06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸਰਕਾਰੀ ਸਕੂਲ ਨਾਗਕਲਾਂ ਵਿਖੇ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ <br/>

Ad Position 21
No active advertisement
ਸੀਨੀਅਰ ਸੈਕੰਡਰੀ ਸਕੂਲ ਨਾਗਕਲਾਂ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਮੌਕੇ ਕੋਆਰਡੀਨੇਟਰ ਪਰਮਿੰਦਰ ਸਿੰਘ ਉੱਪਲ, ਪਿ੍ੰਸੀਪਲ ਵਰੁਨ ਕੁਮਾਰ, ਜਸਜੀਤ ਸਿੰਘ ਤੇ ਹੋਰ | ਤਸਵੀਰ : ਜਗਤਾਰ ਸਿੰਘ ਸਹਿਮੀ <br/> 03-06-2026
ਮਜੀਠਾ, 2 ਜੂਨ (ਜਗਤਾਰ ਸਿੰਘ ਸਹਿਮੀ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸੀਨੀਅਰ ਸੈਕੰਡਰੀ ਸਕੂਲ, ਨਾਗਕਲਾਂ ਵਿਖੇ ਸਕੂਲ ਪਿ੍ੰਸੀਪਲ ਵਰੁਨ ਕੁਮਾਰ ਦੀ ਅਗਵਾਈ ਵਿਚ ਮੈਗਾ ਪੀ.ਟੀ.ਐੱਮ. ਅਤੇ ਮਾਪਿਆਂ ਲਈ ਵਿਸ਼ੇਸ਼ ਵਰਕਸ਼ਾਪ ਦਾ ਆਯੋਜਨ ਹੋਇਆ, ਜਿਸ ਵਿਚ ਵੱਡੀ ਗਿਣਤੀ ਵਿਚ ਮਾਪੇ ਤੇ ਵਿਦਿਆਰਥੀ ਸ਼ਾਮਲ ਹੋਏ | ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਸ਼ੁਰੂ ਕੀਤੀ ਗਈ ਇਸ ਮੁਹਿੰਮ ਦਾ ਉਦੇਸ਼ ਸਰਕਾਰੀ ਸਕੂਲਾਂ ਵਿਚ ਗੁਣਾਤਮਕ ਸਿੱਖਿਆ ਨੂੰ ਉਤਸ਼ਾਹਿਤ ਕਰਨਾ ਅਤੇ ਮਾਪਿਆਂ ਨੂੰ ਸਿੱਖਿਆ ਪ੍ਰਕਿਰਿਆ ਨਾਲ ਜੋੜਨਾ ਹੈ | ਇਸ ਵਰਕਸ਼ਾਪ ਵਿਚ ਸਿੱਖਿਆ ਕੋਆਰਡੀਨੇਟਰ ਪਰਮਿੰਦਰ ਸਿੰਘ ਉੱਪਲ, ਪਰਮਜੀਤ ਸਿੰਘ ਪੰਮਾ, ਸੁਖਜਿੰਦਰ ਸਿੰਘ ਮਜੀਠਾ, ਦਲਜੀਤ ਸਿੰਘ, ਬਿਕਰਮਜੀਤ ਸਿੰਘ, ਸੰਦੀਪ ਸਿੰਘ ਧਾਲੀਵਾਲ ਅਤੇ ਜਗਤਾਰ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ | ਉਨ੍ਹਾਂ ਨੇ ਸਕੂਲ ਵਿਚ ਚੱਲ ਰਹੀਆਂ ਗਤੀਵਿਧੀਆਂ ਅਤੇ ਵਿਦਿਆਰਥੀਆਂ ਦੀ ਤਰੱਕੀ ਬਾਰੇ ਵਿਸਥਾਰ ਨਾਲ ਜਾਣਕਾਰੀ ਲਈ | ਸਟਾਫ ਅਤੇ ਵਿਦਿਆਰਥੀਆਂ ਵਿਚ ਉਤਸ਼ਾਹ ਪੈਦਾ ਕਰਨ ਲਈ ਵਰਕਸ਼ਾਪ ਦੌਰਾਨ ਸਕੂਲ ਦੀਆਂ ਬੋਰਡ ਵਾਲੀਆਂ ਜਮਾਤਾਂ ਵਿਚੋਂ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਖਾਸ ਤੌਰ ਤੇ ਸਨਮਾਨਿਤ ਕੀਤਾ ਗਿਆ | ਇਸ ਤੋਂ ਇਲਾਵਾ ਪਿ੍ੰਸੀਪਲ ਵਰਨ ਕੁਮਾਰ, ਮਾਸਟਰ ਜਸਜੀਤ ਸਿੰਘ ਅਤੇ ਸਮੂਹ ਸਟਾਫ ਮੈਂਬਰਾਂ ਨੂੰ ਵੀ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ | ਉਨ੍ਹਾਂ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਦੀ ਨਿਗਰਾਨੀ ਕਰਨ ਤੇ ਸਕੂਲ ਵਿਚ ਚੱਲ ਰਹੀਆਂ ਗਤੀਵਿਧੀਆਂ ਵਿਚ ਵਧ ਚੜ੍ਹ ਕੇ ਹਿੱਸਾ ਲੈਣ | ਇਸ ਮੌਕੇ ਉਕਤ ਤੋਂ ਇਲਾਵਾ ਬੀ. ਆਰ. ਸੀ. ਮੈਡਮ ਪੂਰਨਿਮਾਂ ਵੀ ਹਾਜ਼ਰ ਸੀ |

Ad Position 22
No active advertisement
ਪਿਛਲੀ ਖ਼ਬਰ ਲਸ਼ਕਰੀ ਨੰਗਲ ਵਿਖੇ ਸਾਲਾਨਾ ਜੋੜ ਮੇਲਾ 7 ਨੂੰ ਅਗਲੀ ਖ਼ਬਰ ਚੋਗਾਵਾਂ 'ਚ ਸ਼ਹੀਦੀ ਸਮਾਗਮ 6 ਨੂੰ
Ad Position 24