14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਕੀਰਤਨ ਦਰਬਾਰ ਸੁਸਾਇਟੀ ਦੀ ਗਰਾਊਾਡ 'ਚ ਸਿਆਸੀ ਗਤੀਵਿਧੀਆਂ ਕਰਨ 'ਤੇ ਲਗਾਈ ਰੋਕ

Ad Position 21
No active advertisement
ਅਜੀਤ ਡੈਸਕ 04-06-2026
ਅਜਨਾਲਾ, 3 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਾਡ ਵਿਚ ਸੁਸਾਇਟੀ ਦੇ ਅਹੁਦੇਦਾਰਾਂ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਅਤੇ ਸੈਂਟਰਲ ਗੁਰਦੁਆਰਾ ਸਾਹਿਬ ਅਜਨਾਲਾ ਦੀ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਮਲਕੀਤ ਸਿੰਘ ਅਜਨਾਲਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੌਰਾਨ ਸਰਬਸੰਮਤੀ ਨਾਲ ਕਈ ਅਹਿਮ ਮਤੇ ਪਾਸ ਕਰਦਿਆਂ ਫ਼ੈਸਲਾ ਲਿਆ ਗਿਆ ਕਿ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ ਗਰਾਊਾਡ ਦੀ ਚਾਰਦੀਵਾਰੀ ਅੰਦਰ ਕਿਸੇ ਵੀ ਤਰ੍ਹਾਂ ਦੀ ਸਿਆਸੀ ਕਾਨਫਰੰਸ, ਗ਼ੈਰ-ਸਿਆਸੀ ਸਟੇਜ ਜਾਂ ਹੋਰ ਕਿਸਮ ਦੀ ਮੀਟਿੰਗ ਕਰਨ ਦੀ ਇਜਾਜ਼ਤ ਨਹੀਂ ਹੋਵੇਗੀ | ਇਸ ਤੋਂ ਇਲਾਵਾ ਮਤਾ ਪਾਸ ਕੀਤਾ ਗਿਆ ਕਿ ਜੇਕਰ ਕਿਸੇ ਸੰਸਥਾ, ਨਗਰ ਜਾਂ ਕਿਸੇ ਪਰਿਵਾਰ ਵਲੋਂ ਧਾਰਮਿਕ ਸਮਾਗਮ ਜਾਂ ਕੀਰਤਨ ਦਰਬਾਰ ਕਰਵਾਉਣ ਦੀ ਇੱਛਾ ਹੋਵੇ ਤਾਂ ਉਨ੍ਹਾਂ ਨੂੰ ਪਹਿਲਾਂ ਕੀਰਤਨ ਦਰਬਾਰ ਸੁਸਾਇਟੀ ਅਜਨਾਲਾ ਦੀ 5 ਮੈਂਬਰੀ ਕਮੇਟੀ ਤੋਂ ਲਿਖਤੀ ਮਨਜ਼ੂਰੀ ਲੈਣੀ ਲਾਜ਼ਮੀ ਹੋਵੇਗੀ ਅਤੇ ਲਿਖਤੀ ਪ੍ਰਵਾਨਗੀ ਤੋਂ ਬਾਅਦ ਹੀ ਗਰਾਊਾਡ ਵਿਚ ਧਾਰਮਿਕ ਪ੍ਰੋਗਰਾਮ ਕਰਵਾਇਆ ਜਾ ਸਕੇਗਾ | ਮੀਟਿੰਗ ਵਿਚ ਪ੍ਰਧਾਨ ਮਲਕੀਤ ਸਿੰਘ ਅਜਨਾਲਾ, ਲੈਕਚਰਾਰ ਗੁਰਪ੍ਰੀਤ ਸਿੰਘ ਅਜਨਾਲਾ, ਨਰਿੰਦਰਪਾਲ ਸਿੰਘ ਢਿੱਲੋਂ ਬੈਂਕ ਵਾਲੇ, ਸਾਬਕਾ ਕੌਂਸਲਰ ਗੁਰਦੇਵ ਸਿੰਘ ਨਿੱਝਰ, ਗੁਰਬੀਰ ਸਿੰਘ ਅਰੋੜਾ ਸਹਾਇਕ ਡਾਇਰੈਕਟਰ ਮੱਛੀ ਪਾਲਣ ਵਿਭਾਗ, ਕਰਮਜੀਤ ਸਿੰਘ ਗੋਲਡੀ ਰਿਆੜ, ਸੁਰਜੀਤ ਸਿੰਘ ਖੰਡ ਮਿੱਲ ਵਾਲੇ, ਤਲਵਿੰਦਰ ਸਿੰਘ ਪੁਰਬਾ, ਕੁਲਦੀਪ ਸਿੰਘ ਨਿੱਝਰ, ਬਾਬਾ ਗੋਰਾ ਸਿੰਘ ਅਤੇ ਜਸਪਾਲ ਸਿੰਘ ਫੌਜੀ ਦੂਹਰੀਆਂ ਵਾਲੇ ਸਮੇਤ ਹੋਰ ਮੈਂਬਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਾਬਕਾ ਕੈਬਨਿਟ ਮੰਤਰੀ ਸਰਕਾਰੀਆ ਵਲੋਂ ਪਿੰਡ ਬੋਹਲੀਆਂ ਦੇ ਕਾਂਗਰਸੀ ਵਰਕਰਾਂ ਨਾਲ ਮੀਟਿੰਗ ਅਗਲੀ ਖ਼ਬਰ ਕੰਬੋਜ ਫਾਊਾਡੇਸ਼ਨ ਵਲੋਂ ਡਾ. ਸੰਦੀਪ ਸਿੰਘ ਕੌੜਾ ਖ਼ਿਲਾਫ਼ ਲੱਗੇ ਦੋਸ਼ਾਂ ਦਾ ਖੰਡਨ
Ad Position 24