14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਚੌਗਿਰਦੇ ਦੀ ਖ਼ੂਬਸੂਰਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਅਹਿਮ ਉਪਰਾਲੇ ਜਾਰੀ- ਭਾਈ ਨਿਸ਼ਾਨ ਸਿੰਘ ਜਫਰਵਾਲ

Ad Position 21
No active advertisement
ਅਜੀਤ ਡੈਸਕ 04-06-2026

ਬਾਬਾ ਬਕਾਲਾ ਸਾਹਿਬ, 3 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਵਰੋਸਾਈ ਹੋਈ ਪਵਿੱਤਰ ਧਰਤੀ ਬਾਬਾ ਬਕਾਲਾ ਸਾਹਿਬ ਵਿਖੇ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੇ ਚੌਗਿਰਦੇ ਦੀ ਖੂਬਸੂਰਤੀ ਲਈ ਸ਼੍ਰੋਮਣੀ ਕਮੇਟੀ ਵਲੋਂ ਅਹਿਮ ਉਪਰਾਲੇ ਜਾਰੀ ਹਨ ਅਤੇ ਅਗਸਤ ਮਹੀਨੇ ਵਿਚ ਆ ਰਹੇ ਸਾਲਾਨਾ ਜੋੜ ਮੇਲਾ ਰੱਖੜ ਪੁੰਨਿਆਂ ਨੂੰ ਮੁੱਖ ਰੱਖਦਿਆਂ ਆਰੰਭੇ ਵਿਕਾਸ ਕਾਰਜਾਂ ਵਿਚ ਹੋਰ ਵੀ ਤੇਜੀ ਲਿਆਂਦੀ ਜਾਵੇਗੀ | ਇਨ੍ਹਾ ਵਿਚਾਰਾਂ ਦਾ ਪ੍ਰਗਟਾਵਾ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਨੌਵੀਂ ਪਾਤਸ਼ਾਹੀ , ਬਾਬਾ ਬਕਾਲਾ ਸਾਹਿਬ ਵਿਖੇੇ ਬਤੌਰ ਮੈਨੇਜਰ ਆਪਣਾ ਅਹੁਦਾ ਸੰਭਾਲਣ ਉਪਰੰਤ ਸਮੁੱਚੇ ਸਟਾਫ ਨਾਲ ਪਲੇਠੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਜਿੱਥੇ ਅੱਜ ਸਮੁੱਚੇ ਸਟਾਫ ਨਾਲ ਜਾਣ ਪਹਿਚਾਣ ਕੀਤੀ ਅਤੇ ਸਾਰੇ ਸਟਾਫ ਨੂੰ ਹਦਾਇਤਾਂ ਕੀਤੀਆਂ ਕਿ ਸ਼ਰਧਾਲੂਆਂ ਨਾਲ ਬੜੇ ਹੀ ਹਲੀਮੀ ਨਾਲ ਪੇਸ਼ ਆਇਆ ਜਾਵੇ, ਕਿਉਂਕਿ ਇਹ ਉਹ ਮੁਕੱਦਸ ਅਸਥਾਨ ਹੈ, ਜਿਥੇ ਨੌਵੇਂ ਨਾਨਕ ਜੀ ਨੇ 26 ਸਾਲ, 9 ਮਹੀਨੇ ਤੇ 13 ਦਿਨ ਘੋਰ ਤਪ ਕੀਤਾ ਅਤੇ ਭਾਈ ਮੱਖਣ ਸ਼ਾਹ ਲੁਬਾਣੇ ਦਾਡੁੱਬਦਾ ਜਹਾਜ ਬੰਨੇ ਲਾਇਆ | ਸ਼ਰਧਾਲੂ ਇੱਥੇ ਗੁਰੂ ਬੜੀ ਸ਼ਰਧਾ ਨਾਲ ਇੱਥੇ ਆਉਂਦੇ ਹਨ, ਇਸ ਲਈ ਕੋਈ ਵੀ ਇਸ ਦਰ ਤੋਂ ਨਿਰਾਸ਼ ਹੋ ਕੇ ਨਾ ਜਾਵੇ | ਇਸ ਮੌਕੇ ਐਡੀਸ਼ਨਲ ਮੈਨੇਜਰ ਭਾਈ ਬਲਜੀਤ ਸਿੰਘ ਕੰਗ, ਮੀਤ ਮੈਨੇਜਰ ਭਾਈ ਸ਼ੇਰ ਸਿੰਘ, ਭਾਈ ਅਮਰਜੀਤ ਸਿੰਘ ਅਕਾਊਟੈਂਟ, ਭਾਈ ਹਰਦੇਵ ਸਿੰਘ ਹੈੱਡ ਗ੍ਰੰਥੀ, ਗ੍ਰੰਥੀ ਰਛਪਾਲ ਸਿੰਘ, ਭਾਈ ਸੁਖਮਿੰਦਰ ਸਿੰਘ, ਭਾਈ ਜਗਪਿੰਦਰ ਸਿੰਘ (ਦੋਵੇਂ ਗੁਰਦੁਆਰਾ ਇੰਸਪੈਕਟਰ), ਭਾਈ ਦਿਲਬਾਗ ਸਿੰਘ, ਨਰਿੰਜਣ ਸਿੰਘ ਰਿਕਾਰਡ ਕੀਪਰ, ਭਾਈ ਯਾਦਵਿੰਦਰ ਸਿੰਘ ਨਿੱਜਰ, ਜਰਮਨਜੀਤ ਸਿੰਘ ਜਲਾਲ ਉਸਮਾ, ਦਵਿੰਦਰ ਸਿੰਘ ਭੱਟੀਵਾਲ, ਜ: ਧਾਰੋਵਾਲੀ, ਗੁਰਭੇਜ ਸਿੰਘ ਸਰਾਂ, ਹਰਪ੍ਰੀਤ ਸਿੰਘ ਆਨੰਦ, ਤੇਜਿੰਦਰ ਸਿੰਘ ਬੱਲ ਸਠਿਆਲਾ, ਨਿਰਮਲ ਸਿੰਘ ਸਹਾਇਕ ਰਿਕਾਰਡ ਕੀਪਰ, ਜਰਮਨਜੀਤ ਸਿੰਘ ਲੰਗਿਆਂਵਾਲੀ, ਲਵਪ੍ਰੀਤ ਸਿੰਘ, ਤਲਵਿੰਦਰ ਸਿੰਘ, ਜੈਸਮੀਨ ਕੌਰ ਕਲਰਕ (ਸਾਰੇ ਅਕਾਊਾਟ ਬ੍ਰਾਂਚ), ਚਰਨਜੀਤ ਸਿੰਘ ਸਟੋਰ ਕੀਪਰ, ਲਖਵਿੰਦਰ ਸਿੰਘ, ਮਨਿੰਦਰ ਸਿੰਘ ਭੁੱਲਰ, ਜਸਵਿੰਦਰ ਸਿੰਘ ਕਾਲਾ, ਮੰਗਦੀਪ ਸਿੰਘ ਅਤੇ ਹੋਰ ਸਟਾਫ ਮੌਜੂਦ ਸੀ |

Ad Position 22
No active advertisement
ਪਿਛਲੀ ਖ਼ਬਰ ਰਾਜ ਕੁਮਾਰ ਨੇ ਲੁੱਧੜ 'ਚ ਫੁੱਟਬਾਲ ਤੇ ਕਿ੍ਕਟ ਦੇ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ ਅਗਲੀ ਖ਼ਬਰ ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪਾਵਰਕਾਮ ਮੈਨੇਜਮੈਂਟ ਦੇ ਖ਼ਿਲਾਫ਼ ਰੈਲੀ
Ad Position 24