07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-06-2026

ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪਦ ਸਥਾਪਨ ਸਮਾਰੋਹ ਕਰਵਾਇਆ <br/>

Ad Position 21
No active advertisement
ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪਦ ਸਥਾਪਨ ਸਮਾਰੋਹ ਮੌਕੇ ਵਿਦਿਆਰਥੀ ਲੀਡਰਸ਼ਿਪ ਨਾਲ ਸਾਂਝੀ ਤਸਵੀਰ 'ਚ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਤੇ ਹੋਰ | ਤਸਵੀਰ : ਮਨਿੰਦਰ ਸਿੰਘ ਸੋਖੀ <br/> 03-06-2026
ਮਜੀਠਾ, 2 ਜੂਨ (ਮਨਿੰਦਰ ਸਿੰਘ ਸੋਖੀ)-ਸੈਂਟਰਲ ਬੋਰਡ ਆਫ਼ ਸਕੂਲ ਐਜੂਕੇਸ਼ਨ ਨਵੀਂ ਦਿੱਲੀ ਬੋਰਡ ਵਲੋਂ ਮਾਨਤਾ ਪ੍ਰਾਪਤ ਵਿਦਿਅਕ ਸੰਸਥਾ ਸੇਂਟ ਸੋਲਜ਼ਰ ਇਲੀਟ ਕਾਨਵੈਂਟ ਸਕੂਲ ਮਜੀਠਾ ਵਿਖੇ ਪਦ ਸਥਾਪਨ ਸਮਾਰੋਹ ਕਰਾਇਆ ਗਿਆ | ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿਚ ਲੀਡਰਸ਼ਿਪ, ਹੁਨਰ, ਅਨੁਸਾਸ਼ਨ, ਜ਼ਿੰਮੇਵਾਰੀ ਅਤੇ ਸੇਵਾ ਦੀ ਭਾਵਨਾ ਨੂੰ ਵਿਕਸਤ ਕਰਨਾ ਸੀ | ਸਮਾਗਮ ਦੀ ਸ਼ੁਰੂਆਤ ਮੂਲ ਮੰਤਰ ਸਾਹਿਬ ਦੇ ਪਾਠ ਤੇ ਸ਼ਬਦ ਗਾਇਣ ਨਾਲ ਹੋਈ | ਸਕੂਲ ਮੈਨੇਜਮੈਂਟ ਕਮੇਟੀ ਚੇਅਰਮੈਨ ਜਸਪਿੰਦਰ ਸਿੰਘ ਕਾਹਲੋਂ ਨੇ ਬੱਚਿਆਂ ਨਾਲ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਕਿਹਾ ਕਿ ਲੀਡਰਸ਼ਿਪ ਸਿਰਫ ਅਹੁਦਾ ਪ੍ਰਾਪਤ ਕਰਨ ਵਾਸਤੇ ਨਹੀ ਹੈ, ਸਗੋਂ ਇਮਾਨਦਾਰੀ, ਸਮਰਪਣ ਅਤੇ ਸੇਵਾ ਦੀ ਭਾਵਨਾ ਨਾਲ ਆਪਣੇ ਫਰਜ਼ ਨਿਭਾਉਣ ਦੀ ਵੱਡੀ ਜ਼ਿੰਮੇਵਾਰੀ ਵੀ ਹੈ | ਡਾਇਰੈਕਟਰ ਪਿ੍ੰਸੀਪਲ ਮੈਡਮ ਅਮਨਦੀਪ ਕੌਰ ਥਿੰਦ ਨੇ ਸਟੂਡੈਂਟ ਕੌਂਸਲ ਦੇ ਵਿਦਿਆਰਥੀਆਂ ਨਾਲ ਬਹੁਤ ਹੀ ਪ੍ਰੇਰਨਾਦਾਇਕ ਅਤੇ ਗਿਆਨ ਭਰਪੂਰ ਵਿਚਾਰ ਸਾਂਝੇ ਕੀਤੇ | ਮੁੱਖ ਪ੍ਰਬੰਧਕ ਹਰਜਿੰਦਰਪਾਲ ਕੌਰ, ਸਕੂਲ ਪਿ੍ੰਸੀਪਲ ਮਿਨਾਕਸ਼ੀ ਤ੍ਰੇਹਨ, ਵਾਈਸ ਪਿ੍ੰਸੀਪਲ ਮੈਡਮ ਸ਼ਿਖਾ ਤੇ ਸਮੂਹ ਸਟਾਫ਼ ਮੈਂਬਰਾਂ ਨੇ ਇਸ ਸਮਾਗਮ ਦੀ ਭਰਪੂਰ ਸ਼ਲਾਘਾ ਕੀਤੀ |

Ad Position 22
No active advertisement
ਪਿਛਲੀ ਖ਼ਬਰ ਰਾਤ ਦੇ ਹਨੇਰੇ 'ਚ ਵੇਅਰ ਹਾਊਸ ਦੀ ਕਣਕ 'ਤੇ ਪਾਣੀ ਪਾਉਣ ਦਾ ਪਰਦਾਫਾਸ਼ ਅਗਲੀ ਖ਼ਬਰ ਭਾਈ ਨਿਸ਼ਾਨ ਸਿੰਘ ਜ਼ਫਰਵਾਲ ਨੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ ਨੌਵੀਂ ਵਿਖੇ ਬਤੌਰ ਮੈਨੇਜਰ ਅਹੁਦਾ ਸੰਭਾਲਿਆ <br/>
Ad Position 24