07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਜੰਡਿਆਲਾ ਗੁਰੂ ਦੇ ਲੋਕਾਂ ਨੇ ਵਿਕਾਸ ਦੀ ਰਾਜਨੀਤੀ 'ਤੇ ਮੋਹਰ ਲਾਈ-ਈ. ਟੀ. ਓ. <br/>

Ad Position 21
No active advertisement
ਅਜੀਤ ਡੈਸਕ 03-06-2026
ਜੰਡਿਆਲਾ ਗੁਰੂ, 2 ਜੂਨ (ਪ੍ਰਮਿੰਦਰ ਸਿੰਘ ਜੋਸਨ, ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਅਤੇ ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ ਚੋਣਾਂ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਇਤਿਹਾਸਕ ਜਿੱਤ ਦੱਸਦਿਆਂ ਲੋਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਜੰਡਿਆਲਾ ਗੁਰੂ ਦੇ ਲੋਕਾਂ ਨੇ ਵਿਕਾਸ ਦੀ ਰਾਜਨੀਤੀ 'ਤੇ ਮੋਹਰ ਲਾਈ ਹੈ | ਹਰਭਜਨ ਸਿੰਘ ਈ. ਟੀ. ਓ. ਨੇ ਕਿਹਾ ਕਿ ਜੰਡਿਆਲਾ ਗੁਰੂ ਨਗਰ ਕੌਂਸਲ ਦੀਆਂ 15 ਵਿਚੋਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਦੀ ਸ਼ਾਨਦਾਰ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕਾਂ ਨੇ ਪੰਜਾਬ ਦੇ ਮਾਣਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਿਛਲੇ ਚਾਰ ਸਾਲਾਂ ਦੌਰਾਨ ਹੋਏ ਇਤਿਹਾਸਕ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਹੈ ਅਤੇ ਸਾਰੇ ਪੰਜਾਬ ਵਿਚ ਹੀ ਧੜੇਬੰਦੀ ਤੋਂ ਉੱਪਰ ਉੱਠ ਕੇ ਵਿਕਾਸ ਕੀਤਾ ਗਿਆ ਹੈ ਜੋ ਇਕ ਰਿਕਾਰਡ ਹੈ | ਉਨ੍ਹਾਂ ਕਿਹਾ ਜੰਡਿਆਲਾ ਗੁਰੂ ਦੇ ਲੋਕਾਂ ਨੇ ਵਿਕਾਸ ਨੂੰ ਚੁਣਿਆ ਹੈ, ਉਸੇ ਤਰ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਆਮ ਆਦਮੀ ਪਾਰਟੀ ਕਲੀਨ ਸਵੀਪ ਕਰਕੇ ਵੱਡੀ ਬਹੁਮਤ ਨਾਲ ਦੁਬਾਰਾ ਸਰਕਾਰ ਬਣਾਏਗੀ |

Ad Position 22
No active advertisement
ਪਿਛਲੀ ਖ਼ਬਰ ਬਾਬਾ ਵਜ਼ੀਰ ਸ਼ਾਹ ਜੀ ਦਾ ਸਾਲਾਨਾ ਜੋੜ ਮੇਲਾ ਮਨਾਇਆ <br/> ਅਗਲੀ ਖ਼ਬਰ ਨਵਾਂਸ਼ਹਿਰ ਖੇਤਰ 'ਚ ਮੱਕੀ ਦੇ ਅਚਾਰ ਦਾ ਰੁਝਾਨ ਜ਼ੋਰਾਂ 'ਤੇ
Ad Position 24