07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਪਿੰਡ ਭਿੱਟੇਵੱਡ ਵਿਖੇ ਗੱਠਾਂ ਦੇ ਟਰੈਕਟਰ ਟਰਾਲੇ ਨੂੰ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ <br/>

Ad Position 21
No active advertisement
ਪਿੰਡ ਭਿੱਟੇਵੱਡ ਵਿਖੇ ਗੱਠਾਂ ਦੇ ਟਰਾਲੇ ਨੂੰ ਲੱਗੀ ਅੱਗ ਵਿਖਾਉਣ ਸਮੇਂ ਸਰਬਜੀਤ ਸਿੰਘ ਨਾਲ ਹੋਰ | ਤਸਵੀਰ : ਗੁਰਵਿੰਦਰ ਸਿੰਘ ਕਲਸੀ <br/> 03-06-2026
ਚੋਗਾਵਾਂ, 2 ਜੂਨ (ਗੁਰਵਿੰਦਰ ਸਿੰਘ ਕਲਸੀ)-ਪਿੰਡ ਭਿੱਟੇਵੱਡ ਵਿਖੇ ਬਿਜਲੀ ਦੀਆਂ ਨੀਵੀਆਂ ਤਾਰਾਂ ਕਾਰਨ ਗੱਠਾਂ ਨਾਲ ਭਰੇ ਟਰੈਕਟਰ ਟਰਾਲੇ ਨੂੰ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਜਾਣ ਦੀ ਖ਼ਬਰ ਹੈ | ਇਸ ਸੰਬੰਧੀ ਪਿੰਡ ਭਿੱਟੇਵੱਡ ਦੇ ਸਰਬਜੀਤ ਸਿੰਘ ਨੇ ਭਰੇ ਮਨ ਨਾਲ ਦੱਸਿਆ ਕਿ ਉਹ ਬੇਲਰਾਂ ਰਾਹੀਂ ਪਰਾਲੀ ਦੀਆਂ ਗੰਠਾ ਬਣਾ ਕੇ ਪਠਾਨਕੋਟ ਟਰਾਂਸਪੋਰਟ ਕਰ ਰਹੇ ਹਨ | ਅੱਜ ਭਿੱਟੇਵੱਡ ਨਹਿਰ ਨਜ਼ਦੀਕ ਗੱਠਾਂ ਨਾਲ ਭਰਿਆ ਟਰੈਕਟਰ ਟਰਾਲਾ ਜਾ ਰਿਹਾ ਸੀ | ਉੱਥੇ ਨੀਵੀਆਂ ਤਾਰਾਂ ਕਾਰਨ ਹੋਏ ਸਪਾਰਕਿੰਗ ਕਾਰਨ ਟਰਾਲੇ ਵਾਲੀਆਂ ਗੱਠਾਂ ਨੂੰ ਅੱਗ ਲੱਗ ਗਈ | ਵੇਖਦਿਆਂ ਹੀ ਵੇਖਦਿਆਂ ਇਹ ਅੱਗ ਭਿਆਨਕ ਰੂਪ ਧਾਰਨ ਕਰ ਗਈ | ਡਰਾਈਵਰ ਨੇ ਟਰੈਕਟਰ ਤੋਂ ਛਾਲ ਮਾਰ ਕੇ ਆਪਣੀ ਜਾਨ ਬਚਾਈ | ਘਟਨਾ ਸਥਾਨ ਤੇ ਫਾਇਰ ਬਿ੍ਗੇਡ ਦੀਆਂ ਗੱਡੀਆਂ ਨੇ ਵੀ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ, ਪਰ ਫਿਰ ਵੀ ਟਰਾਲੇ ਵਿਚ ਲੱਦੀਆਂ ਗੱਠ ਤੇ ਟਰਾਲਾ ਸੜ ਕੇ ਸੁਆਹ ਹੋ ਗਿਆ | ਉਨ੍ਹਾਂ ਦੋਸ਼ ਲਗਾਇਆ ਕਿ ਭਿੱਟੇਵੱਡ ਵਿਚ ਨੀਵੀਆਂ ਤਾਰਾਂ ਹੋਣ ਕਾਰਨ ਉਨ੍ਹਾਂ ਇਕ ਸਾਲ ਪਹਿਲਾਂ ਬਿਜਲੀ ਮਹਿਕਮੇ ਅਤੇ ਜ਼ਿਲ੍ਹੇ ਦੇ ਡੀ. ਸੀ. ਦੇ ਵੀ ਧਿਆਨ ਵਿਚ ਲਿਆਂਦਾ ਸੀ, ਪਰ ਬਿਜਲੀ ਮਹਿਕਮੇਂ ਨੇ ਕੋਈ ਧਿਆਨ ਨਹੀਂ ਦਿੱਤਾ, ਜਿਸ ਕਾਰਨ ਉਨ੍ਹਾਂ ਦਾ ਪੰਜ ਲੱਖ ਦੇ ਕਰੀਬ ਨੁਕਸਾਨ ਹੋ ਗਿਆ | ਚੋਗਾਵਾਂ ਬਿਜਲੀ ਦਫ਼ਤਰ ਦਾ ਕੋਈ ਵੀ ਅਧਿਕਾਰੀ ਨਹੀਂ ਪਹੁੰਚਿਆ | ਘਟਨਾ ਸਥਾਨ 'ਤੇ ਪਹੁੰਚੇ ਥਾਣਾ ਰਾਜਾਸਾਂਸੀ ਦੇ ਏ. ਐੱਸ. ਆਈ. ਜਸਬੀਰ ਸਿੰਘ ਨੇ ਕਿਹਾ ਕਿ ਪਰਿਵਾਰ ਜੋ ਬਿਆਨ ਦਰਜ ਕਰਵਾਉਣਗੇ, ਉਸ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਐੱਸ. ਐੱਸ. ਪੀ. ਕੰਵਲਪ੍ਰੀਤ ਸਿੰਘ ਚਾਹਲ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਹੋਏ ਨਤਮਸਤਕ <br/> ਅਗਲੀ ਖ਼ਬਰ ਪਿੰਡ ਤਲਵੰਡੀ ਦੇ ਸਰਕਾਰੀ ਅਧਿਆਪਕ ਕਤਲ ਮਾਮਲੇ 'ਚ ਥਾਣਾ ਤਰਸਿੱਕਾ ਸਾਹਮਣੇ ਦਿੱਤਾ ਧਰਨਾ <br/>
Ad Position 24