ਮੱਤੇਵਾਲ, 2 ਜੂਨ (ਗੁਰਪ੍ਰੀਤ ਸਿੰਘ ਮੱਤੇਵਾਲ)-ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਵੱਡਾ ਝਟਕਾ ਲੱਗਾ ਜਦੋਂ ਅਕਾਲੀ ਦਲ ਦੇ ਡੇਢ ਦਰਜਨ ਪਰਿਵਾਰ ਹਲਕਾ ਇੰਚਾਰਜ ਤਲਬੀਰ ਸਿੰਘ ਗਿੱਲ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ ਜਿਨ੍ਹਾਂ ਵਿਚ ਮੰਗਤਾ ਸਿੰਘ, ਲਾਭਜੀਤ ਸਿੰਘ, ਰਵੇਲ ਸਿੰਘ, ਹਰਜਿੰਦਰ ਸਿੰਘ, ਮੇਜਰ ਸਿੰਘ, ਸੁੱਚਾ ਸਿੰਘ, ਬਲਕਾਰ ਸਿੰਘ, ਸਰਵਣ ਸਿੰਘ, ਜੋਗਿੰਦਰ ਸਿੰਘ, ਗੁਰਮੀਤ ਸਿੰਘ, ਬਿਕਰਮ ਸਿੰਘ, ਮਨਜੀਤ ਸਿੰਘ, ਸਤਨਾਮ ਸਿੰਘ, ਸੇਵਾ ਸਿੰਘ, ਸਾਹਿਬ ਸਿੰਘ, ਬੰਟੀ ਸਿੰਘ ਆਦਿ ਪਰਿਵਰ ਮੌਜੂਦ ਸਨ | ਤਲਬੀਰ ਸਿੰਘ ਗਿੱਲ ਵਲੋਂ ਇਨ੍ਹਾਂ ਪ੍ਰੀਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਕਿਹਾ ਕਈ ਉਨ੍ਹਾਂ ਨੂੰ ਪਾਰਟੀ ਵਿਚ ਬਣਦਾ ਮਾਣ ਸਤਿਕਾਰ ਦਿਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਬਚਿੱਤਰ ਸਿੰਘ ਮੱਤੇਵਾਲ, ਬਲਬੀਰ ਸਿੰਘ ਬੋਪਾਰਾਏ, ਬਲਵਿੰਦਰ ਸਿੰਘ, ਪਰਮਜੋਤ ਸਿੰਘ ਆਦਿ ਮੌਜੂਦ ਸਨ |
ਮੱਤੇਵਾਲ ਤੋਂ ਡੇਢ ਦਰਜਨ ਅਕਾਲੀ ਪਰਿਵਾਰ 'ਆਪ' ਵਿਚ ਸ਼ਾਮਿਲ <br/>
ਮੱਤੇਵਾਲ ਤੋਂ ਅਕਾਲੀ ਦਲ ਛੱਡ ਕੇ 'ਆਪ' ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਨੂੰ ਸਨਮਾਨਿਤ ਕਰਦੇ ਹੋਏ ਤਲਬੀਰ ਸਿੰਘ ਗਿੱਲ | ਤਸਵੀਰ : ਗੁਰਪ੍ਰੀਤ ਸਿੰਘ ਮੱਤੇਵਾਲ<br/>
03-06-2026