06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਮਲਟੀਪਰਪਜ਼ ਹੈਲਥ ਇੰਪਲਾਈਜ ਯੂਨੀਅਨ ਵਲੋਂ 4 ਨੂੰ ਦਿੱਤਾ ਜਾਵੇਗਾ ਰੋਸ ਧਰਨਾ <br/>

Ad Position 21
No active advertisement
ਮਲਟੀਪਰਪਜ਼ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਦੇ ਅਹੁਦੇਦਾਰ ਮੀਟਿੰਗ ਉਪਰੰਤ | ਤਸਵੀਰ : ਜਸਵੰਤ ਸਿੰਘ ਵਾਹਲਾ<br/> 03-06-2026

ਰਮਦਾਸ, 2 ਜੂਨ (ਜਸਵੰਤ ਸਿੰਘ ਵਾਹਲਾ)-ਸਿਹਤ ਵਿਭਾਗ ਪੰਜਾਬ ਦੀ ਮਲਟੀਪਰਪਜ ਹੈਲਥ ਇੰਪਲਾਈਜ਼ ਯੂਨੀਅਨ ਪੰਜਾਬ ਵਲੋਂ ਸੂਬਾ ਪ੍ਰਧਾਨ ਕੁਲਦੀਪ ਸਿੰਘ ਮੋਗਾ ਦੀ ਅਗਵਾਈ ਹੇਠ ਮੁਲਾਜ਼ਮਾਂ ਦੀਆਂ ਲੰਮੇ ਸਮੇਂ ਤੋਂ ਪੰਜਾਬ ਸਰਕਾਰ ਵਲੋਂ ਮੰਗਾਂ ਨਾ ਮੰਨਣ ਦੇ ਰੋਸ ਵਜੋਂ ਜਥੇਬੰਦੀ ਵਲੋਂ ਪੰਜਾਬ ਸਰਕਾਰ ਖਿਲਾਫ਼ ਤਿੱਖਾ ਸੰਘਰਸ਼ ਸ਼ੁਰੂ ਕਰ ਦਿੱਤਾ ਹੈ ਜਥੇਬੰਦੀ ਦੇ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਪ੍ਰਦੀਪ ਸਿੰਘ ਅਤੇ ਜਰਨਲ ਸਕੱਤਰ ਜਗਦੀਪ ਸਿੰਘ ਜੌਹਲ ਨੇ ਦੱਸਿਆ ਕਿ ਜਥੇਬੰਦੀ ਪਿਛਲੇ ਲੰਮੇ ਸਮੇਂ ਤੋਂ ਨਾਮ ਬਦਲੀ, ਵਰਦੀ ਭੱਤਾ, ਐੱਫ. ਟੀ. ਏ., ਡਾਇਟ, ਭੱਤਾ ਲਗਾਉਣ, ਪੁਰਾਣੀ ਪੈਨਸ਼ਨ ਬਹਾਲ ਕਰਨ, ਪੰਜਾਬ ਸਕੇਲ ਲਾਗੂ ਕਰਨ, ਨਵਨਿਯੁਕਤ ਸਿਹਤ ਕਾਮਿਆਂ ਦਾ ਪਰਖਕਾਲ ਸਮਾਂ ਘਟਾਉਣ ਆਦਿ ਮੰਗਾਂ ਦੀ ਸਿਹਤ ਮੰਤਰੀ ਪੰਜਾਬ ਮੁੱਖ ਮੰਤਰੀ ਦੇ ਓ. ਐੱਸ. ਡੀ. ਅਤੇ ਸਿਹਤ ਡਾਇਰੈਕਟਰ ਪੰਜਾਬ ਨਾਲ ਕਈ ਵਾਰ ਜਥੇਬੰਦੀ ਮੀਟਿੰਗਾਂ ਕਰ ਚੁੱਕੀ ਹੈ ਪਰ ਵਾਰ ਵਾਰ ਇਨ੍ਹਾਂ ਮੰਗਾਂ ਦੀ ਸਹਿਮਤੀ ਪ੍ਰਗਟਾਉਂਦੇ ਹੋਏ ਫਿਰ ਮੰਗਾਂ ਨੂੰ ਲਟਕਾਉਣ ਦੀ ਨੀਤੀ ਅਪਣਾਈ ਜਾ ਰਹੀ ਹੈ ਜੋ ਮੰਦਭਾਗੀ ਹੈ | ਉਨ੍ਹਾਂ ਕਿਹਾ ਕਿ ਜਥੇਬੰਦੀ ਹੁਣ ਵੱਡੇ ਸੰਘਰਸ਼ ਦੇ ਰਾਹ ਵਿਚ ਹੈ ਜਿਸ ਤਹਿਤ ਜ਼ਿਲ੍ਹਾ ਹੈੱਡਕੁਆਟਰਾਂ ਰਾਹੀਂ ਮੰਗ ਪੱਤਰ ਭੇਜੇ ਗਏ ਹਨ ਅਤੇ 4 ਜੂਨ ਨੂੰ ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਦੇ ਦਫ਼ਤਰ ਅੱਗੇ ਸੂਬਾ ਪੱਧਰੀ ਰੋਸ ਧਰਨਾ ਦਿੱਤਾ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਈ. ਟੀ. ਟੀ. ਅਧਿਆਪਕ ਯੂਨੀਅਨ ਪੰਜਾਬ ਵਲੋਂ ਮੁਲਾਜ਼ਮ ਸਭਾ ਦਾ ਆਗਾਜ਼ <br/> ਅਗਲੀ ਖ਼ਬਰ ਲਸ਼ਕਰੀ ਨੰਗਲ ਵਿਖੇ ਸਾਲਾਨਾ ਜੋੜ ਮੇਲਾ 7 ਨੂੰ
Ad Position 24