸ ਦੀ ਲੜਕੀ ਜੋ ਕਿ 16 ਸਾਲ ਦੀ ਨਾਬਾਲਗ ਹੈ, ਉਸ ਨੂੰ ਪਿੰਡ ਦੇ ਹੀ ਵਿਅਕਤੀਆਂ ਵਲੋਂ ਅੱਜ ਤੋਂ ਤਿੰਨ ਮਹੀਨੇ ਪਹਿਲਾਂ ਅਗਵਾ ਕਰ ਲਿਆ ਗਿਆ ਸੀ, ਜਿਸ 'ਤੇ ਅੱਠ ਵਿਅਕਤੀਆਂ ਵਿਰੁੱਧ ਪੁਲਿਸ ਥਾਣਾ ਲੋਪੋਕੇ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਸੀ, ਪਰ ਤਿੰਨ ਮਹੀਨੇ ਬੀਤਣ ਪਿੱਛੋਂ ਵੀ ਪੁਲਿਸ ਵਲੋਂ ਅਗਵਾਕਾਰਾਂ ਵਿਰੁੱਧ ਕਾਰਵਾਈ ਤਾਂ ਕਰਨਾ ਦੂਰ ਦੀ ਗੱਲ ਮੇਰੀ ਨਾਬਾਲਗ ਲੜਕੀ ਨੂੰ ਬਰਾਮਦ ਨਹੀਂ ਕਰ ਸਕੇ | ਇਸ ਸੰਬੰਧੀ ਜਦੋਂ ਅਸੀਂ ਪੁਲਿਸ ਥਾਣੇ ਦੇ ਐੱਸ. ਐੱਚ. ਓ. ਦਲਜੀਤ ਸਿੰਘ ਤੋਂ ਕੋਈ ਵੀ ਕਾਰਵਾਈ ਦੀ ਮੰਗ ਕਰਦੇ ਹਾਂ ਤਾਂ ਉਨ੍ਹਾਂ ਵਲੋਂ ਸਾਡੇ ਉੱਪਰ ਰਾਜ਼ੀਨਾਮੇ ਦਾ ਦਬਾਅ ਬਣਾਇਆ ਜਾਂਦਾ ਹੈ ਤੇ ਮੈਨੂੰ ਪੁਲਿਸ ਥਾਣੇ 'ਚ ਬੁਲਾ ਕੇ ਮੈਨੂੰ ਐੱਸ. ਐੱਚ. ਓ. ਦਲਜੀਤ ਸਿੰਘ ਵਲੋਂ ਅਪਸ਼ਬਦ ਬੋਲੇ ਗਏ ਜੋ ਮੈਂ ਬਿਆਨ ਨਹੀਂ ਕਰ ਸਕਦੀ | ਲੜਕੀ ਦੇ ਮਾਤਾ-ਪਿਤਾ ਨੇ ਉੱਚ ਅਧਿਕਾਰੀਆਂ ਕੋਲੋਂ ਮੰਗ ਕੀਤੀ ਹੈ ਕਿ ਅਪਸ਼ਬਦ ਬੋਲਣ ਵਾਲੇ ਐੱਸ. ਐੱਚ. ਓ. ਵਿਰੁੱਧ ਬਣਦੀ ਕਾਰਵਾਈ ਕੀਤੀ ਜਾਵੇ | ਜੇਕਰ ਸਾਨੂੰ ਹੁਣ ਸਾਫ ਨਾ ਮਿਲਿਆ ਤਾਂ ਅਸੀਂ ਪਰਿਵਾਰ ਸਮੇਤ ਪੁਲਿਸ ਥਾਣਾ ਲੋਪੋਕੇ ਵਿਖੇ ਆਤਮਦਾਹ ਕਰਾਂਗੇ | ਇਸ ਸੰਬੰਧੀ ਪੁਲਿਸ ਥਾਣਾ ਲੋਪੋਕੇ ਦੇ ਮੁਖੀ ਦਲਜੀਤ ਸਿੰਘ ਉਕਤ ਲੱਗੇ ਦੋਸ਼ਾਂ ਨੂੰ ਸਿਰੇ ਤੋਂ ਨਕਾਰਿਆ ਤੇ ਕਿਹਾ ਕਿ ਇਸ ਸੰਬੰਧੀ ਲੜਕੀ ਦੇ ਮਾਤਾ-ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਮੁਕਦਮਾ ਦਰਜ ਕਰ ਲਿਆ ਗਿਆ ਹੈ ਅਤੇ ਜਿਸ 'ਚ ਦੋ ਵਿਅਕਤੀਆਂ ਦੀਆਂ ਗਿ੍ਫ਼ਤਾਰੀਆਂ ਹੋ ਚੁੱਕੀਆਂ ਹਨ ਅਤੇ ਬਾਕੀ ਦੀ ਭਾਲ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਮੈਂ ਕਿਸੇ ਨੂੰ ਵੀ ਕੋਈ ਅਪਸ਼ਬਦ ਨਹੀਂ ਬੋਲਿਆ ਅਤੇ ਨਾ ਹੀ ਕਿਸੇ 'ਤੇ ਰਾਜ਼ੀਨਾਮੇ ਦਾ ਦਬਾਅ ਬਣਾਇਆ ਹੋਇਆ ਹੈ | ਇਸ ਸੰਬੰਧੀ ਡੀ. ਐੱਸ. ਪੀ. ਰਾਜਾਸਾਂਸੀ ਕਪਿਲ ਕੌਸ਼ਲ ਨਾਲ ਗੱਲਬਾਤ ਕਰਨ 'ਤੇ ਉਨ੍ਹਾਂ ਕਿਹਾ ਕਿ ਨਾਬਾਲਗ ਅਗਵਾ ਕੀਤੀ ਲੜਕੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ, ਜਲਦ ਹੀ ਪੁਲਿਸ ਲੜਕੀ ਅਤੇ ਅਗਵਾਕਾਰਾਂ ਨੂੰ ਬਰਾਮਦ ਕਰ ਲਵੇਗੀ | ਇਸ ਮੌਕੇ ਗੁਰੂ ਗਿਆਨ ਨਾਥ ਵਾਲਮੀਕ ਧਰਮ ਸਮਾਜ ਭਾਰਤ ਦੇ ਕੋਰ ਕਮੇਟੀ ਮੈਂਬਰ ਸ਼ਾਮ ਸਿੰਘ ਭੰਗਵਾ ਨੇ ਕਿਹਾ ਕਿ ਜੇਕਰ ਪੁਲਿਸ ਵਲੋਂ ਨਾਬਾਲਗ ਲੜਕੀ ਦੀ ਜਲਦ ਭਾਲ ਕਰ ਕੇ ਪਰਿਵਾਰ ਦੇ ਹਵਾਲੇ ਨਾ ਕੀਤੀ ਗਈ ਤੇ ਲੜਕੀ ਦੇ ਮਾਤਾ-ਪਿਤਾ ਨੂੰ ਅਪਸ਼ਬਦ ਬੋਲਣ ਵਾਲੇ ਐੱਸ. ਐੱਚ. ਓ. ਵਿਰੁੱਧ ਬਣਦੀ ਕਾਰਵਾਈ ਨਾ ਕੀਤੀ ਗਈ, ਤਾਂ ਵਾਲਮੀਕਿ ਸਮਾਜ ਥਾਣਾ ਲੋਪੋਕੇ ਦਾ ਘਿਰਾਓ ਕਰਨ ਲਈ ਮਜਬੂਰ ਹੋਵੇਗਾ |

Ad Position 22
No active advertisement
ਪਿਛਲੀ ਖ਼ਬਰ ਗਲੋਬਲ ਇੰਸਟੀਚਿਊਟ ਵਿਖੇ ਨਵੇਂ ਸੈਸ਼ਨ 'ਚ ਦਾਖ਼ਲਾ ਲੈਣ ਲਈ ਵਿਦਿਆਰਥੀਆਂ 'ਚ ਭਾਰੀ ਉਤਸ਼ਾਹ-ਬੀ.ਡੀ. ਸ਼ਰਮਾ <br/> ਅਗਲੀ ਖ਼ਬਰ ਕੈਨੇਡਾ ਦਾ ਉਲੰਪੀਅਨ ਹਾਕੀ ਖਿਡਾਰੀ ਲਾੜਾ ਬਣ ਕੇ ਸਾਈਕਲ 'ਤੇ ਪਹੁੰਚਿਆ ਭਾਰਤੀ ਲਾੜੀ ਦੇ ਘਰ
Ad Position 24