ਜਗਦੇਵ ਕਲਾਂ, 2 ਜੂਨ (ਸ਼ਰਨਜੀਤ ਸਿੰਘ ਗਿੱਲ)-ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਅਤੇ ਬਾਬਾ ਸ੍ਰੀ ਚੰਦ ਜੀ ਦੀ ਮਿੱਠੀ ਯਾਦ ਵਿਚ ਪਿੰਡ ਲਸ਼ਕਰੀ ਨੰਗਲ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਸਦਕਾ ਸਲਾਨਾ ਜੋੜ ਮੇਲਾ 7 ਜੂਨ ਨੂੰ ਬੜੀ ਸ਼ਰਧਾ ਅਤੇ ਸਤਿਕਾਰ ਸਹਿਤ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਬਾਬਾ ਗੁਰਵਿੰਦਰ ਸਿੰਘ ਲਸ਼ਕਰੀ ਨੰਗਲ ਨੇ ਦੱਸਿਆ ਕਿ 7 ਜੂਨ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਭੈਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਸਜਾਏ ਜਾਣ ਵਾਲੇ ਵਿਸ਼ਾਲ ਧਾਰਮਿਕ ਦੀਵਾਨਾ ਦੌਰਾਨ ਭਾਈ ਅੰਗਰੇਜ਼ ਸਿੰਘ ਘਣੀਏ ਕੇ ਬਾਂਗਰ ਕਵੀਸ਼ਰੀ ਜਥਾ, ਰਾਗੀ ਭਾਈ ਗੁਰਪ੍ਰੀਤ ਸਿੰਘ ਯੂ.ਕੇ. ਵਾਲੇ, ਬਾਬਾ ਕਸ਼ਮੀਰਾ ਸਿੰਘ ਦਿੱਲੀ ਵਾਲੇ ਅਤੇ ਪ੍ਰਮੁੱਖ ਧਾਰਮਿਕ ਸ਼ਖਸ਼ੀਅਤਾਂ ਸੰਗਤਾਂ ਨੂੰ ਗੁਰ ਇਤਿਹਾਸ ਦੁਆਰਾ ਨਿਹਾਲ ਕਰਨਗੀਆਂ |