14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-06-2026

ਸਿੱਖ ਜੀਵਨ ਜਾਚ ਸੰਸਥਾ ਵਲੋਂ ਜਗਦੀਪ ਸਿੰਘ ਬੱਲੀ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 04-06-2026
ਬਾਬਾ ਬਕਾਲਾ ਸਾਹਿਬ, 3 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਰਜਿ: ਪੰਜਾਬ ਵਲੋਂ ਸੰਸਥਾ ਦੇ ਮੁਖੀ ਭਾਈ ਹਰਪ੍ਰੀਤ ਸਿੰਘ ਖਾਲਸਾ ਐੱਮ. ਏ. ਦੀ ਅਗਵਾਈ ਹੇਠ ਹਰ ਸਾਲ ਦੀ ਤਰ੍ਹਾਂ ਐਤਕੀਂ ਵੀ ਬੱਚਿਆਂ ਨੂੰ ਆਪਣੇ ਗੁਰਬਾਣੀ ਵਿਰਸੇ ਨਾਲ ਜੋੜਣ ਦੇ ਮਨੋਰਥ ਤਹਿਤ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ, ਜਿਸ ਵਿਚ 5000 ਦੇ ਕਰੀਬ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ ਅਤੇ ਭਾਗ ਲੈਣ ਵਾਲੇ ਜੇਤੂ ਵਿਦਿਆਰਥੀਆਂ ਨੂੰ ਇਨਾਮਾਂ ਵਿਚ ਦੋ ਇਲੈਕਟਿ੍ਕ ਸਕੂਟਰੀਆਂ, ਲੈਪਟਾਪ, 30-ਸਮਾਰਟ ਵਾਚ, 100 ਸਕੂਲ ਬੈਗ, 30 ਦਸਤਾਰਾਂ, 60-ਵਾਟਰ ਬੌਟਲਸ, 50-ਸਟੇਸ਼ਨਰੀ ਸੈੱਟ, 50 ਲੰਚ ਬਾਕਸ ਅਤੇ ਸਾਰੇ ਬੱਚਿਆਂ ਨੂੰ ਟਰਾਫੀਆਂ ਦਿੱਤੀਆਂ ਗਈਆਂ | ਸੰਸਥਾ ਵਲੋਂ ਜਿਹੜੇ ਸਕੂਲਾਂ ਨੇ ਸ਼ਿਰਕਤ ਕੀਤੀ, ਜਾਂ ਸਮਾਗਮ ਦੌਰਾਨ ਸੇਵਾਵਾਂ ਨਿਭਾਈਆਂ, ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਮਾਣ ਸਨਮਾਨ ਕਰਨ ਦੀ ਲੜੀ ਤੋਰੀ ਗਈ ਹੈ | ਜਿਸ ਤਹਿਤ ਅੱਜ ਭਾਈ ਮਨਪ੍ਰੀਤ ਸਿੰਘ ਭੁੱਲਰ ਦੇ ਭੁੱਲਰ ਕਲਾਥ ਹਾਊਸ ਬਾਬਾ ਬਕਾਲਾ ਸਾਹਿਬ ਵਿਖੇ ਸਮਾਜ ਸੇਵੀ ਜਗਦੀਪ ਸਿੰਘ ਬੱਲੀ ਵੀਰ ਦਾ ਸਿੱਖ ਜੀਵਨ ਜਾਚ ਸੰਸਥਾ ਬਾਬਾ ਬਕਾਲਾ ਸਾਹਿਬ ਰਜਿ: ਪੰਜਾਬ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ ਅਤੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕੀਤੀ ਗਈ | ਇਸ ਮੌਕੇ ਕੌਂਸਲਰ ਕੁਲਵੰਤ ਸਿੰਘ ਰੰਧਾਵਾ, ਚੈਂਚਲ ਸਿੰਘ ਭੁੱਲਰ, ਗੁਰਜੰਟ ਸਿੰਘ ਬਾਠ, ਨਿਰਵੈਲ ਸਿੰਘ ਵਡਾਲਾ, ਕੁਲਵਿੰਦਰ ਸਿੰਘ ਬਾਬਾ ਬਕਾਲਾ, ਸਿਮਰਨਜੀਤ ਕੌਰ ਇੰਚਾਰਜ ਧਾਰਮਿਕ ਪ੍ਰੀਖਿਆਵਾਂ, ਮੇਜਰ ਸਿੰਘ ਮੈਂਬਰ ਸਿੱਖ ਜੀਵਨ ਜਾਚ, ਮਨਜੀਤ ਕੌਰ ਖ਼ਜ਼ਾਨਚੀ, ਅਮਰੀਕ ਸਿੰਘ ਕਲੇਰ ਦਾ ਵੀ ਤਹਿ ਦਿਲੋਂ ਧੰਨਵਾਦ ਕੀਤਾ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਬੱਲ ਲੱਭੇ ਦਰਿਆ ਵਿਖੇ ਅਸਮਾਨੀ ਬਿਜਲੀ ਡਿੱਗਣ ਕਰਕੇ ਅੱਗ ਲੱਗਣ ਕਾਰਨ ਕਿਸਾਨ ਪਰਿਵਾਰ ਦਾ 25 ਲੱਖ ਦਾ ਨੁਕਸਾਨ ਅਗਲੀ ਖ਼ਬਰ ਰਾਜ ਕੁਮਾਰ ਨੇ ਲੁੱਧੜ 'ਚ ਫੁੱਟਬਾਲ ਤੇ ਕਿ੍ਕਟ ਦੇ ਖਿਡਾਰੀਆਂ ਨੂੰ ਵਰਦੀਆਂ ਵੰਡੀਆਂ
Ad Position 24