18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-06-2026

ਲੋਪੋਕੇ ਵਿਖੇ 'ਮੇਰੀ ਰਸੋਈ ਸਕੀਮ' ਤਹਿਤ ਨੀਲੇ ਕਾਰਡ ਧਾਰਕਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ <br/>

Ad Position 21
No active advertisement
ਅਜੀਤ ਡੈਸਕ 02-06-2026
ਚੋਗਾਵਾਂ, 1 ਜੂਨ (ਗੁਰਵਿੰਦਰ ਸਿੰਘ ਕਲਸੀ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ 'ਮੇਰੀ ਰਸੋਈ ਯੋਜਨਾ' ਤਹਿਤ ਅੱਜ ਕਸਬਾ ਲੋਪੋਕੇ ਵਿਖੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਨੀਲੇ ਕਾਰਡ ਲਾਭਪਾਤਰੀਆਂ ਨੂੰ ਸਾਬਕਾ ਸਰਪੰਚ ਅਮਰਦੀਪ ਸਿੰਘ ਨੇ ਰਾਸ਼ਨ ਕਿੱਟਾਂ ਵੰਡਣ ਦੀ ਸ਼ੁਰੂਆਤ ਕੀਤੀ | ਇਸ ਮੌਕੇ ਉਨ੍ਹਾਂ ਨਾਲ ਡੀਪੂ ਹੋਲਡਰ ਅਮਿਤ ਛਾਬੜਾ, ਰਾਜੇਸ਼ ਤਨੇਜਾ ਤੇ ਡੀਪੂ ਹੋਲਡਰ ਸਰਬਜੀਤ ਕੌਰ, ਸਪਿੰਦਰ ਸਿੰਘ ਆਦਿ ਮੌਜੂਦ ਸਨ | ਇਸ ਮੌਕੇ ਅਮਰਦੀਪ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ 'ਮੇਰੀ ਰਸੋਈ ਸਕੀਮ' ਦਾ ਮੁੱਖ ਉਦੇਸ਼ ਆਰਥਿਕ ਤੌਰ ਤੇ ਲੋੜਵੰਦ ਪਰਿਵਾਰਾਂ ਦੀ ਮਦਦ ਕਰਨਾ ਹੈ | ਤਾਂ ਜੋ ਕੋਈ ਵੀ ਪਰਿਵਾਰ ਰੋਜ਼ਾਨਾ ਦੀਆਂ ਜ਼ਰੂਰੀ ਵਸਤਾਂ ਤੋ ਵਾਂਝਾ ਨਾ ਰਹੇ | ਇਸ ਮੌਕੇ ਰਾਸ਼ਨ ਕਿੱਟਾਂ ਪ੍ਰਾਪਤ ਕਰਨ ਵਾਲੇ ਪਰਿਵਾਰਾਂ ਨੇ ਮੁੱਖ ਮੰਤਰੀ ਭਗਵੰਤ ਮਾਨ ਤੇ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਖੇਡਾਂ ਦੇ ਵਿਕਾਸ ਲਈ 'ਸਪੋਰਟਸ ਵੈੱਲਫੇਅਰ ਬੋਰਡ' ਦਾ ਗਠਨ ਅਗਲੀ ਖ਼ਬਰ ਬਿ੍ਗੇਡੀਅਰ ਬੱਲ ਵਲੋਂ ਭੇਜੇ ਚੈੱਕ ਪੜ੍ਹਾਈ ਤੇ ਖੇਡਾਂ 'ਚ ਅੱਵਲ ਆਉਣ ਵਾਲੇ ਬੱਚਿਆਂ ਨੂੰ ਵੰਡੇ <br/>
Ad Position 24