ਗੱਗੋਮਾਹਲ, 2 ਜੂਨ (ਬਲਵਿੰਦਰ ਸਿੰਘ ਸੰਧੂ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਿਧਾਨ ਸਭਾ ਹਲਕਾ ਅਜਨਾਲਾ ਤੋਂ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਤਾਲਬਪੁਰਾ ਦੀ ਅਗਵਾਈ ਹੇਠ ਪਾਰਟੀ ਵਰਕਰਾਂ ਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਗੱਗੋਮਾਹਲ ਵਿਖੇ ਭਾਰਤੀ ਜਨਤਾ ਪਾਰਟੀ ਵਲੋਂ ਗਾਇਕ ਹਨੀ ਸਿੰਘ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਬ੍ਰਾਂਡ ਅੰਬੈਸਡਰ ਨਿਯੁਕਤ ਕਰਨ ਦੇ ਫ਼ੈਸਲੇ ਖ਼ਿਲਾਫ਼ ਰੋਸ ਮਾਰਚ ਕੀਤਾ ਤੇ ਭਾਜਪਾ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ | ਇਸ ਸਮੇਂ ਤਾਲਬਪੁਰਾ ਨੇ ਕਿਹਾ ਕਿ ਪੰਜਾਬ ਪਹਿਲਾ ਹੀ ਨਸ਼ਿਆਂ ਦੀ ਗੰਭੀਰ ਸਮੱਸਿਆ ਨਾਲ ਜੂਝ ਰਿਹਾ ਹੈ ਅਜਿਹੇ ਹੀ ਸਮੇਂ ਵਿਚ ਉਸ ਵਿਅਕਤੀ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਚਿਹਰਾ ਬਣਾਉਣਾ ਜਿਸ ਦੇ ਗੀਤਾਂ ਤੇ ਵਿਵਾਦਾਂ ਨੂੰ ਲੈ ਕੇ ਪਹਿਲਾਂ ਹੀ ਸਵਾਲ ਉੱਠਦੇ ਰਹੇ ਹਨ | ਭਾਜਪਾ ਵਲੋਂ ਇਸ ਤਰ੍ਹਾਂ ਕਰਨਾ ਨੌਜਵਾਨ ਪੀੜੀ ਨਾਲ ਕੋਝਾ ਮਜਾਕ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਨਸ਼ਾ ਤਸਕਰਾ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਅਤੇ ਨੌਜਵਾਨਾਂ ਲਈ ਰੋਜਗਾਰ ਤੇ ਸਿੱਖਿਆ ਦੇ ਮੌਕੇ ਪੈਦਾ ਕਰਨ ਵੱਲ ਧਿਆਨ ਦੇਣਾ ਚਾਹੀਦਾ ਹੈ ਨਸ਼ਿਆਂ ਵਿਰੁੱਧ ਲੜਾਈ ਸਿਰਫ ਇਸ਼ਤਿਹਾਰਾਂ ਜਾਂ ਬ੍ਰਾਂਡ ਅੰਬੈਸਡਰਾਂ ਨਾਲ ਨਹੀਂ ਜਿੱਤੀ ਜਾ ਸਕਦੀ ਸਗੋਂ ਇਸ ਲਈ ਇਮਾਨਦਾਰ ਨੀਤੀਆਂ ਤੇ ਜ਼ਮੀਨੀ ਪੱਧਰ 'ਤੇ ਪ੍ਰਭਾਵਸ਼ਾਲੀ ਕਾਰਵਾਈ ਦੀ ਲੋੜ ਹੈ | ਰੋਸ ਮਾਰਚ ਦੌਰਾਨ ਪਾਰਟੀ ਵਰਕਰਾਂ ਨੇ ਨਸ਼ਾ ਮੁਕਤ ਪੰਜਾਬ ਦੇ ਹੱਕ ਵਿਚ ਨਾਅਰੇਬਾਜ਼ੀ ਕੀਤੀ ਤੇ ਭਾਜਪਾ ਨੂੰ ਆਪਣੇ ਫ਼ੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ | ਇਸ ਸਮੇਂ ਭਾਈ ਰਜਵੰਤ ਸਿੰਘ ਮਹਿਲਾਵਾਲਾਂ, ਡਾ. ਦਰਸ਼ਨ ਸਿੰਘ ਗੁਜਰਪੁਰਾ, ਡਾ. ਸੁਖਪ੍ਰੀਤ ਸਿੰਘ ਭਲਾਪਿੰਡ, ਮਨਜੋਤ ਸਿੰਘ ਪੁਰੇਵਾਲ, ਸਰਤਾਜਪ੍ਰੀਤ ਸਿੰਘ ਭੰਗੂ, ਫੌਜੀ ਕੁਲਵਿੰਦਰ ਸਿੰਘ ਰਮਦਾਸ, ਭਾਈ ਸੁੱਚਾ ਸਿੰਘ ਜੱਟਾ, ਭਾਈ ਗੁਰਬੀਰ ਸਿੰਘ ਦੁਦਰਾਏ, ਸਾਬਕਾ ਸਰਪੰਚ ਹਰਦੀਪ ਸਿੰਘ, ਭਾਈ ਨਰਿੰਦਰ ਸਿੰਘ ਨਾਸਰ, ਭਾਈ ਕਵਲਜੀਤ ਸਿੰਘ ਸੋਢੀ, ਭਾਈ ਗੁਰਪ੍ਰੀਤ ਸਿੰਘ ਸੋਢੀ, ਮੁਨਸ਼ਾ ਸਿੰਘ ਨਿੱਕਾ ਫੱਤੇਵਾਲ, ਬਾਬਾ ਹਰਵਿੰਦਰ ਸਿੰਘ ਮਹਿਲਾਵਾਲਾ, ਬਾਬਾ ਬਾਜ ਸਿੰਘ, ਬਲਦੇਵ ਸਿੰਘ, ਜੋਬਨਜੀਤ ਸਿੰਘ, ਸਤਨਾਮ ਸਿੰਘ, ਭਗਵਾਨ ਸਿੰਘ ਦੀਨੇਵਾਲੀ, ਭਾਈ ਪ੍ਰਗਟ ਸਿੰਘ ਦਾਲਮ, ਭਾਈ ਨਵਰਾਜ ਸਿੰਘ ਗੱਗੋਮਾਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਾਰਟੀ ਵਰਕਰ ਤੇ ਇਲਾਵਾ ਨਿਵਾਸੀ ਹਾਜ਼ਰ ਸਨ |
ਅਕਾਲੀ ਦਲ ਵਾਰਿਸ ਪੰਜਾਬ ਵਲੋਂ ਪੁਤਲਾ ਫੂਕ ਪ੍ਰਦਰਸ਼ਨ <br/>
ਗਾਇਕ ਹਨੀ ਸਿੰਘ ਨੂੰ ਨਸ਼ਾ ਵਿਰੋਧੀ ਮੁਹਿੰਮ ਦਾ ਬ੍ਰਾਂਡ ਅੰਬੈਸਡਰ ਬਣਾਉਣ 'ਤੇ ਭਾਜਪਾ ਦਾ ਪੁਤਲਾ ਫੂਕਦੇ ਅਕਾਲੀ ਦਲ ਵਾਰਿਸ ਪੰਜਾਬ ਦੇ ਆਗੂ | ਤਸਵੀਰ : ਬਲਵਿੰਦਰ ਸਿੰਘ ਸੰਧੂ<br/>
03-06-2026