06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਚੋਗਾਵਾਂ 'ਚ ਸ਼ਹੀਦੀ ਸਮਾਗਮ 6 ਨੂੰ

Ad Position 21
No active advertisement
ਅਜੀਤ ਡੈਸਕ 03-06-2026
ਚੋਗਾਵਾਂ, 2 ਜੂਨ (ਗੁਰਵਿੰਦਰ ਸਿੰਘ ਕਲਸੀ)-ਕਸਬਾ ਚੋਗਾਵਾਂ ਵਿਖੇ ਜੂਨ 1984 ਦੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਨੂੰ ਸਮਰਪਿਤ ਸਾਲਾਨਾ ਰਾਤਰੀ ਸ਼ਹੀਦੀ ਸਮਾਗਮ ਸਮੂਹ ਪਿੰਡ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਕੱਲ੍ਹ 6 ਜੂਨ ਦੀ ਸ਼ਾਮ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਾਬਾ ਰਾਜਨ ਸਿੰਘ ਮੋੜੇ ਕਲਾਂ ਨੇ ਦੱਸਿਆ ਕਿ ਸ਼ਾਮ ਨੂੰ ਪਾਠ ਦੇ ਭੋਗ ਪਾਏ ਜਾਣਗੇ | ਉਪਰੰਤ ਸ਼ਾਮ 6 ਤੋਂ ਲੈ ਕੇ ਰਾਤ 11 ਵਜੇ ਤੱਕ ਦੀਵਾਨ ਸੱਜਣਗੇ | ਜਿਸ ਵਿਚ ਭਾਈ ਸੰਤੋਖ ਸਿੰਘ ਦਾ ਰਾਗੀ ਜਥਾ, ਭਾਈ ਸੁਖਰਾਜ ਸਿੰਘ ਆਜ਼ਾਦ ਕਵੀਸ਼ਰ ਜਥਾ, ਭਾਈ ਗੁਰਪ੍ਰੀਤ ਸਿੰਘ ਖਾਲਸਾ ਦਾ ਇੰਟਰਨੈਸ਼ਨਲ ਕਵੀਸ਼ਰੀ ਜਥਾ, ਭਾਈ ਸੁਖਦੇਵ ਸਿੰਘ ਡੱਲਾ ਕਥਾਵਾਚਕ ਤੇ ਭਾਈ ਗੁਰਪ੍ਰਤਾਪ ਸਿੰਘ ਪਦਮ ਦਾ ਢਾਡੀ ਜਥਾ ਜੁੜ ਬੈਠੀ ਸੰਗਤ ਨੂੰ ਸ਼ਬਦ ਗੁਰਬਾਣੀ ਤੇ ਜੂਨ 1984 'ਚ ਵਾਪਰੇ ਦੁਖਾਂਤ ਨੂੰ ਕਥਾ ਰਾਹੀਂ ਬਿਆਨ ਕਰਨਗੇ | ਸ਼ਹੀਦੀ ਸਮਾਗਮ ਵਿਚ ਸੰਤ ਮਹਾਂਪੁਰਖ ਉਚੇਚੇ ਤੌਰ 'ਤੇ ਹਾਜ਼ਰੀਆਂ ਭਰਨਗੇ |

Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸਕੂਲ ਨਾਗਕਲਾਂ ਵਿਖੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ <br/> ਅਗਲੀ ਖ਼ਬਰ ਡੀ. ਆਰ. ਮਾਡਰਨ ਸਕੂਲ ਦੇ ਐੱਨ. ਸੀ. ਸੀ. ਕੈਡਿਟਾਂ ਨੇ ਨਸ਼ਾ ਵਿਰੋਧੀ ਰੈਲੀ ਕੱਢੀ <br/>
Ad Position 24